ਕ੍ਰਿਸ਼ਨ ਸਿੰਘ / ਚੰਡੀਗੜ੍ਹ:  ਮੁਲਕ ਆਪਣੀਆਂ ਘਰੇਲੂ ਖਾਣ ਵਾਲੇ ਤੇਲ ਦੀਆਂ ਲੋੜਾਂ ਦਾ ਲਗਭਗ 60 ਪ੍ਰਤੀਸ਼ਤ ਦਰਾਮਦ ਕਰਦਾ ਹੈ। ਆਧੁਨਿਕ ਤਕਨਾਲੋਜੀ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਖੇਤੀਬਾੜੀ ਖੋਜ ਸੰਸਥਾਵਾਂ ਨੂੰ ਛੇਤੀ ਤੋਂ ਛੇਤੀ ਡਰੋਨ ਦੀ ਵਰਤੋਂ ਲਈ ਪ੍ਰੋਟੋਕੋਲ ਵਿਕਸਤ ਕਰਨ ਦਾ ਸੱਦਾ ਦਿੱਤਾ।


COMMERCIAL BREAK
SCROLL TO CONTINUE READING


ਮੁਲਕ ਦੀ ਸਰਕਾਰ ਵੱਲੋਂ ਕਿਸਾਨਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਖੇਤੀਬਾੜੀ ਮੰਤਰਾਲੇ ਦੇ ਇੱਕ ਸੀਨੀਅਰ ਅਫਸਰ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖਾਣ ਵਾਲੇ ਤੇਲ ਵਿੱਚ ਆਤਮ-ਨਿਰਭਰਤਾ ਹਾਸਲ ਕਰਨ ਲਈ ਮੱਕੀ, ਸਰ੍ਹੋਂ ਅਤੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਡਿਪਟੀ ਡਾਇਰੈਕਟਰ ਜਨਰਲ ਅਤੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਮਿਸ਼ਨਰ ਏ.ਕੇ. ਸਿੰਘ ਨੇ ਵੀ ਖੇਤੀਬਾੜੀ ਖੇਤਰ ਵਿੱਚ ਡਰੋਨ ਵਰਗੀਆਂ ਤਕਨੀਕਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ।


ਇਕ ਬਿਆਨ ਮੁਤਾਬਕ ਇਸ ਚਰਚਾ ਵਿਚ ਸਿੰਘ ਨੇ ਕਿਹਾ, ''ਕਣਕ ਅਤੇ ਚੌਲਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਅੰਗਰੇਜ਼ੀ ਦੇ ਤਿੰਨ 'ਐਮ' ਅੱਖਰਾਂ ਨਾਲ ਸ਼ੁਰੂ ਹੋਣ ਵਾਲੀ ਮੱਕੀ, ਮੂੰਗੀ ਅਤੇ ਸਰੋਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਹ ਦੇਸ਼ ਨੂੰ ਆਤਮ ਨਿਰਭਰ ਬਣਾਉਣ ਵਿੱਚ ਮਦਦ ਕਰ ਸਕਦਾ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਕਰ ਸਕਦਾ ਹੈ।


ਭਾਰਤ ਦੀ ਦਰਾਮਦ
ਭਾਰਤ ਆਪਣੀਆਂ ਘਰੇਲੂ ਜ਼ਰੂਰਤਾਂ ਦਾ ਲਗਭਗ 60 ਫੀਸਦੀ ਖਾਣ ਵਾਲੇ ਤੇਲ ਦਾ ਆਯਾਤ ਕਰਦਾ ਹੈ। ਦਾਲਾਂ ਵੀ ਘੱਟ ਮਾਤਰਾ ਵਿੱਚ ਦਰਾਮਦ ਕੀਤੀਆਂ ਜਾਂਦੀਆਂ ਹਨ। ਸਿੰਘ ਨੇ ਆਧੁਨਿਕ ਤਕਨਾਲੋਜੀ ਨੂੰ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਖੇਤੀਬਾੜੀ ਖੋਜ ਸੰਸਥਾਵਾਂ ਨੂੰ ਛੇਤੀ ਤੋਂ ਛੇਤੀ ਡਰੋਨ ਦੀ ਵਰਤੋਂ ਲਈ ਪ੍ਰੋਟੋਕੋਲ ਵਿਕਸਤ ਕਰਨ ਦਾ ਸੱਦਾ ਦਿੱਤਾ।