Gujarat Assembly Election 2022: ਗੁਜਰਾਤ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਈਸੂਦਨ ਗੜਵੀ ਨੇ ਵਿਧਾਨਸਭਾ ਹਲਕਾ ਖੰਬਾਲੀਆਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਅੱਜ ਰੋਡ ਸ਼ੋਅ ਕੱਢਿਆ ਜਿਸ ਵਿੱਚ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਪੰਜਾਬ ਦੇ ਖੇਮ ਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੀ ਸ਼ਾਮਲ ਸਨ ਅਤੇ ਲੋਕਾਂ ਨੂੰ ਈਸੂਦਨ ਗੜਵੀ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕੀਤੀ।  


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੋਨਲ ਮਾਤਾ ਮੰਦਰ ਖੰਬਾਲੀਆਂ ਵਿਖੇ ਮੱਥਾ ਟੇਕਿਆ ਗਿਆ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਸਮਰਥਕਾਂ ਨਾਲ ਵੱਡੇ ਰੋਡ ਸ਼ੋਅ ਵਿਚ ਸ਼ਿਰਕਤ ਵੀ ਕੀਤੀ। ਗੁਜਰਾਤ ਤੋਂ ਆਪ ਦੇ ਮੁੱਖ ਮੰਤਰੀ ਉਮੀਦਵਾਰ ਈਸੂਦਨ ਗੜਵੀ ਅਤੇ ਖੇਮ ਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਦੀ ਅਗਵਾਈ ਵਿੱਚ ਇਸ ਰੋਡ ਸ਼ੋਅ ਨੂੰ ਭਰਵਾਂ ਹੁੰਗਾਰਾ ਮਿਲਿਆ।  


ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪੱਤਰਕਾਰ ਈਸੂਦਨ ਗੜਵੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਈਸੂਦਨ ਗੜਵੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਐਲਾਨਿਆ ਗਿਆ ਸੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। 


ਗੌਰਤਲਬ ਹੈ ਕਿ ਈਸੂਦਨ ਗੜਵੀ ਫ਼ਿਲਹਾਲ ਪਾਰਟੀ ਦੇ ਰਾਸ਼ਟਰੀ ਸੰਯੁਕਤ ਜਨਰਲ ਸਕੱਤਰ ਵੀ ਹਨ। ਜ਼ਿਕਰਯੋਗ ਹੈ ਕਿ ਪੰਜਾਬ ਚੋਣਾਂ ਵਾਂਗ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਧਾਨਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਲਈ ਜਨਤਾ ਤੋਂ ਸੁਝਾਅ ਮੰਗੇ ਗਏ ਸਨ। ਮੁੱਖ ਮੰਤਰੀ ਉਮੀਦਵਾਰ ਦੇ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ 16 ਲੱਖ 48 ਹਜ਼ਾਰ ਤੋਂ ਵੱਧ ਸੁਝਾਅ ਮਿਲੇ ਸਨ। 


ਹੋਰ ਪੜ੍ਹੋ: ਪੰਜਾਬ ਪੁਲਿਸ ਨੇ ਵੱਡੇ ਐਕਸ਼ਨ ਤਹਿਤ ਵੱਖ-ਵੱਖ ਜ਼ਿਲਿਆਂ 'ਚ ਕੀਤੀ ਛਾਪੇਮਾਰੀ


ਇਨ੍ਹਾਂ ਸੁਝਾਅ ਵਿੱਚੋਂ ਕਰੀਬ 73 ਫੀਸਦੀ ਲੋਕਾਂ ਨੇ ਇਸੂਦਨ ਗੜ੍ਹਵੀ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਚੁਣਿਆ। ਜਦੋਂ ਗੜਵੀ ਦੇ ਨਾਂ ਦਾ ਐਲਾਨ ਹੋਇਆ ਤਾਂ ਉਹ ਭਾਵੁਕ ਹੋ ਗਏ ਸਨ ਅਤੇ ਆਪਣੀ ਮਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਸੀ।


ਇੱਥੇ ਇਹ ਦੱਸਣਾ ਜਰੂਰੀ ਹੈ ਕਿ ਗੁਜਰਾਤ 'ਚ ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਹੋਵੇਗੀ, ਜਦਕਿ ਦੂਜੇ ਪੜਾਅ ਲਈ ਵੋਟਿੰਗ 5 ਦਸੰਬਰ ਨੂੰ ਪੈਣਗੀਆਂ। ਗੁਜਰਾਤ ਵਿੱਚ 182 ਵਿਧਾਨਸਭਾ ਸੀਟਾਂ ਹਨ ਅਤੇ ਗੁਜਰਾਤ ਦੇ ਨਤੀਜੇ ਹਿਮਾਚਲ ਪ੍ਰਦੇਸ਼ ਦੇ ਨਾਲ 8 ਦਸੰਬਰ ਨੂੰ ਐਲਾਨੇ ਜਾਣਗੇ।


ਹੋਰ ਪੜ੍ਹੋ: ਜਲੰਧਰ ਤੋਂ ਆਈ ਦਿਲ ਦਹਿਲਾ ਦੇਣ ਵਾਲੀ ਖ਼ਬਰ! ਰੇਲਵੇ ਸਟੇਸ਼ਨ ਤੋਂ ਬਾਹਰ ਬ੍ਰੀਫਕੇਸ 'ਚੋਂ ਮਿਲੀ ਲਾਸ਼


(For more updates related to Gujarat Assembly Election 2022, stay tuned to Zee News PHH)