Ludhiana News: ਪ੍ਰੇਮ ਵਿਆਹ ਤੋਂ 5 ਦਿਨ ਪਹਿਲਾਂ ਲੜਕੀ ਨੇ ਕੀਤੀ ਖੁਦਕੁਸ਼ੀ; ਮਾਂ ਨੂੰ ਲਹਿੰਗਾ ਖ਼ਰੀਦਣ ਲਈ ਭੇਜ ਕੇ ਚੁੱਕਿਆ ਕਦਮ
Advertisement
Article Detail0/zeephh/zeephh2304915

Ludhiana News: ਪ੍ਰੇਮ ਵਿਆਹ ਤੋਂ 5 ਦਿਨ ਪਹਿਲਾਂ ਲੜਕੀ ਨੇ ਕੀਤੀ ਖੁਦਕੁਸ਼ੀ; ਮਾਂ ਨੂੰ ਲਹਿੰਗਾ ਖ਼ਰੀਦਣ ਲਈ ਭੇਜ ਕੇ ਚੁੱਕਿਆ ਕਦਮ

Ludhiana News: ਲੁਧਿਆਣਾ ਵਿੱਚ ਵਿਆਹ ਤੋਂ ਸਿਰਫ ਪੰਜ ਦਿਨ ਪਹਿਲਾਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

Ludhiana News: ਪ੍ਰੇਮ ਵਿਆਹ ਤੋਂ 5 ਦਿਨ ਪਹਿਲਾਂ ਲੜਕੀ ਨੇ ਕੀਤੀ ਖੁਦਕੁਸ਼ੀ; ਮਾਂ ਨੂੰ ਲਹਿੰਗਾ ਖ਼ਰੀਦਣ ਲਈ ਭੇਜ ਕੇ ਚੁੱਕਿਆ ਕਦਮ

Ludhiana News: ਲੁਧਿਆਣਾ ਵਿੱਚ ਸ਼ਨਿੱਚਰਵਾਰ ਦੇਰ ਰਾਤ ਇੱਕ ਲੜਕੀ ਨੇ ਖੁਦਕੁਸ਼ੀ ਕਰ ਲਈ। ਲੜਕੀ ਨੇ ਲੋਹੇ ਦੇ ਐਂਗਲ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ। ਉਸ ਦਾ ਪੰਜ ਦਿਨਾਂ ਬਾਅਦ ਵਿਆਹ ਹੋਣਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਹੋਣ ਵਾਲੇ ਜਵਾਈ ਨੇ ਲੜਕੀ ਨਾਲ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਬੇਟੀ ਨੇ ਜਾਨ ਦੇ ਦਿੱਤੀ ਹੈ।

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਦੀ ਪਛਾਣ ਬਿੰਦੀਆ ਬਾੜੇਵਾਲ ਰਹਿਣ ਵਜੋਂ ਹੋਈ ਹੈ। ਨੌਜਵਾਨ ਲੜਕੀ ਦੀ ਲਾਸ਼ ਲਟਕਦੀ ਦੇਖ ਕੇ ਪਰਿਵਾਰ ਵਾਲਿਆਂ ਨੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸੂਚਨਾ ਦਿੱਤੀ। ਦੇਰ ਰਾਤ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।

ਮ੍ਰਿਤਕ ਲੜਕੀ ਦੀ ਮਾਂ ਸੁਨੀਤਾ ਨੇ ਦੱਸਿਆ ਕਿ ਉਸ ਦੀ ਲੜਕੀ ਘਰਾਂ ਦੀ ਸਫ਼ਾਈ ਕਰਦੀ ਸੀ। ਉਨ੍ਹਾਂ ਦੇ ਇਲਾਕੇ ਵਿੱਚ ਰਹਿਣ ਵਾਲਾ ਵਿਸ਼ਾਲ ਨਾਂ ਦਾ ਨੌਜਵਾਨ ਇਕ ਦੁਕਾਨ ''ਤੇ ਕੰਮ ਕਰਦਾ ਹੈ। ਉਸ ਨੇ ਉਨ੍ਹਾਂ ਦੀ ਬੇਟੀ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਲਿਆ। ਲੜਕੀ ਦਾ ਉਕਤ ਨੌਜਵਾਨ ਨਾਲ ਪਿਛਲੇ ਇਕ ਸਾਲ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ।

ਪੀੜਤ ਮਾਂ ਨੇ ਦੱਸਿਆ ਕਿ ਉਸ ਦੀ ਧੀ ਇਸ ਗੱਲ ਉਤੇ ਅੜੀ ਹੋਈ ਸੀ ਕਿ ਉਹ ਵਿਸ਼ਾਲ ਨਾਲ ਹੀ ਵਿਆਹ ਕਰੇਗੀ। ਇਸ ਲਈ ਸਾਰਾ ਪਰਿਵਾਰ ਵਿਆਹ ਲਈ ਰਾਜ਼ੀ ਹੋ ਗਿਆ। ਕਰੀਬ 10 ਦਿਨ ਪਹਿਲਾਂ ਹੀ ਵਿਸ਼ਾਲ ਨਾਲ ਉਸ ਦੀ ਮੰਗਣੀ ਹੋਈ ਸੀ। ਉਨ੍ਹਾਂ ਦਾ ਵਿਆਹ 28 ਜੂਨ ਨੂੰ ਤੈਅ ਸੀ। ਹਰ ਕੋਈ ਇਸ ਦੀ ਤਿਆਰੀ ਵਿੱਚ ਰੁੱਝਿਆ ਹੋਇਆ ਸੀ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਸ਼ਨਿੱਚਰਵਾਰ ਸ਼ਾਮ ਨੂੰ ਉਸ ਦੀ ਧੀ ਨੇ ਕਿਹਾ ਕਿ ਮਾਤਾ ਬਾਜ਼ਾਰ ਤੋਂ ਚੂੜੀਆਂ ਅਤੇ ਲਹਿੰਗਾ ਲਿਆਓ। ਸੁਨੀਤਾ ਨੇ ਦੱਸਿਆ ਕਿ ਜਦੋਂ ਉਹ ਚੂੜੀਆਂ ਤੇ ਲਹਿੰਗਾ ਖਰੀਦ ਕੇ ਘਰ ਪਰਤੀ ਤਾਂ ਦੇਖਿਆ ਕਿ ਉਸ ਦੀ ਬੇਟੀ ਲਟਕ ਰਹੀ ਸੀ। ਉਸ ਨੇ ਉੱਚੀ-ਉੱਚੀ ਰੌਲਾ ਪਾ ਕੇ ਆਪਣੀ ਧੀ ਨੂੰ ਫਾਹੇ ਤੋਂ ਹੇਠਾਂ ਲਿਆਂਦਾ ਤੇ ਉਸ ਨੂੰ ਮੁੱਢਲੀ ਸਹਾਇਤਾ ਵੀ ਦਿੱਤੀ ਪਰ ਉਸ ਦੀ ਮੌਤ ਹੋ ਚੁੱਕੀ ਸੀ।

ਸੁਨੀਤਾ ਨੇ ਦੱਸਿਆ ਕਿ ਉਸ ਦੀ ਬੇਟੀ ਨੂੰ ਵਿਸ਼ਾਲ ਦੇ ਕਈ ਫੋਨ ਆਏ ਪਰ ਉਹ ਕਿਤੇ ਰੁੱਝੀ ਹੋਈ ਸੀ, ਇਸ ਲਈ ਫੋਨ ਨਹੀਂ ਚੁੱਕ ਸਕੀ। ਇਸ ਤੋਂ ਬਾਅਦ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸੁਨੀਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਵਿਸ਼ਾਲ ਨੇ ਉਸ ਦੀ ਲੜਕੀ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਇਹੀ ਕਾਰਨ ਹੈ ਕਿ ਬੇਟੀ ਨੇ ਮੌਤ ਨੂੰ ਗਲੇ ਲਗਾ ਲਿਆ। ਸਰਾਭਾ ਨਗਰ ਥਾਣੇ ਦੀ ਪੁਲਿਸ ਦਾ ਕਹਿਣਾ ਹੈ। ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਹੈ। ਮਾਮਲਾ ਸ਼ੱਕੀ ਹੈ। ਮੋਬਾਈਲ ਪੁਲਿਸ ਦੇ ਕਬਜ਼ੇ ਵਿੱਚ ਹੈ। ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

Trending news