Punjab News: ਪਟਵਾਰੀ ਤੇ ਕਾਨੂੰਨਗੋ ਦੇ ਮਸਲੇ ਨੂੰ ਲੈ ਕੇ ਸਰਕਾਰ ਦਾ ਸਖ਼ਤ ਰੁਖ਼; ਬਦਲਵੇਂ ਪ੍ਰਬੰਧ ਕੀਤੇ ਸ਼ੁਰੂ
Punjab News: ਪਟਵਾਰੀ ਤੇ ਕਾਨੂੰਨਗੋ ਦੇ ਮੁੱਦੇ ਉਪਰ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਬਦਲਵੇਂ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।
Punjab News: ਪਟਵਾਰੀਆਂ ਤੇ ਕਾਨੂੰਨਗੋ ਦੇ ਮਸਲੇ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਵਾਰੀ ਤੇ ਕਾਨੂੰਨਗੋ ਦੇ ਮੁੱਦੇ ਉਪਰ ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਬਦਲਵੇਂ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ। ਸਰਕਾਰ ਨੇ ਟ੍ਰੇਨਿੰਗ ਅਧੀਨ ਪਟਵਾਰੀਆਂ ਦਾ ਵੇਰਵਾ ਮੰਗਿਆ। ਸਰਕਾਰ ਨੇ ਨਵੀਂਆਂ ਭਰਤੀਆਂ ਨੂੰ ਲੈ ਕੇ ਵੀ ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਮਾਲ ਅਫ਼ਸਰਾਂ ਵੱਲੋਂ ਅੱਗੇ ਰੱਖੇ ਬੰਦਿਆਂ ਦਾ ਵੀ ਸਰਕਾਰ ਨੇ ਵੇਰਵਾ ਮੰਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਕਲਮ ਛੋੜ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਨਿੱਜੀ ਮੰਗਾਂ ਜਾਂ ਰਿਸ਼ਵਤ ਮਾਮਲੇ ਵਿੱਚ ਫਸੇ ਲੋਕਾਂ ਲਈ ਨਾ ਕਰੋ ਕਲਮ ਛੋੜ ਹੜਤਾਲ। ਉਨ੍ਹਾਂ ਨੇ ਕਿਹਾ ਸੀ ਕਿ ਕਲਮ ਛੋੜ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ 'ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ।
ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ। ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab News: ਪੰਜਾਬ 'ਚ ਸਕੂਲ ਆਫ਼ ਐਮੀਨੈਂਸ ਵਿੱਚ ਬੱਸਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਲਈ ਨਿਰਦੇਸ਼ ਜਾਰੀ
ਇਸ ਤੋਂ ਇਲਾਵਾ ਹੜਤਾਲ ਉਤੇ ਜਾਣ ਵਾਲੇ ਮੁਲਾਜ਼ਮਾਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦੇ ਹੋਏ ਹੁਕਮ ਜਾਰੀ ਕੀਤੇ ਕਿ ਹੜਤਾਲ ਉਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਜਾਵੇ।
ਇਹ ਵੀ ਪੜ੍ਹੋ : Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ