Goldy Brar vs Jaggu Bhagwanpuria news: ਬੀਤੇ ਦਿਨੀਂ ਮਾਰੇ ਗਏ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ (Sidhu Moosewala murder case) ਵਿੱਚ ਸ਼ਾਮਲ ਦੋ ਮੁਲਜ਼ਮ — ਬਦਮਾਸ਼ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ — ਦਾ ਅੱਜ ਯਾਨੀ ਸੋਮਵਾਰ ਨੂੰ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਇਨ੍ਹਾਂ ਦੋਵਾਂ ਦਾ ਗੋਇੰਦਵਾਲ ਸਾਹਿਬ ਜੇਲ੍ਹ (Punjab's Goindwal jail murder news) ਵਿੱਚ ਕਤਲ ਹੋ ਗਿਆ ਸੀ। ਦੱਸ ਦਈਏ ਕਿ ਇੱਕ ਵਾਇਰਲ ਪੋਸਟ ਦੇ ਮੁਤਾਬਕ ਦਾਅਵਾ ਕੀਤਾ ਗਿਆ ਕਿ ਇਨ੍ਹਾਂ ਦਾ ਕਤਲ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਵੱਲੋਂ ਕੀਤਾ ਗਿਆ ਸੀ ਅਤੇ ਇਸਦੀ ਜਿੰਮੇਵਾਰੀ ਖੁਦ ਗੋਲਡੀ ਬਰਾੜ ਨੇ ਲਈ ਹੈ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਬੰਦੇ ਸਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਮੋਹਨਾ ਅਤੇ ਤੂਫਾਨ ਦੇ ਤੀਜੇ ਸਾਥੀ ਕੇਸ਼ਵ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੋਇੰਦਵਾਲ ਸਾਹਿਬ ਜੇਲ੍ਹ (Punjab's Goindwal jail murder news) ਵਿੱਚ ਹੋਈ ਗੈਂਗਵਾਰ ਵਿੱਚ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਮਨਦੀਪ ਭਾਊ ਅਤੇ ਅਰਸ਼ਦ ਖਾਨ ਵੀ ਜ਼ਖਮੀ ਹੋ ਗਏ। ਜ਼ਖਮੀ ਕੇਸ਼ਵ ਨੇ ਦੱਸਿਆ ਕਿ ਉਸ 'ਤੇ ਹਮਲਾ ਕਰਨ ਲਈ ਰਾਡਾਂ ਅਤੇ ਡੰਡਿਆਂ ਦੀ ਵਰਤੋਂ ਕੀਤੀ ਗਈ ਸੀ। 


Goldy Brar vs Jaggu Bhagwanpuria news: ਗੋਲਡੀ ਬਰਾੜ ਨੇ ਲਈ ਕਤਲ ਦੀ ਜ਼ਿੰਮੇਵਾਰੀ?


ਮਨਦੀਪ ਤੂਫਾਨ ਅਤੇ ਮੋਹਨਾ ਦੇ ਕਤਲ ਤੋਂ ਬਾਅਦ ਇੱਕ ਪੋਸਟ ਵਾਇਰਲ ਹੋਈ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਇਸ ਪੋਸਟ ਵਿੱਚ ਲਿਖਿਆ ਸੀ "ਲਾਰੈਂਸ ਗੈਂਗ ਨੇ ਗੋਇੰਦਵਾਲ ਜੇਲ੍ਹ ਦੀ ਬੈਰਕ ਵਿੱਚ ਮੋਹਨਾ ਮਾਨਸਾ ਅਤੇ ਮਨਦੀਪ ਤੂਫਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।" 


ਹਾਲਾਂਕਿ ਪੰਜਾਬ ਪੁਲਿਸ ਨੇ ਕਿਹਾ ਕਿ "ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ। ਇਹ ਜਨਤਾ ਦਾ ਧਿਆਨ  ਖਿੱਚਣ ਲਈ ਝੂਠਾ ਦਾਅਵਾ ਹੈ। ਅਸੀਂ ਤੁਹਾਨੂੰ ਸਾਰਿਆਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ।"


ਇਹ ਵੀ ਪੜ੍ਹੋ: Sidhu Moosewala murder case: ਜੇਲ੍ਹ ‘ਚ ਮਾਰਿਆ ਗਿਆ ਸਿੱਧੂ ਮੂਸੇਵਾਲਾ ਦਾ ਕਾਤਲ, ਜਾਣੋ ਪੂਰਾ ਮਾਮਲਾ


Goldy Brar vs Jaggu Bhagwanpuria news: ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਵੀ ਦਿੱਤਾ ਜਵਾਬ 


ਦੂਜੇ ਪਾਸੇ ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਦੀ ਵੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਜਿਸ ਵਿੱਚ ਉਸਨੇ ਕਿਹਾ ਹੈ ਕਿ ਇਸ ਦਾ ਹਰਜਾਨਾ ਜਲਦੀ ਭਰਨਾ ਪਵੇਗਾ ਅਤੇ ਜਿਸ ਨੇ ਵੀ ਮਨਦੀਪ ਨੂੰ ਮਾਰਿਆ, ਉਹ ਸਾਡਾ ਆਪਣਾ ਹੋਵੇ ਜਾਂ ਪਰਦੇਸੀ। ਪੋਸਟ ਵਿੱਚ ਇਹ ਵੀ ਕਿਹਾ ਸੀ ਕਿ ਉਹ ਕਿਸੇ ਤੋਂ ਨਹੀਂ ਡਰਦਾ ਅਤੇ ਕਤਲ ਦਾ ਬਦਲਾ ਕਤਲ ਨਾਲ ਲਿਆ ਜਾਵੇਗਾ। 


ਹਾਲਾਂਕਿ ਇਸ ਪੋਸਟ ਦੀ ਵੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ। 


ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਸਾਧਿਆ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ, ਕਿਹਾ "ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ"