ਚੰਡੀਗੜ:  ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਸਕੱਤਰ ਦਾ ਤਬਾਦਲਾ ਕਰ ਦਿੱਤਾ ਗਿਆ, ਵਿਜੇ ਕੁਮਾਰ ਜੰਜੂਆ ਨੂੰ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਵਿਚ ਸਾਹਮਣੇ ਆਈ ਹੈ। ਜੰਜੂਆ ਇਸ ਅਹੁਦੇ 'ਤੇ ਤਾਇਨਾਤ ਆਈ. ਏ. ਐਸ. ਅਧਿਕਾਰੀ ਅਨਿਰੁਧ ਤਿਵਾੜੀ ਦੀ ਥਾਂ ਲੈਣਗੇ। ਹੁਣ ਤੱਕ ਜੰਜੂਆ ਵਿਸ਼ੇਸ਼ ਮੁੱਖ ਸਕੱਤਰ ਜੇਲ੍ਹ ਦੇ ਅਹੁਦੇ 'ਤੇ ਰਹਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਦੀ ਚੋਣ ਦਾ ਵਾਧੂ ਚਾਰਜ ਸੰਭਾਲ ਰਹੇ ਸਨ।


COMMERCIAL BREAK
SCROLL TO CONTINUE READING

 


ਕੌਣ ਹਨ ਵਿਜੇ ਕੁਮਾਰ ਜੰਜੂਆ


ਵਿਜੇ ਕੁਮਾਰ ਜੰਜੂਆ ਨੇ 1989 ਵਿਚ ਆਲ ਇੰਡੀਆ 12ਵੇਂ ਰੈਂਕ ਨਾਲ ਆਈ. ਏ.ਐਸ. ਵਿਚ ਚੁਣੇ ਗਏ ਪੰਜਾਬ ਕੇਡਰ ਅਲਾਟ ਕੀਤਾ ਗਿਆ। ਜੰਜੂਆ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕੀਤਾ ਹੈ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸ਼ੂ ਪਾਲਣ ਆਦਿ ਸ਼ਾਮਲ ਹਨ। ਭਾਰਤ ਸਰਕਾਰ ਵਿੱਚ ਤਿੰਨ ਸਾਲ ਉਦਯੋਗਿਕ ਨੀਤੀ ਅਤੇ ਪ੍ਰਮੋਸ਼ਨ ਵਿਭਾਗ ਵਿੱਚ ਡਾਇਰੈਕਟਰ ਉਦਯੋਗ ਵਜੋਂ ਵੀ ਕੰਮ ਕੀਤਾ।  ਜੰਜੂਆ ਫਤਿਹਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਵੀ ਰਹੇ।


 


ਡੈਮੇਜ ਕੰਟਰੋਲ 'ਚ ਲੱਗੀ ਆਮ ਆਦਮੀ ਪਾਰਟੀ


ਦਰਅਸਲ ਸੰਗਰੂਰ ਸੰਸਦੀ ਉਪ ਚੋਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਕਈ ਫੇਰਬਦਲ ਸ਼ੁਰੂ ਕਰ ਦਿੱਤੇ ਹਨ। ਮੁੱਖ ਸਕੱਤਰ ਅਨਿਰੁਧ ਤਿਵਾੜੀ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਮੁੱਖ ਸਕੱਤਰ ਬਣਾਇਆ ਗਿਆ ਹੈ। ਪਿਛਲੇ ਸਾਲ ਸਤੰਬਰ ਵਿੱਚ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਨੀ ਮਹਾਜਨ ਦੀ ਥਾਂ ਅਨਿਰੁਧ ਤਿਵਾੜੀ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਦੇ ਤਿੱਖੇ ਅਫਸਰਾਂ ਵਿੱਚੋਂ ਇੱਕ ਮੰਨੇ ਜਾਂਦੇ ਅਨਿਰੁਧ ਤਿਵਾੜੀ ਨੂੰ ਅਚਾਨਕ ਹਟਾਏ ਜਾਣ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।