Honeymoon Punjabi Movie: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਸੁਰਖੀਆਂ 'ਚ ਬਣੇ ਰਹਿੰਦੇ ਹਨ। ਉਨ੍ਹਾਂ ਦੀਆਂ ਵੀਡੀਓ ਅਕਸਰ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੀਆਂ ਨਜ਼ਰ ਆਉਂਦੀਆਂ ਹਨ। ਇਸ ਫ਼ਿਲਮ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਇਸ ਫ਼ਿਲਮ ਦੀ ਸਫ਼ਲਤਾ ਨੂੰ ਦੇਖਦੇ ਹੋਏ ਇਸ ਨੂੰ ਪਾਕਿਸਤਾਨ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ।  ‘ਹਨੀਮੂਨ’ ਫ਼ਿਲਮ ਕੱਲ੍ਹ ਯਾਨਿ 11 ਨਵੰਬਰ ਨੂੰ ਪਾਕਿਸਤਾਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੂਜੇ ਪਾਸੇ, ਇਸ ਖਬਰ ਤੋਂ ਬਾਅਦ ਗਿੱਪੀ ਤੇ ਜੈਸਮੀਨ ਦੇ ਪਾਕਿਸਤਾਨੀ ਫ਼ੈਨਜ਼ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। 


COMMERCIAL BREAK
SCROLL TO CONTINUE READING

ਪਾਕਿਸਤਾਨ ਦੇ ਫ਼ੈਨਜ਼ ਗਿੱਪੀ ਦੀ ਇਸ ਪੋਸਟ ‘ਤੇ ਖੂਬ ਕਮੈਂਟ ਕਰ ਰਹੇ ਹਨ। ਇਸ ਸਭ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਪਾਕਿਸਤਾਨ ‘ਚ ਵੀ ਪੰਜਾਬੀ ਫ਼ਿਲਮਾਂ ਦੀ ਜ਼ਬਰਦਸਤ ਦੀਵਾਨਗੀ ਹੈ। ਇਸ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਐਕਟਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਉਹ ਆਪਣੀ ਫ਼ਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕਰਨ ਜਾ ਰਹੇ ਹਨ। 



ਇਸ ਫਿਲਮ ਦੀ ਕਹਾਣੀ ਇਕ ਨਵੇਂ ਜੋੜੇ ਦੀਪ ਅਤੇ ਸੁੱਖ ਦੀ ਹੈ, ਜੋ ਵਿਆਹ ਤੋਂ ਬਾਅਦ ਆਪਣੇ ਹਨੀਮੂਨ 'ਤੇ ਜਾਣਾ ਚਾਹੁੰਦੇ ਹਨ ਪਰ ਦੀਪ ਦੇ ਪਰਿਵਾਰ ਨੂੰ ਹਨੀਮੂਨ ਬਾਰੇ ਕੁਝ ਨਹੀਂ ਪਤਾ। ਉਹ ਕਦੇ ਆਪਣੇ ਪਿੰਡ ਤੋਂ ਬਾਹਰ ਨਹੀਂ ਗਏ। ਅਜਿਹੇ 'ਚ 16 ਲੋਕਾਂ ਦਾ ਪੂਰਾ ਪਰਿਵਾਰ ਇਕੱਠੇ ਹਨੀਮੂਨ 'ਤੇ ਜਾਂਦਾ ਹੈ। ਕਾਮੇਡੀ ਨਾਲ ਭਰਪੂਰ ਇਹ ਫਿਲਮ ਇਸ ਸਾਲ 25 ਅਕਤੂਬਰ ਨੂੰ ਵੱਡੇ ਪਰਦੇ 'ਤੇ ਰਿਲੀਜ਼ ਹੋ ਚੁੱਕੀ ਹੈ। 


ਇਹ ਵੀ ਪੜ੍ਹੋ:Health tips : ਜੇਕਰ ਰਾਤ ਨੂੰ ਨਹੀਂ ਆਉਂਦੀ ਚੰਗੀ ਨੀਂਦ ਤਾਂ ਅਪਣਾਓ ਇਹ TIPS, ਜਲਦ ਹੋਵੇਗਾ ਅਸਰ


ਗੌਰਤਲਬ ਹੈ ਕਿ ਇਸ ਸਾਲ ਗਿੱਪੀ ਦੀਆਂ ਫ਼ਿਲਮਾਂ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’ ਰਿਲੀਜ਼ ਹੋਈਆਂ ਸਨ। ਇਨ੍ਹਾਂ ਫ਼ਿਲਮਾਂ ਨੂੰ ਲੋਕਾਂ ਦਾ ਬਹੁਤ ਪਿਆਰ  ਮਿਲਿਆ ਹੈ। ਗਿੱਪੀ ਗਰੇਵਾਲ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਅਗਲੇ ਸਾਲ 29 ਜੂਨ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।