ਮੂਸੇਵਾਲਾ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ- ਸ਼ਰੇਆਮ ਗਵਾਹਾਂ ਨੂੰ ਦੇ ਰਿਹਾ ਜਾਨੋਂ ਮਾਰਨ ਦੀ ਧਮਕੀਆਂ
ਕੈਨੇਡਾ `ਚ ਬੈਠਾ ਗੈਂਗਸਟਰ ਗੋਲਡੀ ਬਰਾੜ ਹੁਣ ਉਸ ਨੂੰ ਫ਼ੋਨ `ਤੇ ਧਮਕੀਆਂ ਦੇ ਰਿਹਾ ਹੈ। ਇਹ ਵੀ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਉਸ ਤੋਂ ਇਲਾਵਾ ਹੋਰ ਗਵਾਹਾਂ ਨੂੰ ਧਮਕੀਆਂ ਦੇ ਰਿਹਾ ਹੈ। ਗੁਰਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਨੂੰ ਚਾਰ ਸਥਾਨਕ ਲੋਕ ਗਵਾਹਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਚੰਡੀਗੜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਇਨ੍ਹੀਂ ਦਿਨੀਂ ਕਾਂਗਰਸੀ ਆਗੂ ਕਤਲ ਕੇਸ ਦੇ ਗਵਾਹਾਂ ਨੂੰ ਧਮਕੀਆਂ ਦੇ ਰਿਹਾ ਹੈ। ਲਾਰੈਂਸ ਗੈਂਗ ਦਾ ਗੈਂਗਸਟਰ ਗੋਲਡੀ ਬਰਾੜ ਕੈਨੇਡਾ 'ਚ ਰਹਿ ਰਿਹਾ ਹੈ। ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਉਹ ਕੈਨੇਡਾ ਤੋਂ ਗਵਾਹਾਂ ਨੂੰ ਧਮਕੀਆਂ ਦੇ ਰਿਹਾ ਹੈ ਕਿ ਜੇਕਰ ਉਹ ਅਦਾਲਤ ਵਿਚ ਗਵਾਹੀ ਦੇਣ ਗਏ ਤਾਂ ਇਸ ਦੇ ਨਤੀਜੇ ਬਹੁਤ ਮਾੜੇ ਹੋਣਗੇ। ਇਹ ਧਮਕੀ ਪੰਜਾਬ ਦੇ ਫਰੀਦਕੋਟ ਦੇ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿੱਚ ਹਾਜ਼ਰ ਗਵਾਹਾਂ ਨੂੰ ਦਿੱਤੀ ਜਾ ਰਹੀ ਹੈ।
ਗੋਲਡੀ ਬਰਾੜ ਗਵਾਹਾਂ ਨੂੰ ਫੋਨ 'ਤੇ ਦੇ ਰਿਹਾ ਧਮਕੀਆਂ
ਗਵਾਹਾਂ ਦਾ ਕਹਿਣਾ ਹੈ ਕਿ ਫਰਵਰੀ 2021 ਵਿਚ ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਗੁਰਲਾਲ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਵਿਚ ਗੁਰਜਸਵਿੰਦਰ ਵੀ ਗਵਾਹ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਕੈਨੇਡਾ 'ਚ ਬੈਠਾ ਗੈਂਗਸਟਰ ਗੋਲਡੀ ਬਰਾੜ ਹੁਣ ਉਸ ਨੂੰ ਫ਼ੋਨ 'ਤੇ ਧਮਕੀਆਂ ਦੇ ਰਿਹਾ ਹੈ। ਉਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਉਸ ਤੋਂ ਇਲਾਵਾ ਹੋਰ ਗਵਾਹਾਂ ਨੂੰ ਧਮਕੀਆਂ ਦੇ ਰਿਹਾ ਹੈ। ਗੁਰਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਨੂੰ ਚਾਰ ਸਥਾਨਕ ਲੋਕ ਗਵਾਹਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਗੋਲਡੀ ਬਰਾੜ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ
ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਕੈਨੇਡਾ ਵਿਚ ਰਹਿਣ ਵਾਲਾ ਬਦਨਾਮ ਅਪਰਾਧੀ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਸੀ ਅਤੇ ਉਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਅਤੇ ਕੁਝ ਇਸ ਘਟਨਾ ਨੂੰ ਅੰਜਾਮ ਦੇਣ ਲਈ ਹੋਰਾਂ ਦੀ ਮਦਦ ਲਈ ਗਈ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਮੂਸੇਵਾਲਾ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਜੀਪ ਵਿੱਚ ਮਾਨਸਾ ਦੇ ਪਿੰਡ ਜਵਾਹਰਕੇ ਜਾ ਰਿਹਾ ਸੀ ਤਾਂ ਛੇ ਵਿਅਕਤੀਆਂ ਨੇ ਉਸ ਦਾ ਰਸਤਾ ਰੋਕ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
WATCH LIVE TV