Machhiwara News: ਸਰਕਾਰੀ ਹਸਪਤਾਲ 'ਚ ਜਣੇਪੇ ਤੋਂ ਦਿੱਤਾ ਜਵਾਬ; ਪਤੀ ਨੇ ਭੀਖ ਮੰਗ ਕੇ ਪ੍ਰਾਈਵੇਟ ਹਸਪਤਾਲ 'ਚ ਕਰਵਾਇਆ ਇਲਾਜ
Advertisement
Article Detail0/zeephh/zeephh2393869

Machhiwara News: ਸਰਕਾਰੀ ਹਸਪਤਾਲ 'ਚ ਜਣੇਪੇ ਤੋਂ ਦਿੱਤਾ ਜਵਾਬ; ਪਤੀ ਨੇ ਭੀਖ ਮੰਗ ਕੇ ਪ੍ਰਾਈਵੇਟ ਹਸਪਤਾਲ 'ਚ ਕਰਵਾਇਆ ਇਲਾਜ

ਮਾਛੀਵਾੜਾ ਇਲਾਕੇ ਵਿਚ ਸਰਕਾਰ ਦੇ ਸਿਹਤ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ੍ਹ ਉਸ ਸਮੇਂ ਖੁੱਲ੍ਹੀ ਜਦੋਂ ਸਥਾਨਕ ਸਰਕਾਰੀ ਹਸਪਤਾਲ ਵਿਚ ਇੱਕ ਗਰੀਬ ਗਰਭਵਤੀ ਦੇ ਜਣੇਪੇ ਲਈ ਇਹ ਕਹਿ ਕੇ ਜਵਾਬ ਦੇ ਦਿੱਤਾ ਗਿਆ ਕਿ ਇੱਥੇ ਡਾਕਟਰ ਮੌਜੂਦ ਨਹੀਂ ਅਤੇ ਪਤੀ ਨੂੰ ਆਪਣੀ ਪਤਨੀ ਦਾ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਬਾਜ਼ਾਰ ਵਿ

Machhiwara News: ਸਰਕਾਰੀ ਹਸਪਤਾਲ 'ਚ ਜਣੇਪੇ ਤੋਂ ਦਿੱਤਾ ਜਵਾਬ; ਪਤੀ ਨੇ ਭੀਖ ਮੰਗ ਕੇ ਪ੍ਰਾਈਵੇਟ ਹਸਪਤਾਲ 'ਚ ਕਰਵਾਇਆ ਇਲਾਜ

Machhiwara News (ਵਰੁਣ ਕੌਸ਼ਲ): ਮਾਛੀਵਾੜਾ ਇਲਾਕੇ ਵਿਚ ਸਰਕਾਰ ਦੇ ਸਿਹਤ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵਿਆਂ ਦੀ ਪੋਲ੍ਹ ਉਸ ਸਮੇਂ ਖੁੱਲ੍ਹੀ ਜਦੋਂ ਸਥਾਨਕ ਸਰਕਾਰੀ ਹਸਪਤਾਲ ਵਿਚ ਇੱਕ ਗਰੀਬ ਗਰਭਵਤੀ ਦੇ ਜਣੇਪੇ ਲਈ ਇਹ ਕਹਿ ਕੇ ਜਵਾਬ ਦੇ ਦਿੱਤਾ ਗਿਆ ਕਿ ਇੱਥੇ ਡਾਕਟਰ ਮੌਜੂਦ ਨਹੀਂ ਅਤੇ ਪਤੀ ਨੂੰ ਆਪਣੀ ਪਤਨੀ ਦਾ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾਉਣ ਲਈ ਬਾਜ਼ਾਰ ਵਿਚੋਂ ਭੀਖ ਮੰਗਣੀ ਪਈ।

ਮਾਛੀਵਾੜਾ ਵਿੱਚ ਝੁੱਗੀ ਬਣਾ ਕੇ ਰਹਿੰਦੇ ਅਭਿਸ਼ੇਕ ਨੇ ਦੱਸਿਆ ਕਿ ਉਸਦੀ ਪਤਨੀ ਪਾਇਲ (20) ਵਾਸੀ ਬਲੀਬੇਗ, ਗਰਭਵਤੀ ਸੀ ਜਿਸਦੇ ਜਦੋਂ ਜਣੇਪੇ ਦੀਆਂ ਦਰਦਾਂ ਛਿੜੀਆਂ ਤਾਂ ਉਸ ਨੂੰ ਇਲਾਜ ਲਈ ਮਾਛੀਵਾੜਾ ਸਰਕਾਰੀ ਹਸਪਤਾਲ ਲੈ ਗਿਆ। ਉੱਥੇ ਮੌਜੂਦ ਨਰਸਾਂ ਵੱਲੋਂ ਉਸਦੀ ਪਤਨੀ ਨੂੰ ਦਾਖਲ ਕਰ ਲਿਆ ਗਿਆ ਅਤੇ ਇਲਾਜ ਸ਼ੁਰੂ ਕਰ ਦਿੱਤਾ।

ਕੁਝ ਸਮੇਂ ਬਾਅਦ ਜਦੋਂ ਉਸਦੀ ਪਤਨੀ ਦੇ ਦਰਦਾਂ ਜਿਆਦਾ ਸ਼ੁਰੂ ਹੋ ਗਈਆਂ ਤਾਂ ਡਿਊਟੀ ਉਤੇ ਤਾਇਨਾਤ ਨਰਸਾਂ ਨੇ ਜਵਾਬ ਦੇ ਦਿੱਤਾ ਕਿ ਇਸ ਸਮੇਂ ਸਰਕਾਰੀ ਹਸਪਤਾਲ ਵਿਚ ਕੋਈ ਡਾਕਟਰ ਨਹੀਂ ਹੈ, ਉਹ ਆਪਣੀ ਪਤਨੀ ਨੂੰ ਇਲਾਜ ਲਈ ਲੁਧਿਆਣਾ ਸਰਕਾਰੀ ਹਸਪਤਾਲ ਲੈ ਜਾਵੇ। ਅਭਿਸ਼ੇਕ ਨੇ ਦੱਸਿਆ ਕਿ ਉਸ ਨੇ ਬੜੀ ਮੁਸ਼ਕਿਲ ਨਾਲ ਆਪਣੀ ਪਤਨੀ ਨੂੰ ਸਰਕਾਰੀ ਹਸਪਤਾਲ ਤੋਂ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲੈ ਕੇ ਗਿਆ ਜਿੱਥੇ ਉਸਦਾ ਡਾਕਟਰਾਂ ਨੇ ਇਲਾਜ ਕੀਤਾ ਅਤੇ 15 ਹਜ਼ਾਰ ਰੁਪਏ ਖਰਚਾ ਦੱਸਿਆ। ਅਭਿਸ਼ੇਕ ਨੇ ਦੱਸਿਆ ਕਿ ਉਹ ਬੇਹੱਦ ਗਰੀਬ ਹੈ ਅਤੇ ਮਜ਼ਦੂਰੀ ਕਰਦਾ ਹੈ, ਉਸ ਕੋਲ 15 ਹਜ਼ਾਰ ਰੁਪਏ ਮੌਜੂਦ ਨਹੀਂ ਸਨ। ਇਲਾਜ ਦੇ 15 ਹਜ਼ਾਰ ਰੁਪਏ ਇਕੱਤਰ ਕਰਨ ਲਈ ਉਹ ਬਾਜ਼ਾਰਾਂ ਵਿਚੋਂ ਡਾਕਟਰੀ ਦਵਾਈਆਂ ਦੀਆਂ ਪਰਚੀਆਂ ਤੇ ਬਿੱਲ ਦਿਖਾ ਕੇ ਉਸਨੇ ਭੀਖ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਕੁਝ ਪੈਸੇ ਇਕੱਠੇ ਕੀਤੇ।

ਸਰਕਾਰੀ ਹਸਪਤਾਲਾਂ ਵਿਚ ਗਰੀਬਾਂ ਦਾ ਇਲਾਜ ਨਾ ਹੋਣ ਕਾਰਨ ਅੱਜ ਇਸ ਗਰੀਬ ਵਿਅਕਤੀ ਨੂੰ ਆਪਣੀ ਪਤਨੀ ਦੇ ਇਲਾਜ ਲਈ ਭੀਖ ਮੰਗਣ ਲਈ ਮਜਬੂਰ ਹੋਣਾ ਪਿਆ ਜੋ ਕਿ ਸਰਕਾਰ ਤੇ ਸਿਹਤ ਵਿਭਾਗ ਦੇ ਮੂੰਹ ਉਤੇ ਵੱਡੀ ਚਪੇੜ ਤੋਂ ਘੱਟ ਨਹੀਂ। ਜੇਕਰ ਇਸ ਗਰੀਬ ਗਰਭਵਤੀ ਦਾ ਸਰਕਾਰੀ ਹਸਪਤਾਲ ਵਿਚ ਇਲਾਜ ਹੋ ਜਾਂਦਾ ਤਾਂ ਅੱਜ ਉਸ ਨੂੰ ਭੀਖ ਨਾ ਮੰਗਣੀ ਪੈਂਦੀ।

ਇਸ ਸਬੰਧੀ ਜਦੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 14 ਅਗਸਤ ਨੂੰ ਪਾਇਲ ਨਾਮਕ ਗਰਭਵਤੀ ਔਰਤ ਹਸਪਤਾਲ ਵਿਚ ਇਲਾਜ ਲਈ ਦਾਖਲ ਹੋਈ ਸੀ ਅਤੇ ਰਿਕਾਰਡ ਮੁਤਾਬਿਕ ਉਸਦਾ ਬਲੱਡ ਪ੍ਰੈਸ਼ਰ ਹਾਈ ਸੀ। ਉਨ੍ਹਾਂ ਕਿਹਾ ਕਿ ਮਾਛੀਵਾੜਾ ਹਸਪਤਾਲ ਵਿਚ ਮੌਜੂਦ ਗਾਇਨੀ ਡਾਕਟਰ ਆਪਣੀ ਨੌਕਰੀ ਛੱਡ ਚੁੱਕੇ ਹਨ ਜਿਸ ਕਾਰਨ ਪਿਛਲੇ 5-6 ਮਹੀਨਿਆਂ ਤੋਂ ਇਹ ਸਮੱਸਿਆ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਡਿਲਵਿਰੀ ਦਾ ਨਾਰਮਲ ਕੇਸ ਹੋਵੇ ਤਾਂ ਨਰਸਾਂ ਉਸ ਨੂੰ ਹੱਲ ਕਰ ਲੈਂਦੀਆਂ ਹਨ ਪਰ ਜੇਕਰ ਮਰੀਜ਼ ਦੀ ਹਾਲਤ ਠੀਕ ਨਾ ਹੋਵੇ ਤਾਂ ਉਸ ਨੂੰ ਲੁਧਿਆਣਾ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਜਾਂਦਾ ਹੈ। ਐੱਸਐੱਮਓ ਨੇ ਕਿਹਾ ਕਿ ਇੱਥੇ ਗਾਇਨੀ ਡਾਕਟਰ ਤਾਇਨਾਤ ਕਰਨ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ।

Trending news