National Youth Day: ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਲੱਬਾਂ ਨੂੰ ਜਾਂਚ ਕਰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ।


ਮੀਤ ਹੇਅਰ ਨੇ ਯੂਥ ਕਲੱਬਾਂ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਨਵੀਂ ਯੁਵਾ ਨੀਤੀ ਵਿੱਚ ਯੂਥ ਕਲੱਬਾਂ ਲਈ ਸਾਲਾਨਾ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ।ਜ਼ਿਲਾ ਪੱਧਰ ਉਤੇ ਐਵਾਰਡਾਂ ਦੀ ਚੋਣ ਕਰਕੇ ਪਹਿਲੇ ਤਿੰਨ ਸਥਾਨਾਂ ਉੱਤੇ ਆਉਣ ਵਾਲੇ ਕਲੱਬਾਂ ਨੂੰ ਕ੍ਰਮਵਾਰ 5 ਲੱਖ, 3 ਲੱਖ ਤੇ 2 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ। ਐਵਾਰਡ ਦੀ ਚੋਣ ਲਈ ਕਲੱਬਾਂ ਦੀਆਂ ਸਰਗਰਮੀਆਂ ਨੂੰ ਆਧਾਰ ਬਣਾਇਆ ਜਾਵੇਗਾ।


ਇਹ ਵੀ ਪੜ੍ਹੋ: Sri Muktsar Sahib Maghi Mela: 40 ਮੁਕਤਿਆਂ ਦੇ ਨਾਂ ਨਾਲ ਜਾਣੀ ਜਾਂਦੀ ਇਤਹਾਸਿਕ ਧਰਤੀ ਦੇ ਇਤਿਹਾਸ ਅਸਥਾ


ਵਾਤਾਵਰਣ ਸੰਭਾਲ ਅਤੇ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਯੂਥ ਕਲੱਬਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਵੀ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਤਾਂ ਹੀ ਬੂਰ ਪਵੇਗਾ ਜੇ ਯੂਥ ਕਲੱਬ ਸਰਗਰਮ ਹੋ ਕੇ ਖੁਦ ਪਰਾਲੀ ਨਾ ਸਾੜਨ ਦੀ ਉਦਾਹਰਨ ਪੇਸ਼ ਕਰਨ। ਇਸੇ ਤਰ੍ਹਾਂ ਨਸ਼ੇ ਦੀ ਰੋਕਥਾਮ ਦੀ ਮੁਹਿੰਮ ਵਿੱਚ ਲੋਕਾਂ ਦੀ ਸ਼ਮੂਲੀਅਤ ਸਭ ਤੋਂ ਜ਼ਰੂਰੀ ਹੈ।


ਇਹ ਵੀ ਪੜ੍ਹੋ: Congress News: ਸੁਖਪਾਲ ਖਹਿਰਾ ਨੂੰ ਮਿਲੇ ਪੰਜਾਬ ਇੰਚਾਰਜ ਦਵੇਂਦਰ ਯਾਦਵ ਅਤੇ ਕਾਂਗਰਸ ਪ੍ਰਧਾਨ ਵੜਿੰਗ