Ferozepur News: ਸਿਲੰਡਰ ਫਟਣ ਨਾਲ ਜ਼ਖਮੀ ਹੋਏ ਬੱਚਿਆਂ ਦਾ ਹਾਲ ਜਾਨਣ ਪੁੱਜੇ ਗੁਰਚਰਨ ਸਿੰਘ ਗਰੇਵਾਲ
Advertisement
Article Detail0/zeephh/zeephh2366366

Ferozepur News: ਸਿਲੰਡਰ ਫਟਣ ਨਾਲ ਜ਼ਖਮੀ ਹੋਏ ਬੱਚਿਆਂ ਦਾ ਹਾਲ ਜਾਨਣ ਪੁੱਜੇ ਗੁਰਚਰਨ ਸਿੰਘ ਗਰੇਵਾਲ

 Ferozepur News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਦੇ ਲੰਗਰ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਉਥੇ ਲੰਗਰ ਹਾਲ ਵਿੱਚ ਲੰਗਰ ਛਕ ਰਹੇ ਪੰਜ ਬੱਚੇ ਬੁਰੀ ਤਰ੍ਹਾਂ ਝੁਲਸ ਗਏ ਸਨ। 

Ferozepur News: ਸਿਲੰਡਰ ਫਟਣ ਨਾਲ ਜ਼ਖਮੀ ਹੋਏ ਬੱਚਿਆਂ ਦਾ ਹਾਲ ਜਾਨਣ ਪੁੱਜੇ ਗੁਰਚਰਨ ਸਿੰਘ ਗਰੇਵਾਲ

Ferozepur News: ਬੀਤੇ ਦਿਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਜੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਦੇ ਲੰਗਰ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਉਥੇ ਲੰਗਰ ਹਾਲ ਵਿੱਚ ਲੰਗਰ ਛਕ ਰਹੇ ਪੰਜ ਬੱਚੇ ਬੁਰੀ ਤਰ੍ਹਾਂ ਝੁਲਸ ਗਏ ਸਨ।

ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਨ੍ਹਾਂ ਦਾ ਹਾਲ ਜਾਣਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਅੰਗ ਗਰੇਵਾਲ ਪਹੁੰਚੇ। ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਮੈਂਬਰ ਬੀਬੀ ਗੁਰਵਿੰਦਰ ਕੌਰ ਭੋਲੂਵਾਲਾ ਵੀ ਪੁੱਜੇ ਜਿਥੇ ਉਨ੍ਹਾਂ ਵੱਲੋਂ ਜ਼ਖ਼ਮੀ ਬੱਚਿਆਂ ਦਾ ਹਾਲਚਾਲ ਜਾਣਿਆ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ। 

ਉਨ੍ਹਾਂ ਇਸ ਮੰਦਭਾਗੀ ਘਟਨਾ ਉਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਘਟਨਾ ਦੌਰਾਨ ਜੋ ਬੱਚੇ ਝੁਲਸੇ ਹਨ ਉਨ੍ਹਾਂ ਦੇ ਇਲਾਜ ਦਾ ਸਾਰਾ ਖ਼ਰਚ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਵੇਗਾ ਨਾਲ ਹੀ ਜੇ ਇਨ੍ਹਾਂ ਬੱਚਿਆਂ ਦੇ ਇਲਾਜ ਲਈ ਕਿਸੇ ਹੋਰ ਵੱਡੇ ਹਸਪਤਾਲ ਵੀ ਲਿਜਾਣਾ ਪਿਆ ਤਾਂ ਉਸ ਲਈ ਵੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab News: ਕੇਂਦਰ ਸਰਕਾਰ ਨੇ ਸਪੀਕਰ ਪੰਜਾਬ ਨੂੰ ਦਿੱਤਾ ਵੱਡਾ ਝਟਕਾ, ਅਮਰੀਕਾ ਜਾਣ ਦੀ ਨਹੀਂ ਦਿੱਤੀ ਇਜਾਜ਼ਤ

ਜਿੰਨੀ ਦੇਰ ਵੀ ਉਨ੍ਹਾਂ ਦਾ ਇਲਾਜ ਚੱਲੇਗਾ ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜੋ ਹਸਪਤਾਲ ਹਨ ਉਨ੍ਹਾਂ ਦੇ ਲੰਗਰ ਪਾਣੀ ਦਾ ਪ੍ਰਬੰਧ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਵੱਲੋਂ ਬਿਹਤਰ ਇਲਾਜ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਲਈ ਬੱਚਿਆਂ ਦੇ ਵਾਰਸਾਂ ਨੇ ਵੀ ਤਸੱਲੀ ਪ੍ਰਗਟ ਕੀਤੀ ਹੈ।

ਫ਼ਰੀਦਕੋਟ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਸਿਲੰਡਰ ਫਟਣ ਕਾਰਨ ਜ਼ਖ਼ਮੀ ਹੋਏ ਪੰਜ ਬੱਚਿਆਂ ਦਾ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਇਨ੍ਹਾਂ ‘ਚੋਂ ਇਕ ਬੱਚਾ 50 ਫੀਸਦੀ ਤੋਂ ਵੱਧ ਸੜ ਗਿਆ ਹੈ ਤੇ ਬਾਕੀ ਚਾਰ ਬੱਚੇ 60 ਤੋਂ 70 ਫੀਸਦੀ ਤੱਕ ਝੁਲਸ ਗਏ ਹਨ, ਜਿਨ੍ਹਾਂ ਦੀ ਹਾਲਤ ਚਿੰਤਾਜਨਕ ਹੈ।

ਕਾਬਿਲੇਗੌਰ ਹੈ ਕਿ ਇਹ ਹਾਦਸਾ ਅਚਾਨਕ ਸਿਲੰਡਰ ਫਟਣ ਕਾਰਨ ਹੋਇਆ ਹੈ। ਜਗਸੀਰ ਸਿੰਘ, ਰਾਜਪਾਲ ਸਿੰਘ ਅਤੇ ਰਾਮ ਭਗਵਾਨ ਸਿੰਘ ਨਾਂ ਦੇ ਇਨ੍ਹਾਂ ਬੱਚਿਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਸੀ। ਇਸ ਸਬੰਧੀ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਤੁਸ਼ਾਰ ਨੇ ਦੱਸਿਆ ਕਿ ਇਹ ਬੱਚੇ ਗੰਭੀਰ ਰੂਪ ਨਾਲ ਝੁਲਸ ਗਏ ਹਨ। ਹਾਲਤ ਗੰਭੀਰ ਹੈ ਅਤੇ ਲੋੜ ਮੁਤਾਬਕ ਇਲਾਜ ਕੀਤਾ ਜਾ ਰਿਹਾ ਹੈ। ਤਿੰਨ ਤੋਂ ਚਾਰ ਬੱਚੇ 60 ਤੋਂ 70 ਫੀਸਦੀ ਸੜ ਗਏ ਅਤੇ ਇਕ ਬੱਚਾ 50 ਫੀਸਦੀ ਤੋਂ ਵੱਧ ਸੜ ਗਿਆ। 50 ਫੀਸਦੀ ਤੋਂ ਵੱਧ ਸੜੇ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ।

 

ਇਹ ਵੀ ਪੜ੍ਹੋ : Amritsar Clash News: ਐਸਜੀਪੀਸੀ ਦੇ ਦੋ ਮੁਲਾਜ਼ਮਾਂ 'ਚ ਖ਼ੂਨੀ ਝੜਪ; ਇੰਸਪੈਕਟਰ ਦਰਬਾਰਾ ਸਿੰਘ ਦੀ ਹੋਈ ਮੌਤ

 

Trending news