ਸਰਹੱਦੀ ਇਲਾਕਿਆਂ ਦੇ ਦੌਰੇ `ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕਿਹਾ ਰਾਸ਼ਟਰ ਦੀ ਸੁਰੱਖਿਆ ਸਭ ਤੋਂ ਉੱਪਰ
ਸਰਹੱਦੀ ਇਲਾਕਿਆਂ ਦੇ ਦੌਰੇ `ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੁਰੱਖਿਆ ਨੂੰ ਲੈ ਕੇ ਰੱਖਿਆ ਮੰਤਰੀ ਨਾਲ ਗੱਲਬਾਤ ਕਰਨ ਦੀ ਗੱਲ ਆਖੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਰਹੱਦੀ ਇਲਾਕਿਆਂ ਰਾਹੀ ਆ ਰਹੇ ਨਸ਼ਿਆਂ ਨੂੰ ਲੈ ਕੇ ਸਵਾਲ ਚੁੱਕੇ ਤੇ ਕਿਹਾ ਇਸ ਸਬੰਧੀ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ।
ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਰਾਜਪਾਲ ਪੁਰੋਹਿਤ ਅੱਜ ਫਿਰੋਜ਼ਪੁਰ, ਫਾਜ਼ਿਲਕਾ ਸਰਹੱਦੀ ਇਲਾਕੇ ਦੇ ਦੌਰੇ 'ਤੇ ਸਨ। ਜਿਥੇ ਉਨ੍ਹਾਂ ਨੇ ਰਾਸ਼ਟਰ ਦੀ ਸੁਰੱਖਿਆ ਤੇ ਨਸ਼ੇ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਸੁਰੱਖਿਆ ਦੀ ਗੱਲ ਕਰਨੀ ਸਿਆਸਤ ਨਹੀਂ ਹੈ। ਸਰਹੱਦੀ ਇਲਾਕੇ ਵਿੱਚ ਸੁਰੱਖਿਆ ਦੇ ਵਾਧੇ ਲਈ ਉਹ ਰੱਖਿਆ ਮੰਤਰੀ ਨਾਲ ਗੱਲਬਾਤ ਕਰਨਗੇ।