Punjab Governor Resign News: ਪੰਜਾਬ ਦੇ ਰਾਜਪਾਲ ਨੇ ਦਿੱਤਾ ਅਸਤੀਫ਼ਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ
Punjab Governor Resign News: ਪੰਜਾਬ ਵਿਚ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ।
Punjab Governor Resign News: ਪੰਜਾਬ ਦੇ ਰਾਜਪਾਲ ਨੇ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਗਵਰਨਰ ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਨਿੱਚਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ।
ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਵਾਲੇ ਅਸਤੀਫ਼ੇ ਦੇ ਪੱਤਰ 'ਚ ਲਿਖਿਆ - "ਨਿੱਜੀ ਕਾਰਨਾਂ ਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।
ਕਾਬਿਲੇਗੌਰ ਹੈ ਕਿ ਰਾਜਪਾਲ ਬਨਵਾਰੀ ਲਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਦਿਨ ਮੁਲਾਕਾਤ ਕੀਤੀ ਸੀ। ਰਾਜਪਾਲ ਵੱਲੋਂ ਅਚਾਨਕ ਦਿੱਤੇ ਅਸਤੀਫ਼ੇ ਕਾਰਨ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ।
ਇਹ ਵੀ ਪੜ੍ਹੋ : Muktsar Sahib: ਮੁਕਤਸਰ ਸਾਹਿਬ 'ਚ ਕਾਂਗਰਸ V/S ਕਾਂਗਰਸ, ਨਗਰ ਨਿਗਮ ਦੀ ਪ੍ਰਧਾਨਗੀ ਨੂੰ ਲੈ ਕੇ ਪਿਆ ਘਮਸਾਣ
ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿੱਚ ਹੋਇਆ ਸੀ।
ਪਿਛਲੇ ਦਿਨੀਂ ਵੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਪਵੇਗੀ। ਕਿਉਂਕਿ ਕੁੱਝ ਚਿੱਟੇ ਕੱਪੜੇ ਵਾਲੇ ਲੋਕ 'ਚ ਨਸ਼ੇ ਦੀ ਵਿਕਰੀ 'ਚ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਉਨ੍ਹਾਂ ਲੋਕਾਂ ਦੀ ਪਛਾਣ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ।
ਇਹ ਵੀ ਪੜ੍ਹੋ : Batala News: ਸਿਵਲ ਹਸਪਤਾਲ ਬਟਾਲਾ 'ਚ ਦਾਅਵਿਆਂ ਦੀ ਨਿਕਲੀ ਫੂਕ; ਲੋਕ ਟੈਸਟ ਤੇ ਦਵਾਈਆਂ ਬਾਹਰੋਂ ਲਿਆਉਣ ਲਈ ਮਜਬੂਰ