Punjab News: ਪਰਾਲੀ ਦੇ ਪੱਕੇ ਹੱਲ ਲਈ ਸਰਕਾਰ ਮਸ਼ੀਨਾਂ ਦਾ ਪ੍ਰਬੰਧ ਕਰੇ-ਬੂਟਾ ਸਿੰਘ ਬੁਰਜ ਗਿੱਲ
Punjab News: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜਿੱਥੇ ਸੁਪਰੀਮ ਕੋਰਟ ਸਖ਼਼ਤ ਦਿਖਾਈ ਦੇ ਰਿਹਾ ਹੈ ਉੱਥੇ ਹੀ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੀ ਸਖਤ ਨਜ਼ਰ ਆ ਰਿਹਾ ਹੈ।
Punjab News: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਜਿੱਥੇ ਸੁਪਰੀਮ ਕੋਰਟ ਸਖ਼਼ਤ ਦਿਖਾਈ ਦੇ ਰਿਹਾ ਹੈ ਉੱਥੇ ਹੀ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੀ ਸਖਤ ਨਜ਼ਰ ਆ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲਗਾਤਾਰ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਵਾਰ-ਵਾਰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕਈ ਕਿਸਾਨਾਂ ਉਪਰ ਪਰਚੇ ਵੀ ਦਰਜ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਪਿੱਛੇ ਨਹੀਂ ਹਟ ਰਹੇ।
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਦਿਨ-ਬ-ਦਿਨ ਸਾਹਮਣੇ ਆ ਰਹੇ ਹਨ। ਇਸ ਦਰਮਿਆਨ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦਾ ਬਿਆਨ ਸਾਹਮਣੇ ਆਇਆ ਹੈ। ਬੂਟਾ ਬੁਰਜ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਸਿਰਫ਼ ਕਿਸਾਨਾਂ ਨੂੰ ਹੀ ਟਾਰਗੇਟ ਕਰ ਰਿਹਾ ਹੈ। ਹਾਲਾਂਕਿ ਕਿਸਾਨਾਂ ਦੇ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਉਤੇ ਹੋਣ ਵਾਲਾ ਪ੍ਰਦੂਸ਼ਣ ਸਿਰਫ 8 ਫ਼ੀਸਦੀ ਹੈ ਅਤੇ ਬਾਕੀ ਦਾ ਪ੍ਰਦੂਸ਼ਣ ਫੈਕਟਰੀਆਂ ਦਾ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਨੂੰ ਹੀ ਸਿਰਫ਼ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਜਦ ਝੋਨੇ ਦੀ ਖੇਤੀ ਹੁੰਦੀ ਹੈ ਤਾਂ ਉਸ ਵੇਲੇ ਹੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਪਰ ਜੋ ਇਸ ਤੋਂ ਬਾਅਦ ਫਸਲ ਖੇਤਾਂ ਵਿੱਚ ਉਗਾਈ ਜਾਂਦੀ ਹੈ ਹਰਿਆਲੀ ਹੁੰਦੀ ਹੈ ਜੋ ਪ੍ਰਦੂਸ਼ਣ ਸਾਫ ਕਰਦੀ ਹੈ ਉਸ ਦੀ ਗੱਲ ਕਦੇ ਵੀ ਸਰਕਾਰ ਵੱਲੋਂ ਨਹੀਂ ਕੀਤੀ ਜਾਂਦੀ ਤੇ ਲੁਕਾ ਕੇ ਰੱਖੀ ਜਾਂਦੀ ਹੈ। ਕੋਈ ਵੀ ਸਾਨੂੰ ਦੱਸ ਸਕਦਾ ਹੈ ਕਿ ਜੋ ਫੈਕਟਰੀਆਂ ਵੱਲੋਂ ਪ੍ਰਦੂਸ਼ਣ ਕੀਤਾ ਜਾਂਦਾ ਹੈ। ਕਦੇ ਫੈਕਟਰੀਆਂ ਵਾਲਿਆਂ ਨੇ ਹਰਿਆਲੀ ਲਗਾ ਕੇ ਪ੍ਰਦੂਸ਼ਣ ਨੂੰ ਸਾਫ ਕੀਤਾ ਹੈ?
ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਇਹ ਮੁੱਦਾ ਕਾਫੀ ਸਮੇਂ ਤੋਂ ਚੱਲ ਰਿਹਾ ਹੈ ਪਰ ਸਰਕਾਰ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਵੀ ਪੂਰਨ ਤੌਰ ਉਤੇ ਨਹੀਂ ਹਨ ਤੇ ਜੇ ਹੈ ਵੀ ਹਨ ਤਾਂ ਉਨ੍ਹਾਂ ਦੇ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਹ ਘੱਟੋ ਘੱਟ 30 ਏਕੜ ਤੋਂ ਵੱਧ ਦੇ ਖੇਤ ਦੀ ਮੰਗ ਕਰਦੇ ਹਨ ਅਤੇ ਉਸ ਤੋਂ ਘੱਟ ਏਕੜ ਉਤੇ ਮਸ਼ੀਨ ਲੈ ਕੇ ਨਹੀਂ ਆਉਂਦੇ। ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਪੂਰਨ ਤੌਰ ਉਤੇ ਮਸ਼ੀਨਾਂ ਦਾ ਪ੍ਰਬੰਧ ਨਹੀਂ ਕਰਦੀ ਉਨਾ ਚਿਰ ਇਸ ਪਰਾਲੀ ਦਾ ਹੱਲ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : Punjab News: ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਮੁੱਖ ਸਕੱਤਰ ਨੇ 9 ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨੋਟਿਸ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ