Punjab News:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਭਲਕੇ ਤੋਂ ਸ਼ੁਰੂ ਹੋਣ ਵਾਲਾ ਤਿੰਨ ਰੋਜ਼ਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਹੁਣ ਉਹ 11 ਅਕਤੂਬਰ ਤੋਂ 13 ਅਕਤੂਬਰ ਤੱਕ ਪੰਜਾਬ ਦਾ ਦੌਰਾ ਕਰਨਗੇ।


COMMERCIAL BREAK
SCROLL TO CONTINUE READING

11 ਅਕਤੂਬਰ ਨੂੰ ਉਹ ਫਾਜ਼ਿਲਕਾ ਜਾਣਗੇ ਤੇ ਉਸ ਤੋਂ ਬਾਅਦ 12 ਅਕਤੂਬਰ ਨੂੰ ਤਰਨਤਾਰਨ ਦੇ ਖੇਮਕਰਨ ਸਾਹਿਬ ਅਤੇ ਉਸੇ ਦਿਨ ਸ਼ਾਮ ਨੂੰ ਅੰਮ੍ਰਿਤਸਰ ਪੁੱਜਣਗੇ। 13 ਅਕਤੂਬਰ ਨੂੰ ਪੰਜਾਬ ਦੇ ਰਾਜਪਾਲ ਸਵੇਰੇ ਗੁਰਦਾਸਪੁਰ ਤੇ ਦੁਪਹਿਰ ਨੂੰ ਪਠਾਨਕੋਟ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਤੇ ਮਿਲਣਗੇ। ਇਸ ਦੌਰਾਨ ਰਾਜਪਾਲ ਪੰਚਾਇਤਾਂ ਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।


ਸਰਹੱਦੀ ਜ਼ਿਲ੍ਹਿਆਂ ਦਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਇਹ ਤੀਜਾ ਦੌਰਾ ਹੈ, ਜਿਸ ਵਿੱਚ ਉਹ ਪ੍ਰਸ਼ਾਸਨ ਤੇ ਲੋਕਾਂ ਤੋਂ ਅਮਨ-ਕਾਨੂੰਨ, ਨਸ਼ਿਆਂ ਨਾਲ ਸਬੰਧਤ ਸਥਿਤੀ ਤੇ ਸਰਹੱਦ ਪਾਰ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨਗੇ।


ਰਾਜਪਾਲ ਪਹਿਲਾਂ ਵੀ ਦੋ ਵਾਰ ਉਕਤ ਸਰਹੱਦੀ ਜ਼ਿਲ੍ਹਿਆਂ ਦਾ ਜਾਇਜ਼ਾ ਲੈ ਚੁੱਕੇ ਹਨ। ਇਸ ਫੇਰੀ ਦੌਰਾਨ ਰਾਜਪਾਲ ਨੇ ਸਰਹੱਦ ਨਾਲ ਲੱਗਦੇ ਸ਼ਹਿਰਾਂ ਤੇ ਪਿੰਡਾਂ ਦੇ ਲੋਕਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਪਿਛਲੇ ਦੌਰੇ ਦਰਮਿਆਨ ਗਵਰਨਰ ਨੇ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਕੀਮਤੀ ਜਾਣਕਾਰੀ ਹਾਸਲ ਕਰਨ ਲਈ ਸੁਰੱਖਿਆ ਮੁਲਾਜ਼ਮਾਂ, ਸਥਾਨਕ ਅਧਿਕਾਰੀਆਂ ਤੇ ਵੱਖ-ਵੱਖ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।


ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ


ਇਸ ਦਰਮਿਆਨ ਰਾਜਪਾਲ ਦਾ ਮੁੱਖ ਫੋਕਸ ਗ਼ੈਰ ਸਮਾਜੀ ਅਨਸਰਾਂ ਵੱਲੋਂ ਸਰਹੱਦ ਪਾਰ ਤੋਂ ਘੁਸਪੈਠ ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਲਈ ਡਰੋਨ ਤਕਨਾਲੋਜੀ ਦੀ ਵਰਤੋਂ ਨੂੰ ਸਮਝਣ 'ਤੇ ਸੀ। ਇਨ੍ਹਾਂ ਉੱਭਰ ਰਹੇ ਖ਼ਤਰਿਆਂ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦੇ ਹੋਏ ਰਾਜਪਾਲ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਸੀ।


ਇਹ ਵੀ ਪੜ੍ਹੋ : Rahul Gandhi in Amritsar: ਅੱਜ ਮੁੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਲੰਗਰ ਹਾਲ 'ਚ ਕੀਤੀ ਸੇਵਾ