Panjab University: ਪੰਜਾਬ 'ਵਰਸਿਟੀ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੇ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੀਟਿੰਗ
Advertisement
Article Detail0/zeephh/zeephh1720113

Panjab University: ਪੰਜਾਬ 'ਵਰਸਿਟੀ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੇ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੀਟਿੰਗ

CM Bhagwant mann and Manohar Lal Khattar: ਪੰਜਾਬ ਯੂਨੀਵਰਸਿਟੀ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨ ਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦਰਮਿਆਨ ਅਹਿਮ ਮੀਟਿੰਗ ਹੋਈ।

Panjab University: ਪੰਜਾਬ 'ਵਰਸਿਟੀ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨੇ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੀਟਿੰਗ

CM Bhagwant mann and Manohar Lal Khattar:  ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਗਰਾਂਟ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਮੀਟਿੰਗ ਬਹੁਤ ਅਹਿਮ ਮੰਨੀ ਜਾ ਰਹੀ ਹੈ। ਰਾਜ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਦੇਣ ਦਾ ਐਲਾਨ ਕਰ ਸਕਦੀ ਹੈ।

ਅੱਜ ਦੀ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਏ। ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਜਾਣ ਵਾਲੀ ਗਰਾਂਟ ਸਬੰਧੀ ਦੋਵਾਂ ਰਾਜਾਂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਗੱਲਬਾਤ ਕੀਤੀ ਗਈ। ਹਾਲਾਂਕਿ ਇਸ ਬੈਠਕ ਤੋਂ ਬਾਅਦ ਫਿਲਹਾਲ ਕਿਸੇ ਵੀ ਮੁੱਖ ਮੰਤਰੀ ਜਾਂ ਰਾਜਪਾਲ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਇਸ ਵਾਰ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕਈ ਕਾਲਜਾਂ ਨੂੰ ਮਾਨਤਾ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਲਗਭਗ 40 ਫੀਸਦੀ ਗ੍ਰਾਂਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਹਨ।

ਮੁੱਖ ਮੰਤਰੀ ਪੰਜਾਬ ਨੇ ਫੈਸਲੇ ਲਈ ਮੰਗਿਆ ਸਮਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਦੇ ਉੱਜਵਲ ਭਵਿੱਖ ਅਤੇ ਦੋਹਾਂ ਸੂਬਿਆਂ ਦਰਮਿਆਨ ਸਦਭਾਵਨਾ ਵਾਲੇ ਮਾਹੌਲ ਲਈ ਇਸ ਮਾਮਲੇ 'ਤੇ ਅੰਤਿਮ ਫੈਸਲਾ ਲੈਣ ਲਈ ਕੁਝ ਹੋਰ ਸਮਾਂ ਮੰਗਿਆ ਹੈ। ਦੂਜੇ ਪਾਸੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਪੰਜਾਬ ਦੇ ਕਾਲਜ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਹਰਿਆਣਾ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਕੇਂਦਰ ਸਰਕਾਰ ਦੀ ਮਦਦ ਨਾਲ ਪੰਜਾਬ ਯੂਨੀਵਰਸਿਟੀ ਨੂੰ ਅੱਗੇ ਲੈ ਕੇ ਜਾਵੇਗਾ। ਮੀਟਿੰਗ ਵਿੱਚ ਰਾਸ਼ਟਰੀ ਸਿੱਖਿਆ ਨੀਤੀ ਤਹਿਤ ਦੇਸ਼ ਦੀ ਤਰੱਕੀ ਵਿੱਚ ਵਿੱਦਿਅਕ ਅਦਾਰਿਆਂ ਦੇ ਸਹਿਯੋਗ ਦੀ ਗੱਲ ਵੀ ਕੀਤੀ ਗਈ। ਦੋਵਾਂ ਰਾਜਾਂ ਦੇ ਮੁੱਖ ਮੰਤਰੀ ਪੰਜਾਬ ਯੂਨੀਵਰਸਿਟੀ ਦੀ ਗ੍ਰਾਂਟ ਤੇ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ 5 ਜੂਨ ਨੂੰ ਮੁੜ ਮੀਟਿੰਗ ਕਰਨਗੇ। ਇਸ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਤੇ ਹਰਿਆਣਾ ਦਰਮਿਆਨ ਸਮਝੌਤਾ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਰਾਹਤ ਨਾਲ ਹੋਈ ਜੂਨ ਦੀ ਸ਼ੁਰੂਆਤ! ਸਸਤਾ ਹੋਇਆ LPG ਸਿਲੰਡਰ, ਜਾਣੋ ਪੂਰੀ ਡਿਟੇਲ

ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਸਰਕਾਰ ਵੱਲੋਂ ਹੀ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਦੋਂਕਿ ਸਾਲ 1990 ਤੱਕ ਹਰਿਆਣਾ ਸਰਕਾਰ ਵੱਲੋਂ 40 ਫ਼ੀਸਦੀ ਗ੍ਰਾਂਟ ਵੀ ਦਿੱਤੀ ਜਾਂਦੀ ਸੀ। ਇਸ ਪਿੱਛੇ ਕਈ ਸਿਆਸੀ ਕਾਰਨ ਸਨ ਪਰ ਹਰਿਆਣਾ ਤੋਂ ਮਿਲਣ ਵਾਲੀ ਗ੍ਰਾਂਟ ਬੰਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਚਲਾਉਣ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਇਸ ਕਾਰਨ ਪੰਜਾਬ ਯੂਨੀਵਰਸਿਟੀ ਦੀ ਵਿੱਤੀ ਹਾਲਤ ਵੀ ਕਮਜ਼ੋਰ ਹੋ ਗਈ ਹੈ। ਜੇਕਰ ਹਰਿਆਣਾ ਸਰਕਾਰ ਪੀਯੂ ਨੂੰ ਦੁਬਾਰਾ ਗ੍ਰਾਂਟ ਦੇਣੀ ਸ਼ੁਰੂ ਕਰ ਦਿੰਦੀ ਹੈ ਤਾਂ ਯੂਨੀਵਰਸਿਟੀ ਨੂੰ ਆਰਥਿਕ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ : Punjab news: CM ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜਾ ਰਹੀ ਜ਼ੈੱਡ ਪਲੱਸ ਸੁਰੱਖਿਆ ਤੋਂ ਕੀਤਾ ਇਨਕਾਰ

Trending news