Morinda News: ਮੋਰਿੰਡਾ ਨਜ਼ਦੀਕੀ ਪਿੰਡ ਗ੍ਰਾਮ ਪੰਚਾਇਤ ਢੰਗਰਾਲੀ ਵਿੱਚ ਸਰਕਾਰ ਦੇ ਜਾਰੀ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਮਨਾਇਆ ਗਿਆ ਹੈ।
Trending Photos
Morinda News: ਗ੍ਰਾਮ ਪੰਚਾਇਤ ਢੰਗਰਾਲੀ ਵਿੱਚ ਸਰਕਾਰ ਦੇ ਜਾਰੀ ਪ੍ਰੋਗਰਾਮ ਮੇਰੀ ਮਿੱਟੀ ਮੇਰਾ ਦੇਸ਼ ਮਨਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਗੁਰਪ੍ਰੀਤ ਸਿੰਘ ਬਾਠ ਨੇ ਦੱਸਿਆ ਕਿ ਇਹ ਪ੍ਰੋਗਰਾਮ ਹਰਿੰਦਰ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਰਿੰਡਾ ਦੇ ਦਿਸ਼ਾ-ਨਿਰਦੇਸ਼ ਹੇਠ ਦੇਸ਼ ਦੀ ਆਜ਼ਾਦੀ ਤੇ ਅਣਖ ਦੀ ਰਾਖੀ ਲਈ ਆਪਣੀ ਜਾਨਾਂ ਵਾਰਨ ਵਾਲੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆ ਦੀ ਯਾਦ ਵਿੱਚ ਨੀਂਹ ਪੱਥਰ ਲਗਾ ਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਤੇ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ।
ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੀ ਲੋਕਾਂ ਨੂੰ ਦੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਫੰਡ ਦੀ ਕਮੀ ਨਹੀਂ ਆਉਣ ਦੇਵੇਗੀ।
ਇਹ ਵੀ ਪੜ੍ਹੋ : International Youth Day 2023: CM ਭਗਵੰਤ ਮਾਨ ਨੇ ਟਵੀਟ ਕਰ ਅੰਤਰਰਾਸ਼ਟਰੀ ਯੁਵਾ ਦਿਵਸ ਦੀਆਂ ਦਿੱਤੀਆਂ ਵਧਾਈਆਂ, ਕਹੀ ਇਹ ਗੱਲ
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਸੁਧਾਰ ਲਈ ਸਰਕਾਰ ਵੱਲੋਂ ਹੋਰ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਬੱਚਿਆ ਦੀ ਉਚੇਰੀ ਪੜ੍ਹਾਈ ਦਾ ਪ੍ਰਬੰਧ ਪੰਜਾਬ ਵਿੱਚ ਕੀਤਾ ਜਾਵੇ ਤਾ ਜੋ ਪੰਜਾਬ ਦੀ ਜਵਾਨੀ ਨੂੰ ਵਿਦੇਸ਼ਾਂ ਵਿੱਚ ਜਾਣ ਨਾਲ ਇਥੇ ਹੀ ਵਧੀਆ ਰੁਜ਼ਗਾਰ ਮਿਲ ਸਕੇ। ਇਸ ਪ੍ਰੋਗਰਾਮ ਵਿਚ ਆਏ ਸ਼ਹੀਦ ਪਰਿਵਾਰ ਮੈਂਬਰਾਂ ਅਤੇ ਪਤਵੰਤੇ ਸੱਜਣਾ ਦਾ ਸਨਮਾਨ ਪੰਚਾਇਤ ਵੱਲੋਂ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ 'ਮੇਰੀ ਮਿੱਟੀ ਮੇਰਾ ਦੇਸ਼' ਵਿਸ਼ੇ 'ਤੇ ਸੰਬੋਧਨ 'ਚ ਦੇਸ਼ ਭਗਤੀ ਦੀਆਂ ਵੱਖ-ਵੱਖ ਉਦਾਹਰਣਾਂ ਦਿੱਤੀਆਂ। ਇਸ ਸਮਾਗਮ ਦੌਰਾਨ ਪੰਚ ਪ੍ਰਰਾਣ ਸਬੰਧੀ ਪ੍ਰਣ ਲਿਆ ਗਿਆ ਕਿ ਸਾਲ 2047 ਤੱਕ ਦੇਸ਼ ਦਾ ਵਿਕਾਸ 'ਚ ਅਹਿਮ ਭੂਮਿਕਾ ਨਿਭਾਈ ਜਾਵੇਗੀ।
ਕਾਬਿਲੇਗੌਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤੀ ਸੀ ਕਿ ਦੇਸ਼ ਦੇ ਸ਼ਹੀਦਾਂ ਦੇ ਸਨਮਾਨ ’ਚ ਆਜ਼ਾਦੀ ਦਿਹਾੜੇ ਤੋਂ ਪਹਿਲਾਂ ‘ਮੇਰੀ ਮਿੱਟੀ, ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Raghav Chadha News: ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ - "ਭਾਰਤ ਦਾ ਸਸਪੈਂਡਡ ਸੰਸਦ ਮੈਂਬਰ"