Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇੱਕ ਵਾਰ ਮੁੜ ਤੋਂ ਪੰਜਾਬ ਦੇ ਸਰਹੱਦੀ ਦੌਰੇ ਉਪਰ ਹਨ। ਰਾਜਪਾਲ 20 ਫਰਵਰੀ ਤੋਂ 23 ਫਰਵਰੀ ਤੱਕ ਸਰਹੱਦੀ ਖੇਤਰਾਂ ਦਾ ਦੌਰਾਨ ਕਰਕੇ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਸਬੰਧੀ ਜਾਣਕਾਰੀ ਲੈਣਗੇ। ਕਾਬਿਲੇਗੌਰ ਹੈ ਕਿ 3 ਫਰਵਰੀ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਚਾਨਕ ਅਸਤੀਫ਼ਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਦੇ ਸਰਹੱਦੀ ਦੌਰੇ ਤੋਂ ਇਹ ਸਪੱਸ਼ਟ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ।


COMMERCIAL BREAK
SCROLL TO CONTINUE READING

ਗਵਰਨਰ 20 ਤੋਂ 23 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿੱਚ ਜਾਣਗੇ। ਗੌਰਤਲਬ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ 6ਵੀਂ ਫੇਰੀ ਹੈ। ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ ਛੇਵੀਂ ਫੇਰੀ ਹੈ।


ਅੱਜ ਉਹ ਫਾਜ਼ਿਲਕਾ ਪਹੁੰਚ ਰਹੇ ਹਨ। ਉਹ ਫਾਜ਼ਿਲਕਾ ਦੇ ਪਿੰਡ ਮਿੱਡਾ ਵਿੱਚ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਰਾਜਪਾਲ ਪੁਰੋਹਿਤ ਇਸ ਦੌਰੇ 'ਚ ਆਪਣੇ ਪਿਛਲੇ 5 ਦੌਰਿਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਜਾ ਰਹੇ ਹਨ।


ਇਸ ਲਈ ਉਹ ਕੇਂਦਰੀ ਏਜੰਸੀਆਂ ਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰਨ ਜਾ ਰਹੇ ਹਨ। ਇਸ ਦੌਰੇ ਦੌਰਾਨ ਮੁੱਖ ਸਕੱਤਰ, ਡੀਜੀਪੀ ਪੰਜਾਬ, ਬੀਐਸਐਫ ਪੰਜਾਬ ਫਰੰਟੀਅਰ ਦੇ ਅਧਿਕਾਰੀ, ਫੌਜ ਦੇ ਅਧਿਕਾਰੀ, ਐਨਆਈਏ ਅਧਿਕਾਰੀ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹਨ।


3 ਫਰਵਰੀ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਰਾਜਪਾਲ ਪੁਰੋਹਿਤ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਦੇ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਦੇ ਅਸਤੀਫ਼ੇ ਨੂੰ ਲੈ ਕੇ ਸ਼ੱਕ ਪੈਦਾ ਹੋ ਗਿਆ ਸੀ ਪਰ ਉਨ੍ਹਾਂ ਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦੀਆਂ ਖ਼ਬਰਾਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਇਸ ਅਹੁਦੇ ਉਤੇ ਲੰਬੇ ਸਮੇਂ ਤੱਕ ਰਹਿ ਸਕਦੇ ਹਨ।


ਇਹ ਵੀ ਪੜ੍ਹੋ : Kisan Andolan Today Updates Live: ਕਿਸਾਨ ਕਰਨਗੇ ਦਿੱਲੀ ਵੱਲ ਕੂਚ? 50-50 ਕਿਲੋਮੀਟਰ ਤੱਕ ਹਰਿਆਣਾ ਸਰਕਾਰ ਨੇ ਇਲਾਕਾ ਸੀਲ


ਰਾਜਪਾਲ ਪੁਰੋਹਿਤ ਨੇ ਆਪਣੇ ਪਿਛਲੇ ਪੰਜ ਦੌਰਿਆਂ ਦੌਰਾਨ ਨਸ਼ਿਆਂ ਬਾਰੇ ਚਿੰਤਾ ਜ਼ਾਹਿਰ ਕੀਤੀ ਸੀ। ਉਨ੍ਹਾਂ ਦੇ ਹੁਕਮਾਂ 'ਤੇ ਪੇਂਡੂ ਖੇਤਰਾਂ 'ਚ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ। ਜਿਸ ਦੇ ਕਾਫੀ ਚੰਗੇ ਨਤੀਜੇ ਆਏ ਹਨ।


ਇਹ ਵੀ ਪੜ੍ਹੋ : Punjab Politics News: ਕੈਪਟਨ ਅਮਰਿੰਦਰ ਨੇ ਅਕਾਲੀ-ਭਾਜਪਾ ਦੇ ਗੱਠਜੋੜ ਨੂੰ ਲੈ ਕੇ ਕਹੀ ਵੱਡੀ ਗੱਲ!