ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੁਰੱਖਿਆ ਨੂੰ ਲੈ ਕੇ ਰੱਖਿਆ ਮੰਤਰੀ ਨਾਲ ਗੱਲਬਾਤ ਕਰਨ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਰਹੱਦੀ ਇਲਾਕਿਆਂ ਰਾਹੀ ਆ ਰਹੇ ਨਸ਼ਿਆਂ ਨੂੰ ਲੈ ਕੇ ਸਵਾਲ ਚੁੱਕੇ ਤੇ ਕਿਹਾ ਇਸ ਸਬੰਧੀ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ।
Trending Photos
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਰਾਜਪਾਲ ਪੁਰੋਹਿਤ ਅੱਜ ਫਿਰੋਜ਼ਪੁਰ, ਫਾਜ਼ਿਲਕਾ ਸਰਹੱਦੀ ਇਲਾਕੇ ਦੇ ਦੌਰੇ 'ਤੇ ਸਨ। ਜਿਥੇ ਉਨ੍ਹਾਂ ਨੇ ਰਾਸ਼ਟਰ ਦੀ ਸੁਰੱਖਿਆ ਤੇ ਨਸ਼ੇ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਸੁਰੱਖਿਆ ਦੀ ਗੱਲ ਕਰਨੀ ਸਿਆਸਤ ਨਹੀਂ ਹੈ। ਸਰਹੱਦੀ ਇਲਾਕੇ ਵਿੱਚ ਸੁਰੱਖਿਆ ਦੇ ਵਾਧੇ ਲਈ ਉਹ ਰੱਖਿਆ ਮੰਤਰੀ ਨਾਲ ਗੱਲਬਾਤ ਕਰਨਗੇ।
ਨਸ਼ਿਆਂ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਨਾਲ ਲਗਦੀ ਸਰਹੱਦ ਪਾਕਿਸਤਾਨ ਤੋਂ ਆਉਂਦਾ ਹੈ। ਪਾਕਿਸਤਾਨ ਪੰਜਾਬ ਨੂੰ ਕਮਜ਼ੋਰ ਬਣਾਉਣ ਲਈ ਅਜਿਹੀਆਂ ਸਾਜਿਸ਼ਾਂ ਕਰਦਾ ਰਹਿੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦ ਨੇੜੇ ਲੱਗਦੇ ਪਿੰਡ ਵਾਸੀਆਂ ਦੀ ਮਦਦ ਤੋਂ ਬਿਨ੍ਹਾਂ ਨਸ਼ਾ ਪੰਜਾਬ ਵਿੱਚ ਨਹੀਂ ਆ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਡੀ. ਜੀ. ਪੀ. ਨੂੰ ਵੀ ਕਿਹਾ ਕਿ ਸਰਹੱਦੀ ਇਲਾਕੇ ਰਾਹੀ ਨਸ਼ਾ ਥਾਣੇ ਦੇ ਲੋਕਾਂ ਦੀ ਮਿਲੀਭੁਗਤ ਕਾਰਨ ਹੀ ਆਉਂਦਾ ਹੈ।
ਦੱਸਦੇਈਏ ਕਿ ਬੀਤੇ ਦਿਨੀ ਵੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਸੀ। ਜਿਥੇ ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਪਾਕਿਸਤਾਨ ਵੱਲੋਂ ਸਾਡੇ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਉਨ੍ਹਾਂ ਕਿਹਾ ਸੀ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ ਤੇ ਕਹਿਣਗੇ ਕਿ ਸੁਰੱਖਿਆ ਦੇ ਲਿਹਾਜ਼ ਨੂੰ ਮੁੱਖ ਰੱਖਦੇ ਹੋਏ ਡੀ. ਜੀ. ਪੀ. ਪੰਜਾਬ ਨੂੰ ਵਾਰ - ਵਾਰ ਨਾ ਬਦਲਿਆ ਜਾਵੇ। ਮਾਈਨਿੰਗ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਸਵਾਲ ਚੁੱਕੇ ਗਏ ਸਨ।
WATCH LIVE TV