Ambulance Driver Arrested: ਵਿਜੀਲੈਂਸ ਬਿਊਰੋ ਨੇ ਸਰਕਾਰੀ ਐਂਬੂਲੈਂਸ ਡਰਾਈਵਰ ਨੂੰ ਰਿਸ਼ਵਤ ਲੈਂਦੇ ਹੋਏ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ।


ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟ੍ਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ।


ਇਹ ਵੀ ਪੜ੍ਹੋ : Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ


ਸ਼ਿਕਾਇਤਕਰਤਾ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਆਲੇ-ਦੁਆਲੇ 4 ਪ੍ਰਾਈਵੇਟ ਐਂਬੂਲੈਂਸਾਂ ਹਨ। ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਿਜੀਲੈਂਸ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਸਰਕਾਰੀ ਐਂਬੂਲੈਂਸ ਦਾ ਡਰਾਈਵਰ ਜਸਪਾਲ ਸਿੰਘ ਹਸਪਤਾਲ ਵਿੱਚ ਪ੍ਰਾਈਵੇਟ ਐਂਬੂਲੈਂਸ ਖੜ੍ਹੀ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਤੋਂ ਬਾਅਦ ਉਸ 'ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ