ਚੰਡੀਗੜ:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀ. ਸੀ. ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਜਿਸਤੋਂ ਬਾਅਦ ਸਿਆਸਤ ਗਰਮਾ ਗਈ ਹੈ ਸੱਤਾ ਧਿਰ ਨੇ ਜਿਥੇ ਇਸਦੀ ਨਿਖੇਧੀ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਡਾ. ਸਤਬੀਰ ਸਿੰਘ ਗੋਸਲ ਦੇ ਹੱਕ ਵਿਚ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਪੂਰੇ ਮਾਮਲੇ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਤਰ੍ਹਾਂ ਵੀ. ਸੀ. ਨੂੰ ਹਟਾਉਣਾ ਗੈਰ ਸੰਵਿਧਾਨਿਕ ਹੈ। ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਟਵੀਟ ਕਰਕੇ ਇਹ ਵੀ ਦੱਸਿਆ ਹੈ ਕਿ ਇਹ ਨਿਯੁਕਤੀ ਯੂਨੀਵਰਸਿਟੀ ਐਕਟ 1970 ਦੇ ਅਧੀਨ ਹੈ। ਜਿਸ ਵਿਚ ਕਿਸੇ ਵੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ।


COMMERCIAL BREAK
SCROLL TO CONTINUE READING

 


ਰਾਜਪਾਲ ਨੂੰ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ


ਸੁਖਬੀਰ ਬਾਦਲ ਨੇ ਰਾਜਪਾਲ ਨੂੰ ਇਹ ਅਪੀਲ ਕੀਤੀ ਉਹ ਮੁੜ ਆਪਣੇ ਫ਼ੈਸਲੇ 'ਤੇ ਵਿਚਾਰ ਕਰਨ।ਉਹਨਾਂ ਰਾਜਪਾਲ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਕੰਮਕਾਜ ਵਿਚ ਦਖ਼ਲ ਨਾ ਦੇਣ ਦੀ ਨਸੀਹਤ ਵੀ ਦਿੱਤੀ।ਖੇਤੀਬਾੜੀ ਯੂਨੀਵਰਸਿਟੀ ਵਿਚ ਵੀ. ਸੀ. ਦੀ ਨਿਯੁਕਤੀ ਪ੍ਰਬੰਧਕੀ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਇਸੇ ਤਹਿਤ ਹੀ ਡਾ. ਗੋਸਲ ਦੀ ਨਿਯੁਕਤੀ ਕੀਤੀ ਗਈ ਹੈ।


 


ਕਾਂਗਰਸ ਦਾ 'ਆਪ' 'ਤੇ ਨਿਸ਼ਾਨਾ


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਰਾਜਪਾਲ ਵਿਚ ਇਸ ਤਰ੍ਹਾਂ ਮੱਤਭੇਦ ਦਾ ਅਸਰ ਸੂਬੇ 'ਤੇ ਬੁਰਾ ਅਸਰ ਪਵੇਗਾ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਤਾਨਾਸ਼ਾਹੀ ਦਾ ਰਵੱਈਆ ਅਪਣਾ ਰਹੀ ਹੈ।


 


ਭਾਜਪਾ ਨੇ ਰਾਜਪਾਲ ਦਾ ਕੀਤਾ ਸਮਰਥਨ


ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜਾਣਬੁੱਝ ਕੇ ਰਾਜਪਾਲ ਦੇ ਅਧਿਕਾਰਾਂ ਦੀ ਅਣਦੇਖੀ ਕਰ ਰਹੀ ਹੈ। ਵਾਰ ਵਾਰ ਰਾਜਭਵਨ ਦੀ ਮਰਿਯਾਦਾ ਨੂੰ ਠੇਸ ਪਹੁੰਚਾਈ ਗਈ। ਚੁੱਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਛੋਟਾ ਦਿਖਾਉਣ ਲਈ ਸੰਵਿਧਾਨਕ ਪ੍ਰਣਾਲੀ ਦੀ ਉਲੰਘਣਾ ਕੀਤੀ ਹੈ।


 


WATCH LIVE TV