Amritsar News(ਭਰਤ ਸ਼ਰਮਾ): ਅੱਜ ਸਵੇਰੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੀ ਛੇਵੀਂ ਮੰਜ਼ਿਲ ਤੋਂ ਲੜਕੀ ਵੱਲੋਂ ਛਲਾਂਗ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।


COMMERCIAL BREAK
SCROLL TO CONTINUE READING

ਇਸ ਮਾਮਲੇ ਵਿੱਚ ਲੜਕੀ ਦੀ ਪਛਾਣ ਹੋ ਚੁੱਕੀ ਹੈ ਤੇ ਲੜਕੀ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਸਿਵਲ ਹਸਪਤਾਲ ਪੋਸਟਮਾਰਟਮ ਹਾਊਸ ਵਿੱਚ ਪਹੁੰਚੇ ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦਾ ਨਾਮ ਸੰਜੋਗੀਤਾ ਦੱਸਿਆ ਅਤੇ ਉਸਦੀ ਉਮਰ ਮਹਿਜ 30  ਸਾਲ ਹੈ। ਛੇ ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ ਅਤੇ ਮ੍ਰਿਤਕ ਲੜਕੀ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ।


ਪਰਿਵਾਰ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਸਹੁਰਾ ਪਰਿਵਾਰ ਤੋਂ ਪਰੇਸ਼ਾਨ ਸੀ ਤੇ ਘਰੇਲੂ ਕਲੇਸ਼ ਕਰਕੇ ਉਨ੍ਹਾਂ ਦਾ ਕਈ ਵਾਰ ਘਰ ਦੇ ਵਿੱਚ ਝਗੜਾ ਵੀ ਹੁੰਦਾ ਸੀ ਅਤੇ ਉਸਦੇ ਸਹੁਰਾ ਪਰਿਵਾਰ ਵੱਲੋਂ ਹਮੇਸ਼ਾ ਹੀ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਸਨ।


ਪਹਿਲਾਂ ਵੀ ਕਈ ਵਾਰ ਘਰੇਲੂ ਪਰੇਸ਼ਾਨੀ ਤੋਂ ਦੁਖੀ ਹੋ ਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੁਕੀ ਹੈ ਅਤੇ ਅੱਜ ਤੋਂ ਛੇ ਮਹੀਨੇ ਪਹਿਲਾਂ ਵੀ ਲੜਕੀ ਦਾ ਸਹੁਰੇ ਪਰਿਵਾਰ ਨਾਲ ਕਲੇਸ਼ ਹੋਇਆ ਸੀ ਤਾਂ ਉਸ ਸਮੇਂ ਵੀ ਮੋਹਤਬਾਰ ਬੰਦਿਆਂ ਵੱਲੋਂ ਬੈਠ ਕੇ ਰਾਜ਼ੀਨਾਮਾ ਕਰਵਾਇਆ ਗਿਆ ਸੀ। ਅੱਜ ਲੜਕੀ ਸੰਜੋਗੀਤਾ ਦੇ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਨੂੰ ਫੋਨ ਆਇਆ ਕਿ ਘਰੋਂ ਲੜਕੀ ਕਿਤੇ ਚਲੀ ਗਈ ਹੈ ਅਤੇ ਵਾਪਸ ਘਰ ਨਹੀਂ ਆਈ।


ਇਹ ਵੀ ਪੜ੍ਹੋ : SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼


ਇਸ ਤੋਂ ਬਾਅਦ ਉਨ੍ਹਾਂ ਸਾਰਿਆਂ ਵੱਲੋਂ ਭਾਲ ਕਰਨ ਦੇ ਬਾਅਦ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਸੰਜੋਗੀਤਾ ਨੇ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਦੇ ਛੇਵੀਂ ਮੰਜ਼ਿਲ ਤੋਂ ਛਲਾਂਗ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੇ ਨਾਲ ਹੀ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਕੇ ਇਨਸਾਫ ਦੀ ਗੁਹਾਰ ਲਗਾਈ ਅਤੇ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਦੇ ਮੈਂਬਰਾਂ ਉੱਪਰ ਮਾਮਲਾ ਦਰਜ ਹੋਣਾ ਚਾਹੀਦਾ ਹੈ।


ਇਹ ਵੀ ਪੜ੍ਹੋ : Punjab News: ਦਸਤਾਰ ਪਹਿਨਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਦੋ ਪਹੀਆ ਵਾਹਨਾਂ 'ਤੇ ਹੈਲਮੇਟ ਪਾਉਣ ਤੋਂ ਛੋਟ- HC