ਸ਼ੱਕੀ ਹਾਲਤ 'ਚ ਘਰ ਦੇ ਕਮਰੇ 'ਚੋਂ ਮਿਲੀ ਲੜਕੀ ਦੀ ਲਾਸ਼, ਪੇਕਾ ਪਰਿਵਾਰ ਨੇ ਜਾਨੋ ਮਾਰਨ ਦੇ ਲਗਾਏ ਦੋਸ਼
Advertisement

ਸ਼ੱਕੀ ਹਾਲਤ 'ਚ ਘਰ ਦੇ ਕਮਰੇ 'ਚੋਂ ਮਿਲੀ ਲੜਕੀ ਦੀ ਲਾਸ਼, ਪੇਕਾ ਪਰਿਵਾਰ ਨੇ ਜਾਨੋ ਮਾਰਨ ਦੇ ਲਗਾਏ ਦੋਸ਼

4 ਸਾਲਾਂ ਪਹਿਲਾਂ ਫੌਜੀ ਜਵਾਨ ਨਾਲ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਬੇਹੱਦ ਤੰਗ ਪ੍ਰੇਸ਼ਾਨ ਕਰਦਾ ਸੀ। ਇਸ ਤੋਂ ਬਾਅਦ  ਸ਼ੱਕੀ ਹਾਲਤ 'ਚ ਘਰ ਦੇ ਕਮਰੇ 'ਚੋ ਪੱਖੇ ਨਾਲ   ਲਟਕੀ ਲੜਕੀ ਦੀ ਲਾਸ਼ ਮਿਲੀ ਹੈ ਅਤੇ ਹੁਣ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਜਾਨੋ ਮਾਰਨ ਦੇ ਦੋਸ਼ ਲਗਾਏ ਹਨ। 

ਸ਼ੱਕੀ ਹਾਲਤ 'ਚ ਘਰ ਦੇ ਕਮਰੇ 'ਚੋਂ ਮਿਲੀ ਲੜਕੀ ਦੀ ਲਾਸ਼, ਪੇਕਾ ਪਰਿਵਾਰ ਨੇ ਜਾਨੋ ਮਾਰਨ ਦੇ ਲਗਾਏ ਦੋਸ਼

ਬਟਾਲਾ: ਬਟਾਲਾ ਦੇ ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਰਜ਼ਾਦਾ ਦੇ ਵਿੱਚ ਚਾਰ ਸਾਲਾਂ ਪਹਿਲਾਂ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਦੇ ਵੱਲੋਂ ਫਾਹਾ ਦੇ ਕੇ ਮਾਰਨ ਦੇ ਪੇਕਾ ਪਰਿਵਾਰ ਵੱਲੋਂ ਦੋਸ਼ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ। ਉਥੇ ਹੀ ਮੌਕੇ 'ਤੇ ਪਹੁੰਚ ਪੁਲਿਸ ਨੇ ਘਰ ਦੇ ਕਮਰੇ 'ਚੋਂ ਮਿਲੀ ਪੱਖੇ ਨਾਲ ਲਟਕੀ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ 
ਲੈ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜਿਆ। ਉਥੇ ਹੀ ਪੁਲਿਸ ਅਧਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੇ ਪਤੀ, ਸੱਸ ਸਹੁਰਾ  ਦੇ ਖਿਲਾਫ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਨਵਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਵਾਸੀ ਪਿੰਡ ਧੰਦੋਈ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਕਰੀਬ ਚਾਰ ਸਾਲ ਪਹਿਲਾਂ ਜਸਪ੍ਰੀਤ ਸਿੰਘ ਜੋ ਆਰਮੀ 'ਚ ਫੌਜੀ ਜਵਾਨ ਨਾਲ ਹੋਇਆ ਸੀ ਜਿਸ ਦੇ ਦੋ ਬੱਚੇ ਹਨ। ਅਕਸਰ ਹੀ ਉਸ ਦੀ ਲੜਕੀ ਦੇ ਪਤੀ ਅਤੇ ਸਹੁਰਾ ਸੱਸ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਸਨ ਅਤੇ ਕਾਰ ਦੀ ਮੰਗ ਕਰਦੇ ਸਨ ਪਰ ਉਨ੍ਹਾਂ ਦੇ ਵੱਲੋਂ ਆਪਣੇ ਜਵਾਈ ਨੂੰ ਬੁੱਲਟ ਮੋਟਰਸਾਇਕਲ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦਾ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਜਾਨ ਤੋਂ ਮਾਰ ਦਿੱਤਾ ਗਿਆ ਹੈ।

ਉਹਨਾਂ ਨੇ ਕਿਹਾ ਸਾਨੂੰ ਇਸ ਬਾਰੇ ਜਦੋਂ ਜਾਣਕਾਰੀ ਮਿਲੀ ਤਾਂ ਅਸੀਂ ਉਥੇ ਗਏ ਅਤੇ ਦੇਖਿਆ ਤਾਂ ਲੜਕੀ ਦੀ ਲਾਸ਼ ਪਈ ਸੀ। ਪੇਕਾ ਪਰੀਵਾਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੀ ਲੜਕੀ ਨੂੰ ਉਸਦੇ ਜਵਾਈ ਸਹੁਰਾ ਅਤੇ ਸੱਸ ਅਤੇ ਇਕ ਅਣਪਛਾਤੇ ਨੇ ਰਲ ਕੇ ਜਾਨ ਤੋਂ ਮਾਰ ਦਿੱਤਾ ਅਤੇ ਹੁਣ ਝੂਠੀਆਂ ਕਹਾਣੀਆਂ ਬਣਾ ਰਹੇ ਹਨ। ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੜਕੀ ਨੇ ਖੁਦ ਫਾਹਾ ਲਿਆ ਹੈ ਜਦ ਕਿ ਉਨ੍ਹਾਂ ਦੀ ਲੜਕੀ ਇਹ ਕਦਮ ਨਹੀਂ ਚੁੱਕ ਸਕਦੀ ਸੀ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਉਨ੍ਹਾਂ ਦੇ ਜਵਾਈ ਅਤੇ ਸੱਸ ਅਤੇ ਸਹੁਰੇ ਨੇ ਜਾਨ ਤੋਂ ਮਾਰਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਪੁਲਿਸ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਦੇ ਜ਼ਿੰਮੇਵਾਰ ਲੜਕੀ ਦਾ ਸਹੁਰਾ ਪਰਿਵਾਰ ਹੈ। ਇਸ ਲਈ ਉਨ੍ਹਾਂ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਬਣਦਾ ਇਨਸਾਫ ਦਿੱਤਾ ਜਾਵੇ।

ਇਹ ਵੀ ਪੜ੍ਹੋ: ਤਰਨਤਾਰਨ ਦੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ 'ਤੇ RPG ਹਮਲਾ, ਮਾਹੌਲ ਵਿਗਾੜਨ ਦੀ ਕੋਸ਼ਿਸ਼ !

ਉੱਧਰ ਘਟਨਾ ਸਥਾਨ 'ਤੇ ਪਹੁੰਚੇ ਬਟਾਲਾ ਪੁਲਿਸ ਦੇ ਥਾਣਾ ਸੇਖਵਾਂ ਦੇ ਐੱਸਐੱਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ ਸ਼ਕਾਇਤ ਕੀਤੀ ਹੈ ਕਿ ਉਹਨਾਂ ਦੀ ਲੜਕੀ ਨੂੰ ਓਸ ਦੇ ਸਹੁਰਾ ਪਰਿਵਾਰ ਵੱਲੋਂ ਫਾਹਾ ਦੇ ਕੇ ਮਾਰਿਆ ਗਿਆ ਉਥੇ ਹੀ ਐੱਸਐੱਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪੁਲਿਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਲਈ ਭੇਜ ਦਿੱਤਾ ਗਿਆ ਅਤੇ  ਲੜਕੀ ਦੇ ਪਿਤਾ ਦੇ ਬਿਆਨ 'ਤੇ ਮ੍ਰਿਤਕ ਦੇ ਫੌਜੀ ਪਤੀ ਸੱਸ ਅਤੇ ਸੁਹਰੇ ਖਿਲਾਫ ਮਾਮਲਾ ਦਰਜ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਵੇਂ ਹੀ ਪੋਸਟਮਾਰਟਮ ਦੀ ਰਿਪੋਰਟ ਆਵੇਗੀ ਉਸ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ )

Trending news