Punjab Health Budget 2024: ਪੰਜਾਬ ਵਿੱਚ ਆਮ ਆਮਦੀ ਪਾਰਟੀ ਲਗਾਤਾਰ ਸਿਹਤ ਦੇ ਖੇਤਰ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਨੇ ਸਿਹਤ ਸਹੂਲਤਾਵਾਂ ਦੇ ਲਈ ਵਿੱਤੀ ਸਾਲ 2024-25 ਦੇ ਲਈ 5,264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਜਿਸ ਵਿੱਚ ਆਮ ਆਦਮੀ ਕਲੀਨਿਕ, ਫਰਿਸ਼ਤੇ, ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਸਮੇਤ ਹੋਰ ਕਈ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵਰਤੇ ਜਾਣਗੇ।


COMMERCIAL BREAK
SCROLL TO CONTINUE READING

ਆਮ ਆਦਮੀ ਕਲੀਨਿਕ


 ਪੰਜਾਬ ਸਰਕਾਰ ਸੂਬੇ ਵਿੱਚ ਕੁੱਲ 829 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿੱਚ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਡਾਇਗਨੌਸਟਿਕ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਹੁਣ ਤੱਕ, 01 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 31 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਨੂੰ ਸੁਚਾਰੂ ਰੂਪ ਵਿੱਚ ਚਲਾਈ ਰੱਖਣ ਦੇ ਲਈ ਵਿੱਤੀ ਸਾਲ 2024-25 ਵਿੱਚ 249 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।


ਫਰਿਸ਼ਤੇ ਸਕੀਮ


ਸਰਕਾਰ ਨੇ ਕੀਤੇ ਗਏ ਵਾਅਦੇ ਅਨੁਸਾਰ ਸੜਕ ਹਾਦਸਿਆਂ ਵਿੱਚ ਸੱਟਾਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਦੇ ਇਰਾਦੇ ਨਾਲ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਰੁਕਾਵਟ-ਰਹਿਤ ਇਲਾਜ ਮੁਹੱਈਆ ਕਰਵਾਉਣ ਦੇ ਲਈ ਇਕ ਨਵੀਂ “ਫਰਿਸ਼ਤੇ” ਸਕੀਮ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ, ਦੁਰਘਟਨਾ ਪੀੜਤਾਂ ਦੀ ਮਦਦ ਦੀ ਲਈ ਆਮ ਲੋਕਾਂ ਨੂੰ ਅੱਗੇ ਆਉਣ ਅਤੇ ਪੀੜਤਾਂ ਦੀਆਂ ਜਾਨਾਂ ਬਚਾਉਣ ਦੇ ਲਈ ਉਤਸ਼ਾਹਿਤ ਕਰਨ ਲਈ ਅਜਿਹੇ “ਫਰਿਸ਼ਤਿਆਂ ਨੂੰ ਨਕਦ ਇਨਾਮ, ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ ਅਤੇ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਹੋਵੇਗੀ। ਇਸ ਮੰਤਵ ਲਈ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਰਾਖਵੇਂਕਰਨ ਦੀ ਤਜਵੀਜ਼ ਰੱਖੀ ਗਈ ਹੈ।


ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ


ਇਸ ਸਕੀਮ ਅਧੀਨ, ਕੁੱਲ 44.10 ਲੱਖ ਪਰਿਵਾਰਾਂ ਵਿੱਚੋਂ, 35.59 ਲੱਖ ਪਰਿਵਾਰਾਂ ਲਈ ਈ-ਕਾਰਡ ਬਣਾਏ ਗਏ ਹਨ। 207 ਸਰਕਾਰੀ, 570 ਨਿੱਜੀ ਅਤੇ 6 ਭਾਰਤ ਸਰਕਾਰ ਦੁਆਰਾ ਸੂਚੀਬੱਧ ਹਸਪਤਾਲਾਂ ਰਾਹੀਂ ਇਲਾਜ 'ਤੇ ਲਗਭਗ 2,227 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਸ ਸਕੀਮ ਲਈ ਵਿੱਤੀ ਸਾਲ 2024-25 ਵਿੱਚ 553 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।


ਨਸ਼ਾ ਮੁਕਤੀ


ਸਰਕਾਰ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਅਤੇ ਨਸ਼ਾ ਪੀੜ੍ਹਤਾਂ ਨੂੰ ਇਸ ਕੋਹੜ ਵਿੱਚ ਕੱਢਣ ਦੇ ਲਈ ਕੁੱਲ 529 ਓ.ਓ.ਏ.ਟੀ (COAT) ਕਲੀਨਿਕਾਂ ਅਤੇ 306 ਮੁੜ ਵਸੇਬਾ ਕੇਂਦਰਾਂ ਦੇ ਨੈਟਵਰਕ ਦੁਆਰਾ ਵਿਆਪਕ ਨਸ਼ਾ ਛੁਡਾਊ ਯੋਜਨਾ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਸਿਖਲਾਈ ਪ੍ਰਾਪਤ ਕਾਉਂਸਲਰਾਂ ਦੁਆਰਾ ਮਾਨਸਿਕ ਸਿਹਤ ਬਾਰੇ ਸਲਾਹ/ਮਸ਼ਵਰਾ ਪ੍ਰਦਾਨ ਕਰਨ ਲਈ, ਇੰਸਟੀਚਿਊਟ ਆਫ਼ ਮੈਂਟਲ ਹੈਲਥ (ਆਈ.ਐਮ.ਐਚ), ਅੰਮ੍ਰਿਤਸਰ ਵਿਖੇ ਟੈਲੀ ਮਾਨਸ ਹੱਬ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਯੋਜਨਾ ਲਈ ਵਿੱਤੀ ਸਾਲ 2024-25 ਵਿੱਚ 70 ਕਰੋੜ ਰੁਪਏ ਦੇ ਉਪਬੰਧ ਦਾ ਪ੍ਰਸਤਾਵ ਰੱਖਿਆ ਗਿਆ ਹੈ।


ਪੰਜਾਬ ਸ਼ਹਿਰੀ ਸਿਹਤ ਬੁਨਿਆਦੀ ਢਾਂਚਾ


ਮੌਜੂਦਾ ਸਮੇਂ ਵਿੱਚ 3 ਜ਼ਿਲ੍ਹਾ ਹਸਪਤਾਲਾਂ - ਲੁਧਿਆਣਾ; ਸੰਗਰੂਰ ਅਤੇ ਜਲੰਧਰ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਪਗ੍ਰੇਡੇਸ਼ਨ ਕਾਰਜ ਕੀਤੇ ਜਾ ਰਹੇ ਹਨ। ਵਿੱਤੀ ਸਾਲ 2024-25 ਵਿੱਚ ਬਾਕੀ ਬਚੇ 20 ਜ਼ਿਲ੍ਹਾ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਕਾਰਜਾਂ ਨੂੰ ਕਰਨ ਲਈ 150 ਕਰੋੜ ਰੁਪਏ ਦੇ ਫੰਡ ਰੱਖਿਆ ਗਿਆ।


ਪੀ.ਆਈ.ਡੀ.ਬੀ ਰਾਹੀਂ ਚੀਮਾ, ਕੋਹਰੀਆਂ, ਧੂਰੀ (ਸੰਗਰੂਰ) ਅਤੇ ਐਸ.ਏ.ਐਸ ਨਗਰ ਮੋਹਾਲੀ ਵਿਖੇ ਪੇਂਡੂ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ, 07 ਜ਼ਿਲ੍ਹਿਆਂ ਦੇ ਐਮ.ਸੀ.ਐੱਚ ਨੂੰ ਅਪਗ੍ਰੇਡ ਕਰਨ ਲਈ ਅਤੇ 58 ਨਵੀਆਂ ਐਂਬੂਲੈਂਸ ਖਰੀਦਣ ਲਈ ਕੁੱਲ 100 ਕਰੋੜ ਰੁਪਏ ਰੱਖੇ ਗਏ ਹਨ।