ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ
Advertisement

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਫਰੀਦਕੋਟ ਆਮਦ ਸਮੇਂ ਇਤਿਹਾਸਕ ਸਥਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ

photo

ਦੇਵਾ ਨੰਦ ਸ਼ਰਮਾ/ ਫਰੀਦਕੋਟ-   ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਫਰੀਦਕੋਟ ਆਮਦ ਸਮੇਂ ਇਤਿਹਾਸਕ ਸਥਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਰਾਜਪਾਲ ਪੰਜਾਬ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਹੋਈ ਅਰਦਾਸ ਵਿੱਚ ਸ਼ਾਮਲ ਹੋਏ। ਇਸ ਮੌਕੇ ਬਾਬਾ ਫਰੀਦ ਸੰਸਥਾ ਨੇ ਉਨ੍ਹਾਂ ਨੂੰ ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ਤੇ ਜੀ ਆਇਆਂ ਕਿਹਾ ਤੇ ਕਮੇਟੀ ਵੱਲੋਂ ਦੁਸਾਲੇ, ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ ,ਨਾਲ ਹੀ ਟਿੱਲਾ ਬਾਬਾ ਫਰੀਦ ਦੇ ਇਤਿਹਾਸ ਬਾਰੇ ਪੁਸਤਕਾਂ ਦਾ ਸੈਂਟ ਵੀ ਭੇਂਟ ਕੀਤਾ ਗਿਆ।

ਇ ਸਮੌਕੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਫਰੀਦਕੋਟ ਵਿਖੇ ਟਿੱਲਾ ਬਾਬਾ ਫਰੀਦ ਜੀ ਦੇ ਸਥਾਨ ਤੇ ਨਤਮਸਤਕ ਹੋਣ ਮਗਰੋਂ ਆਤਮਿਕ ਸ਼ਾਂਤੀ ਮਿਲੀ ਹੈ ਕਿਉਂਕਿ ਬਾਬਾ ਫਰੀਦ ਜੀ ਦਾ ਸੰਦੇਸ਼ ਅਤੇ ਬਾਣੀ ਪੂਰੀ ਮਨੁੱਖਤਾ ਦੀ ਭਲਾਈ ਲਈ ਪੂਰੀ ਤਰ੍ਹਾਂ ਪ੍ਰਸੰਗਿਕ ਹੈ।

Trending news