ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕ, ਪ੍ਰੋਡਿਊਸਰ ਤੇ ਮਿਊਜ਼ਿਕ ਕੰਪਨੀ `ਤੇ ਹੋਈ ਕਾਰਵਾਈ
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੇ ਮੁਤਾਬਕ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ `ਤੇ ਸਖ਼ਤ ਪਾਬੰਦੀ ਲਗਾਈ ਗਈ ਹੈ।
Gun Culture in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ ਕਲਚਰ 'ਤੇ ਲਗਾਮ ਲਗਾਉਣ ਲਈ ਹਦਾਇਤਾਂ ਜਾਰੀ ਕਰਨ ਦੇ ਕੁਝ ਦਿਨਾਂ ਬਾਅਦ ਹੀ ਪੰਜਾਬੀ ਗਾਇਕ ਤਾਰੀ ਕਾਸਾਪੁਰੀਆ, ਇੱਕ ਪ੍ਰੋਡਿਊਸਰ ਅਤੇ ਇੱਕ ਮਿਊਜ਼ਿਕ ਕੰਪਨੀ ਦੇ ਖ਼ਿਲਾਫ਼ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਲਈ ਜਗਰਾਓਂ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਤਾਰੀ ਕਾਸਾਪੁਰੀਆ ਵੱਲੋਂ ਆਪਣੇ ਗੀਤ ਵਿੱਚ ਹਥਿਆਰਾਂ ਨੂੰ ਸ਼ਾਨ ਦੱਸਿਆ ਗਿਆ ਸੀ। ਇਸ ਕਰਕੇ ਜਗਰਾਓਂ ਪੁਲਿਸ ਵੱਲੋਂ ਕਾਸਾਪੁਰੀਆ ਅਤੇ ਗੀਤ ਦੇ ਨਿਰਮਾਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਹਰਜੀਤ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾਈ ਗਈ ਹੈ। ਦੱਸ ਦਈਏ ਕਿ ਗਾਇਕ ਤਾਰੀ ਕਾਸਾਪੁਰੀਆਂ ਵੱਲੋਂ ਆਪਣੇ ਗੀਤ ਦਾ ਟਾਈਟਲ '32 ਬੋਰ' ਰੱਖਿਆ ਗਿਆ।
ਇਸ 'ਤੇ ਸਖ਼ਤ ਕਦਮ ਲੈਂਦੇ ਹੋਏ ਪੁਲਿਸ ਵੱਲੋਂ ਗੀਤ ਦੇ ਪ੍ਰੋਡਿਊਸਰ ਸੱਤਾ ਡੀਕੇ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਖ਼ਿਲਾਫ਼ ਜਾਰੀ ਕੀਤੀਆਂ ਗਈਆਂ ਹਿਦਾਇਤਾਂ ਦੀ ਉਲੰਘਣਾ ਕਰਨ 'ਤੇ ਪੁਲਿਸ ਵਲੋਂ ਗਾਇਕ ਤਾਰੀ ਕਾਸਪੁਰੀਆ, ਪ੍ਰੋਡਿਊਸਰ ਸੱਤਾ ਡੀਕੇ ਅਤੇ ਲਵ ਮਿਊਜ਼ਿਕ ਕੰਪਨੀ ਦੇ ਖ਼ਿਲਾਫ਼ 19 ਨਵੰਬਰ ਨੂੰ ਆਈਪੀਸੀ ਦੀ ਧਾਰਾ 188, 294, ਅਤੇ 504 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਪੜ੍ਹੋ: ਬੱਸ ਦੀ ਬਾਈਕ ਨਾਲ ਹੋਈ ਭਿਆਨਕ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਜ਼ਬਰਦਸਤ ਅੱਗ, ਤਸਵੀਰਾਂ ਵੇਖ ਕੇ ਉੱਡ ਜਾਣਗੇ ਹੋਸ਼
ਪੰਜਾਬ ਸਰਕਾਰ ਦੀ ਹਦਾਇਤਾਂ ਮੁਤਾਬਕ, ਪੰਜਾਬ 'ਚ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲਾ ਲਾਇਸੈਂਸਾਂ ਦੀ ਸਮੀਖਿਆ ਕੀਤੀ ਜਾਵੇਗੀ ਜਦਕਿ ਨਵਾਂ ਅਸਲਾ ਲਾਇਸੈਂਸ ਜਾਰੀ ਕਰਨ ਲਈ ਕਾਰਨ ਦੱਸਣਾ ਜ਼ਰੂਰੀ ਹੋਵੇਗਾ।
ਇਸ ਦੇ ਨਾਲ ਹੀ ਪੰਜਾਬ 'ਚ ਗੀਤਾਂ ਵਿੱਚ ਗੰਨ ਕਲਚਰ ਜਾਂ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਦੱਸ ਦਈਏ ਕਿ ਪੰਜਾਬ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਯਾਨੀ ਕਿ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਵੀ ਸਖ਼ਤ ਪਾਬੰਦੀ ਹੈ।
ਹੋਰ ਪੜ੍ਹੋ: ਦੁਖਦਾਈ ਖ਼ਬਰ ! ਟਰੱਕ ਨੇ ਪੂਜਾ 'ਚ ਲੱਗੇ ਲੋਕਾਂ ਦੀ ਭੀੜ ਨੂੰ ਮਾਰੀ ਟੱਕਰ, 15 ਲੋਕਾਂ ਦੀ ਮੌਤ
(For more updates on action against gun culture in Punjab, stay tuned to Zee News PHH)