Punjab News: ਗਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜੁਰਮਾਨੇ ਭਰੇਗੀ ਸਰਕਾਰ !
Advertisement
Article Detail0/zeephh/zeephh2099224

Punjab News: ਗਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜੁਰਮਾਨੇ ਭਰੇਗੀ ਸਰਕਾਰ !

Punjab News: ਥੋਰੀ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਜੇਲ੍ਹ ਵਿਚ 17 ਅਜਿਹੇ ਕੈਦੀ ਹਨ, ਜਿਨ੍ਹਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ।

Punjab News: ਗਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜੁਰਮਾਨੇ ਭਰੇਗੀ ਸਰਕਾਰ !

Punjab News(Bharat Sharma): ਅੰਮ੍ਰਿਤਸਰ ਕੇਂਦਰੀ ਜ਼ੇਲ੍ਹ ਵਿੱਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ ਅਤੇ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ।

ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਜਿਨ੍ਹਾਂ ਕੈਦੀਆਂ ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ, ਜੋ ਕਿ ਕੈਦੀ ਦੇ ਪਰਿਵਾਰ ਦੀ ਰਿਪੋਰਟ ਲੈ ਰਹੀ ਹੈ। ਇਸ ਉਪਰੰਤ ਇਸ ਬਾਬਤ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ, ਜਿਥੋਂ ਇਹ ਸਹਾਇਤਾ ਰਾਸ਼ੀ ਜਾਰੀ ਕੀਤੀ ਜਾ ਸਕੇਗੀ। ਥੋਰੀ ਨੇ ਦੱਸਿਆ ਕਿ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਕੈਦੀ ਕੇਵਲ ਤੇ ਕੇਵਲ ਜਮਾਨਤੀ ਰਾਸ਼ੀ ਜਾਂ ਜੁਰਮਾਨਾ ਨਾ ਭਰ ਸਕਣ ਕਾਰਨ ਵੱਧ ਸਮਾਂ ਜੇਲ੍ਹ ਵਿਚ ਨਾ ਰਹੇ, ਇਸ ਲਈ ਉਨਾਂ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਰੋਡਵੇਜ਼ ਯੂਨੀਅਨ ਵੱਲੋਂ 13 ਤੋਂ15 ਫਰਵਰੀ ਤੱਕ ਚੱਕਾ ਜਾਮ ਦੀ ਚਿਤਾਵਨੀ !

ਅੱਜ ਇਸ ਸਬੰਧੀ ਬਣਾਈ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਥੋਰੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਰਸ਼ਪਾਲ ਸਿੰਘ, ਸੁਪਰਡੈਂਟ ਕੇਂਦਰੀ ਜੇਲ, ਏ.ਸੀ.ਪੀ ਅਤੇ ਐਸ ਪੀ ਅੰਮ੍ਰਿਤਸਰ ਦਿਹਾਤੀ ਪੁਲਿਸ ਬਤੌਰ ਮੈਂਬਰ ਸ਼ਾਮਿਲ ਹੋਏ। ਥੋਰੀ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਜੇਲ੍ਹ ਵਿਚ 17 ਅਜਿਹੇ ਕੈਦੀ ਹਨ, ਜਿਨ੍ਹਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਉਨਾਂ ਇੰਨਾ ਕੈਦੀਆਂ ਦੇ ਪਰਿਵਾਰਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਣ ਦੀ ਹਦਾਇਤ ਕੀਤੀ ਹੈ, ਤਾਂ ਜੋ ਇਸ ਬਾਬਤ ਅੰਤਿਮ ਫੈਸਲਾ ਲੈ ਕੇ ਕੇਸ ਸਰਕਾਰ ਨੂੰ ਸਹਾਇਤਾ ਰਾਸ਼ੀ ਲਈ ਭੇਜਿਆ ਜਾ ਸਕੇ।

ਇਹ ਵੀ ਪੜ੍ਹੋ: Property NOC Video: ਨਜਾਇਜ ਕਲੋਨੀਆਂ 'ਤੇ ਆ ਗਿਆ ਫੈਸਲਾ, ਸੁਣੋਂ ਕਿਸ-ਕਿਸ ਨੂੰ ਹੋਵੇਗਾ ਫਾਇਦਾ !

Trending news