Bathinda News: ਸਰਕਾਰ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਸਬਸਿਡੀ ਉਪਰ ਸੰਦ ਮੁਹੱਈਆ ਕਰਵਾਏ ਜਾ ਰਹੇ-ਡੀਸੀ ਬਠਿੰਡਾ
Bathinda News: ਪਰਾਲੀ ਸਾੜਨ ਦਾ ਮਾਮਲਿਆਂ ਨੂੰ ਘਟਾਉਣ ਲਈ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਕੀਤੀ ਗਈ ਸਾਂਝੇ ਤੌਰ ਉਤੇ ਪ੍ਰੈਸ ਕਾਨਫਰੰਸ ਕੀਤੀ।
Bathinda News: ਪਰਾਲੀ ਸਾੜਨ ਦਾ ਮਾਮਲਿਆਂ ਨੂੰ ਘਟਾਉਣ ਲਈ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਕੀਤੀ ਗਈ ਸਾਂਝੇ ਤੌਰ ਉਤੇ ਪ੍ਰੈਸ ਕਾਨਫਰੰਸ ਕੀਤੀ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਬਸਿਡੀ 'ਤੇ ਸੰਦ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਪਰਾਲੀ ਸਾੜਨ ਦੇ ਮਾਮਲਿਆਂ ਉਤੇ ਕੰਟਰੋਲ ਕੀਤਾ ਜਾ ਸਕੇ।
ਡੀਸੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ 270 ਪਿੰਡ ਹਨ। 9 ਹਜ਼ਾਰ ਸਬਸਿਡੀ ਉਤੇ ਮਸ਼ੀਨ ਦਿੱਤੀ ਗਈ ਹੈ ਜਿਸ ਵਿੱਚ 3250 ਸੁਪਰ ਸੀਡਰ ਹਨ। ਹਰ ਪਿੰਡ ਵਿੱਚ 10 ਤੋਂ 12 ਸੁਪਰ ਸੀਡਰ ਹਨ। ਤਿੰਨ ਪਿੰਡਾਂ ਵਿੱਚ 2 ਬੇਲਰ ਹਨ। ਸਾਡੇ ਕੋਲ 200 ਬੇਲਰ ਕੰਮ ਕਰ ਰਹੇ ਹਨ। ਇੱਕ ਬੇਲਰ ਇੱਕ ਸੀਜ਼ਨ ਵਿੱਚ ਲਗਭਗ 1000 ਏਕੜ ਨੂੰ ਕਵਰ ਕਰਦਾ ਹੈ। ਉਨ੍ਹਾਂ ਨੇ ਕਿਸਾਨਾਂ ਅਪੀਲ ਕੀਤੀ ਕਿ ਉਹ ਅਧਿਕਾਰੀਆਂ ਨਾਲ ਦੁਰਵਿਵਹਾਰ ਨਾ ਕਰਨ, ਉਹ ਆਪਣੇ ਹਨ ਅਤੇ ਉਨ੍ਹਾਂ ਦੇ ਆਪਣੇ ਬੱਚੇ ਹਨ।
ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ’ਚ ਬਹੁਤੀ ਕਾਹਲੀ ਨਾਂ ਕਰਨ, ਸਬਰ ਸੰਤੋਖ਼ ਰੱਖਣ ਤੇ ਮਸ਼ੀਨਰੀ ਦੀ ਵਰਤੋਂ ਖੁਦ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਕਰਵਾਉਣੀ ਯਕੀਨੀ ਬਣਾਉਣ ਦੀ ਨਸੀਹਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਹੈ ਜਿਸ ਦੀ ਵਰਤੋਂ ਕਰਕੇ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਅ ਸਕਦੇ ਹਨ।
ਇਹ ਵੀ ਪੜ੍ਹੋ : Delhi Air Pollution: ਦਿੱਲੀ-NCR 'ਚ ਪ੍ਰਦੂਸ਼ਣ ਖਤਰਨਾਕ ਪੱਧਰ ਤੋਂ ਪਾਰ, ਜਾਣੋ ਕੀ ਬੰਦ ਹੈ ਅਤੇ ਕੀ ਖੁੱਲ੍ਹਾ
ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਤਰ੍ਹਾਂ ਦੀ 140 ਕਰੋੜ ਰੁਪਏ ਜਿਸ ’ਚ 70 ਕਰੋੜ ਰੁਪਏ ਦੀ ਸਬਸਿਡੀ ਵਾਲੀ 9234 ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਚ 200 ਬੇਲਰ ਲਗਾਤਾਰ ਪਰਾਲੀ ਪ੍ਰਬੰਧਨ ਲਈ ਚੱਲ ਰਹੇ ਹਨ।
ਇਹ ਵੀ ਪੜ੍ਹੋ : Ferozepur News: ਪਰਾਲੀ ਦਾ ਧੂੰਆਂ ਦਿਨ ਭਰ ਦਿਨ ਦੇ ਰਿਹਾ ਹਾਦਸਿਆਂ ਨੂੰ ਸੱਦਾ, ਮਾਂ-ਪੁੱਤ ਹੋਏ ਹਾਦਸੇ ਦਾ ਸ਼ਿਕਾਰ