ਗੋਇੰਦਵਾਲ ਜੇਲ੍ਹ ਦੀ ਵਾਇਰਲ ਵੀਡੀਓ ਦੇ ਮਾਮਲੇ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 7 ਜੇਲ੍ਹ ਅਧਿਕਾਰੀ ਸਸਪੈਂਡ ਤੇ 5 ਗ੍ਰਿਫ਼ਤਾਰ
Advertisement
Article Detail0/zeephh/zeephh1597773

ਗੋਇੰਦਵਾਲ ਜੇਲ੍ਹ ਦੀ ਵਾਇਰਲ ਵੀਡੀਓ ਦੇ ਮਾਮਲੇ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 7 ਜੇਲ੍ਹ ਅਧਿਕਾਰੀ ਸਸਪੈਂਡ ਤੇ 5 ਗ੍ਰਿਫ਼ਤਾਰ

Goindwal Jail Murder Case: ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਹੁਣ 7 ਜੇਲ੍ਹ ਅਧਿਕਾਰੀ ਸਸਪੈਂਡ ਕੀਤੇ ਹਨ ਅਤੇ ਇਸਦੇ ਨਾਲ ਹੀ 5 ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਗੋਇੰਦਵਾਲ ਜੇਲ੍ਹ ਦੀ ਵਾਇਰਲ ਵੀਡੀਓ ਦੇ ਮਾਮਲੇ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, 7 ਜੇਲ੍ਹ ਅਧਿਕਾਰੀ ਸਸਪੈਂਡ ਤੇ 5 ਗ੍ਰਿਫ਼ਤਾਰ

Goindwal Jail Murder Case: ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਪੁਲਿਸ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਜੇਲ੍ਹ ਸੁਪਰਡੈਂਟ ਸਮੇਤ 5 ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਕਤ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant mann)ਦੇ ਹੁਕਮਾਂ 'ਤੇ ਕੀਤੀ ਗਈ। 

ਇਸ ਸੰਬੰਧੀ ਗੱਲਬਾਤ ਕਰਦਿਆਂ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਗੈਂਗਸਟਰਾਂ ਨੂੰ ਪ੍ਰੋਡਕਸ਼ਨ (Goindwal Jail Murder Case)ਵਾਰੰਟ ’ਤੇ ਲਿਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Karan Aujla Wedding: ਪੰਜਾਬੀ ਗਾਇਕ ਕਰਨ ਔਜਲਾ ਨੇ ਗਰਲਫਰੈਂਡ ਪਲਕ ਨਾਲ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਹੋਰ (Goindwal Jail Murder Case) ਮਜ਼ਬੂਤ ​​ਕੀਤਾ ਜਾਵੇਗਾ ਅਤੇ ਚੈਕਿੰਗ ਵਧਾਈ ਜਾਵੇਗੀ ਤਾਂ ਜੋ ਮੋਬਾਈਲ ਅਤੇ ਹੋਰ ਸ਼ੱਕੀ ਵਸਤੂਆਂ ਜੇਲ੍ਹ ਦੇ ਅੰਦਰ ਨਾ ਪਹੁੰਚ ਸਕਣ। ਜੀ-20 ਕਾਨਫਰੰਸ ਸੰਬੰਧੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਅਸੀਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ।

ਦੱਸ ਦੇਈਏ ਕਿ ਸੀ.ਐਮ. ਜੇਲ੍ਹਾਂ ਵਿੱਚੋਂ ਨਾਰਕੋ-ਗੈਂਗਸਟਰ-ਅੱਤਵਾਦੀ ਗਠਜੋੜ ਨੂੰ ਜੜ੍ਹੋਂ ਪੁੱਟਣ ਲਈ ਮਾਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 7 ਜੇਲ੍ਹ (Goindwal Jail Murder Case) ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਵਿੱਚ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ ਕੇਂਦਰੀ ਜੇਲ੍ਹ ਦੇ ਪੁਲਿਸ ਮੁਲਾਜ਼ਮਾਂ ਨੂੰ ਵੀਡੀਉ ਲੀਕ ਮਾਮਲੇ ਵਿੱਚ ਡਿਊਟੀ ਵਿੱਚ ਕੁਤਾਹੀ ਅਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਦੋ ਕੈਦੀਆਂ ਮਨਦੀਪ ਸਿੰਘ ਉਰਫ਼ ਤੂਫ਼ਾਨ ਵਾਸੀ ਬਟਾਲਾ ਅਤੇ ਮੋਹਨਾ ਉਰਫ਼ ਮਨਮੋਹਨ ਸਿੰਘ ਵਾਸੀ ਬੁਢਲਾਡਾ ਦੀ ਜੇਲ੍ਹ ਵਿੱਚ ਸਾਥੀ ਕੈਦੀਆਂ ਦੀ ਝੜਪ ਦੌਰਾਨ ਹੋਈ ਮੌਤ ਤੋਂ ਬਾਅਦ ਕੀਤੀ ਗਈ ਹੈ। 

ਇਸ ਤੋਂ ਬਾਅਦ ਅੱਜ ਗੋਇੰਦਵਾਲ ਜੇਲ੍ਹ ਤੋਂ (Goindwal Jail Murder Case) ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ ਜਸ਼ਨ ਮਨਾਉਂਦੇ ਨਜ਼ਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਗੜਬੜੀਆਂ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Trending news