Diwali 2023: ਵਿਲੱਖਣ ਹੈ ਸ੍ਰੀ ਹਰਿਮੰਦਰ ਸਾਹਿਬ ਦੀ ਦੀਵਾਲੀ!1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਹੋਵੇਗੀ ਦੀਪਮਾਲਾ
Golden Temple celebration of Diwali 2023: ਸਿੱਖ ਇਤਿਹਾਸ ਅਨੁਸਾਰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਜੀ 52 ਬੰਦੀ ਰਾਜਪੂਤ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮ੍ਰਿਤਸਰ ਪੁੱਜੇ ਸਨ। ਉਸ ਮੌਕੇ ਗੁਰੂ ਜੀ ਦੇ ਅੰਮ੍ਰਿਤਸਰ ਪੁੱਜਣ ’ਤੇ ਰਾਤ ਨੂੰ ਦੀਪ ਮਾਲਾ ਨਾਲ ਰੌਸ਼ਨੀ ਕਰ ਖੁਸ਼ੀ ਮਨਾਈ ਸੀ।
Golden Temple celebration of Diwali 2023: ‘ਦੀਵਾਲੀ ਕੀ ਰਾਤ ਦੀਵੇ ਬਾਲੀਅਨਿ’ ਗੁਰਬਾਣੀ ਦੀਆਂ ਤੁਕਾਂ ਅਨੁਸਾਰ ਅੱਜ ਹਰਿਮੰਦਰ ਸਾਹਿਬ (Sri Harmandir Sahib) ਵਿਖੇ 2 ਲੱਖ ਦੇਸੀ ਘਿਓ ਦੇ ਦੀਵਿਆਂ ਦੇ ਨਾਲ ਦੀਪਮਾਲਾ ਕੀਤੀ ਜਾਵੇਗੀ। ਦੀਵਾਲੀ ਦੇ ਦਿਨ ਨੂੰ ਸਿੱਖਾਂ ਵਲੋਂ ‘ਬੰਦੀ ਛੋੜ ਦਿਵਸ’ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੁੰਦਾ ਹੈ, ਜਿਸ ਦੇ ਚੱਲਦਿਆਂ ਵੱਡੀ ਗਿਣਤੀ ’ਚ ਇੱਕਠੀ ਹੋਈ ਦੀਵੇ ਬਾਲ ਕੇ ਖੁਸ਼ੀ ਦਾ ਇਜ਼ਹਾਰ ਕਰਦੀ ਹੈ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਇੰਨਾ ਸੁੰਦਰ ਦਿਖਾਈ ਦਿੰਦਾ ਹੈ ਕਿ ਹਰ ਕੋਈ ਇਸ ਨੂੰ ਵੇਖਦਾ ਹੈ ਅਤੇ ਸਤਿਕਾਰ ਦਿੰਦਾ ਹੈ। ਸ਼ਾਮ ਦੇ ਨੇੜੇ ਆਉਣ ਨਾਲ ਇਸ ਦੀ ਖੂਬਸੂਰਤੀ ਕਈ ਗੁਣਾ ਵਧ ਜਾਂਦੀ ਹੈ। ਸ਼ਾਮ ਨੂੰ ਸੁਨਹਿਰੀ ਪਰਿਕਰਮਾ ਵਿੱਚ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ। ਇਸ ਤੋਂ ਬਾਅਦ ਸ਼ਾਨਦਾਰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਸ਼ਰਧਾਲੂ ਦੁਨੀਆ ਭਰ ਤੋਂ ਆਉਂਦੇ ਹਨ।
ਇਸ ਮੌਕੇ ਪੂਰੇ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਕਾਰਨ ਸੋਨੇ ਨਾਲ ਬਣੇ ਇਸ ਮੰਦਰ 'ਤੇ ਪੀਲੇ ਰੰਗ ਦੇ ਕੱਚ ਦੇ ਬਲਬ ਚਮਕ ਰਹੇ ਹਨ, ਜੋ ਇਸ ਦੀ ਸੁੰਦਰਤਾ ਨੂੰ ਕਈ ਗੁਣਾ ਵਧਾ ਰਹੇ ਹਨ। ਦੇਸ਼-ਵਿਦੇਸ਼ ਤੋਂ ਅੱਜ ਆਉਣ ਵਾਲੇ ਸ਼ਰਧਾਲੂਆਂ ਦੀਆਂ ਤਿਆਰੀਆਂ ਸਵੇਰ ਤੋਂ ਹੀ ਸ਼ੁਰੂ ਹੋ ਗਈਆਂ ਸਨ। ਲੰਗਰ ਵਿੱਚ ਦਾਲ-ਰੋਟੀ ਤੋਂ ਇਲਾਵਾ ਖੀਰ ਅਤੇ ਜਲੇਬੀ ਵੀ ਸੰਗਤਾਂ ਨੂੰ ਵਰਤਾਈ ਗਈ। ਇਸ ਦੌਰਾਨ ਸੁੰਦਰ ਜਲਘਰ ਵੀ ਸਜਾਏ ਜਾਣਗੇ।
ਸਿੱਖ ਇਤਿਹਾਸ ਅਨੁਸਾਰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਜੀ 52 ਬੰਦੀ ਰਾਜਪੂਤ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮ੍ਰਿਤਸਰ ਪੁੱਜੇ ਸਨ। ਉਸ ਮੌਕੇ ਗੁਰੂ ਜੀ ਦੇ ਅੰਮ੍ਰਿਤਸਰ ਪੁੱਜਣ ’ਤੇ ਰਾਤ ਨੂੰ ਦੀਪ ਮਾਲਾ ਨਾਲ ਰੌਸ਼ਨੀ ਕਰ ਖੁਸ਼ੀ ਮਨਾਈ ਸੀ।
ਇਹ ਵੀ ਪੜ੍ਹੋ: Diwali In Amritsar 2023: ਜਾਣੋ, ਕਿਉਂ ਪ੍ਰਚਲਿਤ ਹੋਈ ਕਹਾਵਤ 'ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ'
ਉਸ ਸਮੇਂ ਤੋਂ ਹੀ ਦੀਵਾਲੀ ਅਤੇ ਬੰਦੀਛੋੜ ਦਿਵਸ ਇੱਕੋ ਹੀ ਦਿਨ ਮਨਾਇਆ ਜਾਂਦਾ ਹੈ। ਦੀਵਾਲੀ ਦੀ ਰਾਤ ਸ੍ਰੀ ਹਰਿਮੰਦਿਰ ਸਾਹਿਬ ਇੰਨਾ ਖੂਬਸੂਰਤ ਢੰਗ ਨਾਲ ਸਜਾਇਆ ਜਾਂਦਾ ਹੈ ਕਿ ਅੰਮ੍ਰਿਤਸਰ ਦੀ ਦੀਵਾਲੀ ਵੇਖਣ ਲਈ ਦੂਰੋਂ-ਦੂਰੋਂ ਸੰਗਤ ਪਹੁੰਚਦੀ ਹੈ। ਇਸ ਵਾਰ ਵੀ ਲਗਭਗ 2 ਲੱਖ ਸ਼ਰਧਾਲੂਆਂ ਦੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੀ ਉਮੀਦ ਹੈ।
ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਰੰਗ-ਬਿਰੰਗੀ ਰੌਸ਼ਨੀ ਨਾਲ ਰੁਸ਼ਨਾਇਆ ਜਾਂਦਾ ਹੈ, ਜਿਸ ਨਾਲ ਸੋਨੇ ਦੇ ਬਣੇ ਮੰਦਿਰ ਦਾ ਸੁੰਦਰਤਾ ਨੂੰ ਚਾਰ ਚੰਨ ਲੱਗ ਜਾਂਦੇ ਹਨ। ਇਸ ਵਾਰ ਦੀਵਾਲੀ (Diwali -2022) ਮੌਕੇ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਕਰਸ਼ਕ ਆਤਿਸ਼ਬਾਜ਼ੀ ਕੀਤੀ ਜਾਵੇਗੀ, ਜਿਸ ਨੂੰ ਵੇਖਣ ਲਈ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਦੀ ਹੈ।
ਇਹ ਵੀ ਪੜ੍ਹੋ: Diwali 2023: ਦੇਸ਼ ਭਰ 'ਚ ਅੱਜ ਮਨਾਇਆ ਜਾ ਰਿਹਾ ਹੈ ਰੋਸ਼ਨੀ ਦਾ ਤਿਉਹਾਰ 'ਦੀਵਾਲੀ', ਜਾਣੋ ਇਸਦਾ ਮਹੱਤਵ