Punjab News: ਪੰਜਾਬ ਵਿਧਾਨ ਦੇ ਬਜਟ ਇਜਲਾਸ ਨੂੰ ਉਠਾਉਣ ਨੂੰ ਹਰੀ ਝੰਡੀ; ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਜਾ ਸਕਦਾ
Advertisement
Article Detail0/zeephh/zeephh1960450

Punjab News: ਪੰਜਾਬ ਵਿਧਾਨ ਦੇ ਬਜਟ ਇਜਲਾਸ ਨੂੰ ਉਠਾਉਣ ਨੂੰ ਹਰੀ ਝੰਡੀ; ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਜਾ ਸਕਦਾ

Punjab News: ਪੰਜਾਬ ਵਿੱਚ ਬਜਟ ਸੈਸ਼ਨ ਦੇ ਉਠਾਉਣ ਅਤੇ ਸਰਦ ਰੁੱਤ ਸੈਸ਼ਨ ਬੁਲਾਉਣ ਦੀ ਖਬਰ ਸਾਹਮਣੇ ਆ ਰਹੀ ਹੈ। 

Punjab News: ਪੰਜਾਬ ਵਿਧਾਨ ਦੇ ਬਜਟ ਇਜਲਾਸ ਨੂੰ ਉਠਾਉਣ ਨੂੰ ਹਰੀ ਝੰਡੀ; ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਜਾ ਸਕਦਾ

Punjab News: ਪੰਜਾਬ ਵਿੱਚ ਬਜਟ ਸੈਸ਼ਨ ਦੇ ਉਠਾਉਣ ਅਤੇ ਸਰਦ ਰੁੱਤ ਸੈਸ਼ਨ ਬੁਲਾਉਣ ਦੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਸੈਸ਼ਨ ਦੇ ਉਠਾਉਣ ਨੂੰ ਹਰੀ ਝੰਡੀ ਦੇਣ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪ੍ਰਵਾਨਗੀ ਲਈ ਫਾਈਲ ਭੇਜੀ ਜਾ ਸਕਦੀ ਹੈ। ਇਸ ਤੋਂ ਇਲਾਵਾ ਇਸ ਮਹੀਨੇ ਦਾ ਆਖਰ ਵਿੱਚ ਸਰਦ ਰੁੱਤ ਸੈਸ਼ਨ ਸੱਦਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ। 

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਅੰਤ ਤੱਕ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਇਜਲਾਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਮੋਹਰ ਲੱਗ ਸਕਦੀ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਵੱਲੋਂ 10 ਨਵੰਬਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਆਇਆ ਹੈ।

ਵੇਰਵਿਆਂ ਅਨੁਸਾਰ ਸੁਪਰੀਮ ਕੋਰਟ ’ਚ ਰਾਜਪਾਲ ਤਰਫ਼ੋਂ ਅਗਲੇ ਸੈਸ਼ਨ ਨੂੰ ਪ੍ਰਵਾਨਗੀ ਦੇਣ ਅਤੇ ਪੰਜਾਬ ਸਰਕਾਰ ਨੇ ਚੌਥੇ ਸਮਾਗਮ ਨੂੰ ਪੱਕੇ ਤੌਰ ’ਤੇ ਉਠਾਉਣ ਦੀ ਗੱਲ ਰੱਖੀ ਸੀ, ਜਿਸ ਨੂੰ ਹੁਣ ਅਮਲੀ ਰੂਪ ਦਿੱਤਾ ਜਾਵੇਗਾ। ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਜਲਦੀ ਹੀ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੇਗੀ।

ਰਾਜਪਾਲ ਪੁਰੋਹਿਤ ਤੋਂ ਮਨਜ਼ੂਰੀ ਮੰਗੀ ਜਾਵੇਗੀ
ਸੂਬਾ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਨਵੰਬਰ ਦੇ ਅੰਤ ਵਿੱਚ ਬੁਲਾਉਣ ਦਾ ਫੈਸਲਾ ਕੀਤਾ ਹੈ। ਸਮਾਂ ਤੈਅ ਹੋਣ ਅਤੇ ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਵਿਧਾਨ ਸਭਾ ਸਕੱਤਰੇਤ ਨੂੰ ਇਜਲਾਸ ਸਥਾਈ ਤੌਰ 'ਤੇ ਕਰਵਾਉਣ ਲਈ ਪੱਤਰ ਲਿਖੇਗੀ।

ਇਹ ਵੀ ਪੜ੍ਹੋ : India vs New Zealand Semi Final Live Updates, World Cup 2023: ਭਾਰਤ ਨੇ ਨਿਊਜ਼ੀਲੈਂਡ ਖਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਇਸ ਤੋਂ ਬਾਅਦ ਇਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸਕੱਤਰੇਤ ਨੂੰ ਭੇਜਿਆ ਜਾਵੇਗਾ,ਤਾਂ ਜੋ ਇਸ ਦੀ ਮਨਜ਼ੂਰੀ ਲਈ ਜਾ ਸਕੇ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸਪੀਕਰ ਨੂੰ ਰਾਜਪਾਲ 'ਤੇ ਬਿੱਲਾਂ ਨੂੰ ਰੋਕਣ ਦਾ ਦੋਸ਼ ਲਗਾਉਂਦੇ ਹੋਏ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : Moga Firing News: ਦੋ ਗੁੱਟਾਂ ਦੀ ਆਪਸੀ ਲੜਾਈ ਦੌਰਾਨ ਚਲੀਆਂ ਗੋਲੀਆਂ, 1 ਜ਼ਖ਼ਮੀ, ਇੱਕ ਦੀ ਮੌਤ

Trending news