ਖੁਸ਼ਖ਼ਬਰੀ! ਪੰਜਾਬ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਸਿੱਧੀਆਂ ਉਡਾਣਾਂ ਜਲਦ ਹੋਣਗੀਆਂ ਸ਼ੁਰੂ
Direct Flights Punjab to Toronto & New York: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਟੋਰਾਂਟੋ ਨਾਲ ਜੋੜਿਆ ਜਾਵੇਗਾ।
Direct Flights Punjab to Toronto & New York: ਪੰਜਾਬੀ ਪ੍ਰਵਾਸੀਆਂ ਲਈ ਰਾਹਤ ਦੀ ਖਬਰ ਹੈ। ਦੱਸ ਦੇਈਏ ਕਿ ਕੈਨੇਡਾ ਅਤੇ ਅਮਰੀਕਾ ਵਿੱਚ ਵੱਡੀ ਗਿਣਤੀ 'ਚ ਪੰਜਾਬੀ ਵਸਦੇ ਹਨ। ਇਹਨਾਂ ਪੰਜਾਬੀ ਪ੍ਰਵਾਸੀਆਂ ਨੂੰ ਪੰਜਾਬ ਆਉਣ ਲਈ ਕਾਫੀ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਉਹਨਾਂ ਨੂੰ ਆਸਾਨੀ ਹੋਵੇਗੀ। ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ (Direct Flights Punjab to Toronto & New York) ਜੋੜਨ ਜਾ ਰਹੀ ਹੈ।
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਸ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਏਅਰਲਾਈਨ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਨਿਊਯਾਰਕ ਲਈ ਹਫਤੇ ਵਿੱਚ ਇੱਕ ਦਿਨ ਉਡਾਣ ਦਾ ਸੰਚਾਲਨ ਕਰੇਗੀ।
ਜਾਣੋ ਉਡਾਣ ਦਾ ਸਮਾਂ (Direct Flights Punjab to Toronto & New York)
ਇਹ ਉਡਾਣ ਦਾ ਸਮਾਂ ਹਰ ਵੀਰਵਾਰ ਸਵੇਰੇ 3:15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ
ਉਸੇ ਦਿਨ ਸਵੇਰੇ 8:20 ਵਜੇ ਮਿਲਾਨ ਪਹੁੰਚੇਗੀ।
ਇੱਥੇ ਯਾਤਰੀ ਲਗਭਗ 4 ਘੰਟੇ 10 ਮਿੰਟ ਰੁਕਣਗੇ, ਫਿਰ ਉਡਾਣ ਮਿਲਾਨ ਤੋਂ ਦੁਪਹਿਰ 12:30 ਵਜੇ ਰਵਾਨਾ ਹੋ ਕੇ ਬਾਅਦ ਦੁਪਹਿਰ 3 ਵਜੇ ਟੋਰਾਂਟੋ ਪਹੁੰਚੇਗੀ।
ਇੱਕ ਸਰਵੇਖਣ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਲ ਵਿੱਚ 5 ਲੱਖ ਤੋਂ ਵੱਧ ਭਾਰਤੀ ਸਫ਼ਰ ਕਰਦੇ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਪੰਜਾਬੀਆਂ ਦੀ ਹੈ, ਜਿਨ੍ਹਾਂ ਲਈ ਅੰਮ੍ਰਿਤਸਰ ਤੋਂ ਕੈਨੇਡਾ ਲਈ ਕੋਈ ਸਿੱਧੀ ਉਡਾਣ ਨਹੀਂ ਹੈ। ਦਿੱਲੀ ਤੋਂ ਫਲਾਈਟ ਲੈਣ ਲਈ ਉਨ੍ਹਾਂ ਨੂੰ ਪਹਿਲਾਂ ਬੱਸਾਂ, ਟੈਕਸੀਆਂ ਰਾਹੀਂ ਦਿੱਲੀ ਹਵਾਈ ਅੱਡੇ 'ਤੇ ਪਹੁੰਚਣਾ (Direct Flights Punjab to Toronto & New York) ਪੈਂਦਾ ਹੈ ਅਤੇ ਕਾਫੀ ਖਰਚਾ ਅਤੇ ਝੰਜਟ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਤੋਂ ਫਲਾਈਟ ਲੈਣੀ ਪੈਂਦੀ ਹੈ ਅਤੇ ਹੋਰਨਾਂ ਦੇਸ਼ਾਂ ਵਾਂਗ ਕੈਨੇਡਾ ਦੇ ਵੱਖ-ਵੱਖ ਹਵਾਈ ਅੱਡਿਆਂ 'ਤੇ ਵੀ ਉਨ੍ਹਾਂ ਨੂੰ ਫਲਾਈਟ ਲੈਣੀ ਪੈਂਦੀ ਹੈ। ਖਾਸ ਕਰਕੇ ਬਜ਼ੁਰਗਾਂ, ਬਿਮਾਰਾਂ ਅਤੇ ਬੱਚਿਆਂ ਦੀ ਹਾਲਤ ਬਹੁਤ ਤਰਸਯੋਗ ਹੈ।
ਇਹ ਵੀ ਪੜ੍ਹੋ: Neha Bhasin Bold Look: ਨੇਹਾ ਭਾਸਿਨ ਨੇ ਪਾਈ ਛੋਟੀ ਜਿਹੀ ਸਟਾਈਲਿਸ਼ ਸਕਰਟ ! 40 ਸਾਲ ਦੀ ਉਮਰ 'ਚ ਲੁੱਕ ਵੇਖ ਫੈਨਸ ਹੈਰਾਨ
ਇਸ ਵੇਲੇ ਅੰਮ੍ਰਿਤਸਰ ਤੋਂ ਰੋਜ਼ਾਨਾ 52 ਉਡਾਣਾਂ ਰਵਾਨਾ ਹੁੰਦੀਆਂ ਹਨ ਪਰ ਅੰਮ੍ਰਿਤਸਰ ਤੋਂ ਦਿੱਲੀ ਲਈ ਉਡਾਣਾਂ ਬਹੁਤ ਘੱਟ ਹਨ। ਇਸ ਲਈ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ ਫੜਨ ਲਈ ਅੰਮ੍ਰਿਤਸਰ ਹਵਾਈ ਅੱਡੇ ਤੋਂ ਦਿੱਲੀ ਜਾਣ ਦਾ ਜੋਖਮ ਨਹੀਂ ਲੈਣਾ ਚਾਹੁੰਦੇ। ਦੂਜੇ ਪਾਸੇ ਅੰਮ੍ਰਿਤਸਰ ਸ਼ਹਿਰ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੱਕ ਸੜਕੀ ਸਫ਼ਰ ਬਹੁਤ ਹੀ ਜੋਖ਼ਮ ਭਰਿਆ ਹੈ।