Goldy Brar news: ਭਾਰਤ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ
Goldy Brar news: ਕੇਂਦਰੀ ਗ੍ਰਹਿ ਮੰਤਰਾਲੇ ਨੇ UAPA ਤਹਿਤ ਵੱਡਾ ਕਦਮ ਚੁੱਕਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ।
Goldy Brar news:(Rohit Bansal) ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਲਖਬੀਰ ਸਿੰਘ ਲੰਡਾ ਨੂੰ ਵੀ ਅੱਤਵਾਦੀ ਐਲਾਨ ਚੁੱਕੀ ਹੈ। ਇਹ ਦੋਵੇਂ ਕੈਨੇਡਾ ਵਿੱਚ ਲੁਕੇ ਹੋਏ ਹਨ। ਉਹ ਪੰਜਾਬ ਵਿੱਚ ਜ਼ਬਰਦਸਤੀ ਅਤੇ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਹਨ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਖਾਸ ਸਾਥੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ
ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਗੋਲਡੀ ਬਰਾੜ ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਬਰਾੜ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਰੀਬ 13 ਕੇਸ ਦਰਜ ਹਨ। ਇੰਟਰਪੋਲ ਨੇ ਉਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੈ। ਸਤੰਬਰ ਮਹੀਨੇ ਵਿੱਚ ਪੁਲਿਸ ਨੇ ਗੋਲਡੀ ਬਰਾੜ ਦੇ ਘਰ ਛਾਪਾ ਮਾਰਿਆ ਸੀ। ਇਸ ਦੇ ਨਾਲ ਹੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਬਰਾੜ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਉੱਤੇ ਵੀ ਛਾਪੇਮਾਰੀ ਕੀਤੀ ਸੀ।
ਇਹ ਵੀ ਪੜ੍ਹੋ: Ropar News: ਸਮੂਹਿਕ ਜਬਰ ਜਨਾਹ ਪੀੜਤ ਲੜਕੀ ਨੇ ਕੀਤੀ ਖ਼ੁਦਕੁਸ਼ੀ, ਪੁਲਿਸ ਮੁਲਜ਼ਮਾਂ ਨੂੰ ਫੜ੍ਹਨ 'ਚ ਨਾਕਾਮ
ਕੌਣ ਹੈ ਗੋਲਡੀ ਬਰਾੜ?
ਗੋਲਡੀ ਬਰਾੜ ਪੰਜਾਬ ਦੇ ਮੌਜੂਦਾ ਮੋਸਟ ਵਾਂਟੇਡ ਗੈਂਗਸਟਰਾਂ ਵਿੱਚੋਂ ਇੱਕ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਕਿਹਾ ਜਾਂਦਾ ਹੈ ਕਿ ਉਹ ਕਾਲਜ ਡਰਾਪ ਆਊਟ ਵਿਦਿਆਰਥੀ ਹੈ, ਅਤੇ ਪੜ੍ਹਾਈ ਛੱਡਣ ਤੋਂ ਬਾਅਦ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ। ਸਾਲ 2019 ਵਿੱਚ ਗੋਲਡੀ ਬਰਾੜ ਸਟੂਡੈਂਟ ਵੀਜ਼ੇ ਉੱਤੇ ਕੈਨੇਡਾ ਪੜ੍ਹਨ ਗਿਆ ਸੀ। ਉਹ ਭਾਰਤ ਦੇ ਕਈ ਨੇਤਾਵਾਂ ਨੂੰ ਧਮਕੀ ਭਰੀਆਂ ਕਾਲਾਂ ਕਰਨ, ਫਿਰੌਤੀ ਦੀ ਮੰਗ ਕਰਨ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਹੱਤਿਆ ਦੇ ਦਾਅਵਿਆਂ ਨੂੰ ਪੋਸਟ ਕਰਨ ਲਈ ਵੀ ਜਾਣਿਆ ਜਾਂਦਾ ਹੈ।
ਇਹ ਵੀ ਪੜ੍ਹੋ: Amrtsar Crime News: ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼, 10 ਕਿਲੋ ਅਫੀਮ ਸਮੇਤ ਦੋ ਕਾਬੂ