Jalandhar News: ਜਲੰਧਰ ਤੋਂ ਅਗਵਾ ਹੋਈ 20 ਸਾਲਾ ਲੜਕੀ ਹਰਿਆਣਾ ਤੋਂ ਮਿਲੀ, ਇੱਕ ਵਿਅਕਤੀ ਕਾਬੂ
Jalandhar News: ਲੜਕੀ ਨੂੰ ਹਰਿਆਣਾ ਦੇ ਕਰਨਾਲ ਇਲਾਕੇ ਤੋਂ ਬੇਹੋਸ਼ੀ ਦੀ ਹਾਲਤ `ਚ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ `ਚ ਬਰਾਮਦ ਕੀਤਾ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਗਈ।
Jalandhar News: ਜਲੰਧਰ ਦੇ ਬਸਤੀਆਤ ਇਲਾਕੇ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਦੇ ਦਸਮੇਸ਼ ਨਗਰ 'ਚ 20 ਸਾਲਾ ਕੁੜੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ ਹੈ। ਇਸ ਮਾਮਲੇ ’ਚ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਨੰ. 5 ਦੀ ਪੁਲfਸ ’ਤੇ ਗੰਭੀਰ ਦੋਸ਼ ਲਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੇਸ ਦਰਜ ਕਰਨ ’ਚ ਪੁਲਿਸ ਨੇ ਹੱਦਬੰਦੀ ਦਾ ਕਹਿ ਕੇ ਦੇਰੀ ਨਾਲ ਕੇਸ ਦਰਜ ਕੀਤਾ ਹੈ।
ਉਕਤ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹਲਕਾ ਵੈਸਟ ਦੇ ਵਿਧਾਇਕ ਮਹਿੰਦਰ ਭਗਤ ਸਿਵਲ ਹਸਪਤਾਲ ਪੁੱਜੇ, ਜਿੱਥੇ ਪੀੜਤਾ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਉਸ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਦੱਸਿਆ ਕਿ ਐੱਸ.ਐੱਚ.ਓ. ਭੂਸ਼ਣ ਕੁਮਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਇਸ ਸਬੰਧੀ ਸੂਚਨਾ ਮਿਲਦੇ ਹੀ ਵਿਧਾਇਕ ਮਹਿੰਦਰ ਭਗਤ ਹਸਪਤਾਲ ਪੁੱਜੇ ਤੇ ਉੱਚ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕਰਨ ਦੇ ਨਾਲ-ਨਾਲ ਹਸਪਤਾਲ ਦੇ ਸੀਨੀਅਰ ਡਾਕਟਰਾਂ ਨੂੰ ਵੀ ਬੁਲਾਇਆ।
ਲੜਕੀ ਨੂੰ ਹਰਿਆਣਾ ਦੇ ਕਰਨਾਲ ਇਲਾਕੇ ਤੋਂ ਬੇਹੋਸ਼ੀ ਦੀ ਹਾਲਤ 'ਚ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ 'ਚ ਬਰਾਮਦ ਕੀਤਾ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਗਈ। ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ 5 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆ ਹੈ। ਇਸ ਮਾਮਲੇ ’ਚ ਪੱਖ ਜਾਣਨ ਲਈ ਥਾਣਾ 5 ਦੇ ਐੱਸ.ਐੱਚ.ਓ. ਭੂਸ਼ਣ ਕੁਮਾਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਮੁੱਢਲੀ ਜਾਂਚ ’ਚ ਉਹ ਇਸ ਥਿਊਰੀ ਦੀ ਜਾਂਚ ਕਰ ਰਹੇ ਹਨ ਕਿ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਹੋਇਆ ਹੈ।
ਜਾਣਕਾਰੀ ਮੁਤਾਬਕ ਕੁੜੀ ਕਰਤਾਰਪੁਰ ਨੇੜੇ ਸਥਿਤ ਡਾਕਖਾਨੇ ’ਚ ਕੰਮ ਕਰਦੀ ਹੈ। 3 ਤਰੀਕ ਨੂੰ ਉਹ ਕੰਮ ’ਤੇ ਗਈ ਸੀ ਤੇ ਮੰਗਲਵਾਰ ਦੇਰ ਰਾਤ ਤੱਕ ਘਰ ਨਹੀਂ ਪਰਤੀ, ਜਿਸ ਤੋਂ ਬਾਅਦ ਬੁੱਧਵਾਰ ਨੂੰ ਕਿਸੇ ਨੇ ਉਸ ਦੇ ਪਰਿਵਾਰ ਨੂੰ ਦਿੱਲੀ ਤੋਂ ਫੋਨ ਕੀਤਾ। ਫੋਨ ਕਰਨ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਿੱਲੀ ਰੋਡ ਨੇੜੇ ਬੇਹੋਸ਼ੀ ਦੀ ਹਾਲਤ ’ਚ ਮਿਲੀ ਹੈ। ਇਸ ਤੋਂ ਬਾਅਦ ਪਰਿਵਾਰ ਦਿੱਲੀ ਜਾ ਕੇ ਬੇਟੀ ਨੂੰ ਮਿਲਿਆ।