Amrita Warring Notice/ਅਨਮੋਲ ਸਿੰਘ ਵੜਿੰਗ: ਹਲਕਾ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਇਹ ਮਾਮਲਾ ਹਰਦੀਪ ਸਿੰਘ ਡਿੰਪੀ ਢਿੱਲੋਂ ਉਮੀਦਵਾਰ ਆਮ ਆਦਮੀ ਪਾਰਟੀ ਦੀ ਫੋਟੋ ਵਾਲੇ ਪੋਸਟਰ ਗਲਤ ਢੰਗ ਨਾਲ ਛਪਵਾ ਕੇ ਲਗਾਉਣ ਸਬੰਧੀ ਹੈ।


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਇਲੈਕਸ਼ਨ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ 084-ਗਿੱਦੜਬਾਹਾ ਕੋਲ ਇਹ ਸ਼ਿਕਾਇਤ ਕੀਤੀ ਹੈ ਕਿ ਆਪ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਫੋਟੋ ਵਾਲੇ ਪੋਸਟਰ ਉਪਰ ਕਰੋਸ ਲਗਾ ਕੇ ਉਹਨਾਂ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ।  ਇਸ ਪੋਸਟਰ ਵਿਚ ਸਰਪੰਚੀ ਚੋਣਾਂ ਦਾ ਨਾਮ ਵਰਤ ਕੇ ਸਾਰੇ ਗਿਦੜਬਾਹਾ ਹਲਕੇ ਵਿੱਚ ਲਗਾਏ ਗਏ ਹਨ। ਇਸ ਲਈ ਇਹ ਚੋਣ ਜ਼ਾਬਤੇ ਦੀ ਸਪੱਸ਼ਟ ਉਲੰਘਣਾ ਹੈ। ਇਸ ਸਬੰਧੀ ਆਪਣਾ ਜਵਾਬ 24 ਘੰਟੇ ਦੇ ਵਿੱਚ ਦਿੱਤਾ ਜਾਵੇ।


ਇਹ ਵੀ ਪੜ੍ਹੋ: Mohali News: ਮੁਹਾਲੀ ਅਦਾਲਤ ਦੇ ਬਾਹਰ ਮਿਲਿਆ ਇਨਸਾਨੀ ਕੰਕਾਲ, ਇਲਾਕੇ 'ਚ ਸਨਸਨੀ


ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਸੀ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ‘ਆਪ’ ਵੱਲੋਂ ਛਪਵਾਏ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਇਨ੍ਹਾਂ ਦੋਵੇਂ ਚਿਹਰਿਆਂ ’ਤੇ ਬਲੈਕ ਕਰਾਸ ਲਗਾਏ ਗਏ ਹਨ।  ਗਿੱਦੜਬਾਹਾ ਦੇ ਰਿਟਰਨਿੰਗ ਅਫ਼ਸਰ-ਕਮ-ਐੱਸਡੀਐੱਮ ਜਸਪਾਲ ਸਿੰਘ ਬਰਾੜ ਨੇ ਡਿੰਪੀ ਢਿੱਲੋਂ ਨੂੰ ਨੋਟਿਸ ਭੇਜ ਕੇ ਲਿਖਿਆ ਹੈ ਕਿ ਪ੍ਰਵਾਨਗੀ ਤੋਂ ਬਿਨਾਂ ਪੋਸਟਰਾਂ ’ਤੇ ਤਸਵੀਰ ਨਹੀਂ ਲਗਾਈ ਜਾ ਸਕਦੀ ਹੈ।