Gurdaspur News: 19 ਸਾਲਾਂ ਪੰਜਾਬੀ ਲੜਕੀ ਦਾ ਲੰਡਨ `ਚ ਪਤੀ ਨੇ ਚਾਕੂ ਮਾਰ ਕੇ ਕੀਤਾ ਕਤਲ
Gurdaspur Murder News: ਉਸ ਦੀ ਬੇਟੀ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। 20 ਨਵੰਬਰ 2022 ਨੂੰ ਉਹ ਸਟੱਡੀ ਵੀਜ਼ੇ `ਤੇ ਲੰਡਨ ਗਈ ਸੀ।
Gurdaspur Murder News: ਗੁਰਦਾਸਪੁਰ ਦੀ ਰਹਿਣ ਵਾਲੀ ਇੱਕ ਲੜਕੀ ਦਾ ਲੰਡਨ ਵਿੱਚ ਪਤੀ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾ (19) ਵਾਸੀ ਪਿੰਡ ਜੋਗੀ ਚੀਮਾ ਵਜੋਂ ਹੋਈ ਹੈ। ਮਹਿਕ ਦੀ ਮਾਂ ਮਧੂਬਾਲਾ ਨੇ ਦੱਸਿਆ ਕਿ ਉਹ ਵਿਧਵਾ ਹੈ। ਉਸ ਦੀ ਲੜਕੀ ਮਹਿਕ ਸ਼ਰਮਾ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ।
ਉਸ ਦੀ ਬੇਟੀ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। 20 ਨਵੰਬਰ 2022 ਨੂੰ ਉਹ ਸਟੱਡੀ ਵੀਜ਼ੇ 'ਤੇ ਲੰਡਨ ਗਈ ਸੀ। ਕੁਝ ਮਹੀਨਿਆਂ ਬਾਅਦ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਊਸ ਵੀਜ਼ੇ 'ਤੇ ਉਸ ਨਾਲ ਜੁੜਨ ਲਈ ਲੰਡਨ ਆਇਆ। ਮਹਿਕ ਸ਼ਰਮਾ ਨੇ ਆਪਣੀ ਪੜ੍ਹਾਈ ਨੂੰ ਸਕਿਲਡ ਵਰਕਰ ਵਰਕ ਪਰਮਿਟ ਵਿੱਚ ਤਬਦੀਲ ਕਰ ਲਿਆ ਸੀ। ਇਸ ਸਮੇਂ ਉਹ ਫੈਬੂਲਸ ਹੋਮ ਕੇਅਰ ਲਿਮਟਿਡ ਵਿੱਚ ਕੇਅਰਟੇਕਰ ਵਜੋਂ ਕੰਮ ਕਰ ਰਹੀ ਸੀ।
ਇਹ ਵੀ ਪੜ੍ਹੋ: Ludhiana Debate News: PAU ਵਿਦਿਆਰਥੀਆਂ ਨੇ ਮਹਾ ਡਿਬੇਟ ਨੂੰ ਲੈ ਕੇ ਚੁੱਕੇ ਸਵਾਲ, ਕਹੀ ਇਹ ਗੱਲ
ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ ਅਤੇ ਆਪਣੀ ਲੜਕੀ ਦਾ ਮ੍ਰਿਤਕ ਸਰੀਰ ਭਾਰਤ ਲਿਆਉਣ ਦੀ ਪਰਿਵਾਰ ਗੁਹਾਰ ਲਗਾ ਰਿਹਾ ਹੈ। ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਸ ਬਾਰੇ ਮ੍ਰਿਤਕਾ ਦੀ ਮਾਂ ਮਧੂ ਬਾਲਾ ,ਪਿੰਡ ਵਾਸੀ ਮਨਜੀਤ ਸਿੰਘ ਅਤੇ ਪਰਿਵਾਰਕ ਮੈਂਬਰ ਸੋਨੂ ਨੇ ਦੱਸਿਆ ਕੇ ਮ੍ਰਿਤਕਾਂ ਦੀ ਮਾਂ ਵਿਧਵਾ ਹੈ ਅਤੇ ਉਸ ਦੀ ਬੇਟੀ ਮਹਿਕ ਸ਼ਰਮਾਂ ਦਾ ਵਿਆਹ 24 ਜੂਨ 2022 ਨੂੰ ਸਾਹਿਲ ਸ਼ਰਮਾ ਪੁੱਤਰ ਲਲਿਤ ਕੁਮਾਰ ਵਾਸੀ ਨਿਊ ਸੰਤ ਨਗਰ ਗੁਰਦਾਸਪੁਰ ਨਾਲ ਹੋਇਆ ਸੀ। ਉਸ ਦੀ ਬੇਟੀ ਪਲਸ ਟੂ ਪਾਸ ਸੀ ਅਤੇ ਸਟੱਡੀ ਵੀਜ਼ੇ ਤੇ 20 ਨਵੰਬਰ 2022 ਨੂੰ ਲੰਦਨ ਗਈ ਸੀ। ਇਸ ਤੋਂ ਬਾਅਦ ਕੁਝ ਮਹੀਨੇ ਪਹਿਲਾਂ ਉਸ ਦਾ ਪਤੀ ਸਾਹਿਲ ਸ਼ਰਮਾ ਸਪਾਉਸ ਵੀਜ਼ੇ ਤੇ ਉਸ ਕੋਲ ਲੰਦਨ ਚਲਾ ਗਿਆ। ਮਹਿਕ ਸ਼ਰਮਾ ਨੇ ਆਪਣਾ ਸਟੱਡੀ ਤੋਂ ਸਕਿਲਡ ਵਰਕਰ ਵਰਕ ਪਰਮਿਟ ਵਿੱਚ ਤਬਦੀਲ ਕਰਵਾ ਲਿਆ ਸੀ।
ਇਸ ਸਮੇਂ ਫ਼ੈਬੁਲਸ ਹੋਮ ਕੇਅਰ ਲਿਮਿਟਡ ਵਿੱਚ ਕੇਅਰ ਟੇਕਰ ਦੀ ਜਾਬ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸਾਹਿਲ ਲੰਦਨ ਗਿਆ ਉਹ ਉਸ ਦੀ ਬੇਟੀ ਨੂੰ ਤੰਗ ਪਰੇਸ਼ਾਨ ਕਰਦਾ ਸੀ। ਉਹ ਸ਼ੱਕੀ ਕਿਸਮ ਦਾ ਵਿਅਕਤੀ ਸੀ ਅਤੇ ਧਮਕੀਆਂ ਦਿੰਦਾ ਸੀ ਕਿ ਤੇਰਾ ਕਤਲ ਕਰ ਦੇਣਾ ਹੈ। ਉਹਨਾਂ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਅੱਜ ਸੰਪਰਕ ਨਹੀਂ ਹੋ ਰਿਹਾ ਸੀ। ਬਾਅਦ ਵਿੱਚ ਲੰਦਨ ਤੋਂ ਉਸ ਨੂੰ ਕਾਲ ਆਈ ਕਿ ਉਸ ਦੀ ਬੇਟੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਅਤੇ ਇਸ ਸਬੰਧ ਵਿੱਚ ਲੰਦਨ ਪੁਲਿਸ ਨੇ ਇੱਕ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਨੇ ਦੱਸਿਆ ਕਿ ਉਸ ਦੇ 23 ਸਾਲਾ ਜਵਾਈ ਸਾਹਿਲ ਸ਼ਰਮਾ ਨੇ ਇਹ ਕੱਤਲ ਕੀਤਾ ਹੈ। ਇਸ ਸਬੰਧ ਵਿੱਚ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਬੇਟੀ ਦੀ ਮਿਰਤਕ ਦੇਹ ਭਾਰਤ ਲਿਆਉਣ ਲਈ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ: Ropar Murder News: ਰੋਪੜ 'ਚ ਪੁਰਾਣੀ ਰੰਜਿਸ਼ ਦੇ ਚਲਦੇ ਦੋ ਦੀ ਮੌਤ, ਬੇਟੇ ਨੂੰ ਗੰਭੀਰ ਹਾਲਤ 'ਚ ਚੰਡੀਗੜ੍ਹ ਕੀਤਾ ਰੈਫਰ
(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)