ਇੱਕ ਅਕਤੂਬਰ ਤੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਸ ਦੀ ਜਾਣਕਾਰੀ ਦਿੱਤੀ ਗਈ।
Trending Photos
ਚੰਡੀਗੜ੍ਹ- ਪੰਜਾਬ ਵਿੱਚ ਝੋਨੇ ਦੀ ਸਰਕਾਰ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਡੀ ਬੋਰ਼ਡ ਦੇ ਅਫਸਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਟਵੀਟ ਕਰਕੇ ਦਿੱਤੀ ਗਈ। ਦੱਸਦੇਈਏ ਕਿ ਸੂਬੇ ਭਰ ਵਿੱਚ 1806 ਖਰੀਦ ਕੇਂਦਰ ਹਨ।
1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ… pic.twitter.com/Ow8pK24fPi
— Bhagwant Mann (@BhagwantMann) September 20, 2022
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਅਸੀ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ। ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖ੍ਰੀਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਾਨ ਨੇ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾ ਖੇਤੀਬਾੜੀ ਮੰਤਰੀ ਵੱਲੋਂ ਵੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ ਸੀ। ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਸਨ। ਮੰਤਰੀ ਵੱਲੋਂ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਲਾਈਟਾ, ਪਖਾਨੇ ਆਦਿ ਵਰਗੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਸੀ।
WATCH LIVE TV