Gurdaspur News: ਲੁੱਟ ਦੀ ਨੀਅਤ ਨਾਲ 60 ਸਾਲਾ ਵਿਅਕਤੀ ਨੂੰ ਅਣਪਛਾਤਿਆਂ ਨੇ ਮਾਰਿਆ ਚਾਕੂ, ਹਸਪਤਾਲ ਜਾਂਦੇ ਸਮੇਂ ਹੋਈ ਮੌਤ
Advertisement
Article Detail0/zeephh/zeephh1975832

Gurdaspur News: ਲੁੱਟ ਦੀ ਨੀਅਤ ਨਾਲ 60 ਸਾਲਾ ਵਿਅਕਤੀ ਨੂੰ ਅਣਪਛਾਤਿਆਂ ਨੇ ਮਾਰਿਆ ਚਾਕੂ, ਹਸਪਤਾਲ ਜਾਂਦੇ ਸਮੇਂ ਹੋਈ ਮੌਤ

Gurdaspur News: ਲੁੱਟ ਦੀ ਨੀਅਤ ਨਾਲ ਇੱਕ 60 ਸਾਲਾ ਵਿਅਕਤੀ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ -ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਹਸਪਤਾਲ ਲੈ ਜਾਂਦੇ ਸਮੇਂ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

 

Gurdaspur News: ਲੁੱਟ ਦੀ ਨੀਅਤ ਨਾਲ 60 ਸਾਲਾ ਵਿਅਕਤੀ ਨੂੰ ਅਣਪਛਾਤਿਆਂ ਨੇ ਮਾਰਿਆ ਚਾਕੂ, ਹਸਪਤਾਲ ਜਾਂਦੇ ਸਮੇਂ ਹੋਈ ਮੌਤ

Gurdaspur News: ਜ਼ਿਲ੍ਹੇ ਗੁਰਦਾਸਪੁਰ ਅੰਦਰ ਲੁੱਟ- ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਕਾਦੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ ਲੁੱਟ ਦੀ ਨੀਅਤ ਨਾਲ ਇੱਕ 60 ਸਾਲਾ ਵਿਅਕਤੀ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ -ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਹਸਪਤਾਲ ਲੈ ਜਾਂਦੇ ਸਮੇਂ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਅਤੇ ਭਰਾ ਅਮਰਜੀਤ ਸਿੰਘ ਮਹਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਜੋ ਕਿ ਬੀਤੀ ਸ਼ਾਮ ਘਰੋਂ ਆਪਣੀ ਭੈਣ ਨੂੰ ਮਹਲਾ ਸੰਤ ਨਗਰ ਵਿੱਚ ਮਿਲਣ ਲਈ ਘਰੋਂ ਗਿਆ ਸੀ ਇਕ ਘੰਟਾ ਬੀਤਣ ਦੇ ਬਾਅਦ ਵੀ ਉਹ ਘਰ ਵਾਪਸ ਨਹੀਂ ਆਇਆ ਤਾਂ ਕੁਝ ਦੇਰ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਅਣਪਛਾਤੇ ਕੁਝ ਵਿਅਕਤੀਆਂ ਨੇ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Nawanshahr News: ਟਰਾਲੀ 'ਚ ਵੱਜੀ ਸਵਾਰੀਆਂ ਨਾਲ ਭਰੀ ਬੱਸ, ਸਵਾਰੀਆਂ ਦੇ ਲੱਗੀਆਂ ਗੰਭੀਰ ਸੱਟਾਂ

ਜਦੋਂ ਉਹ ਉੱਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤਿਆਂ ਨੇ ਉਸਦੀ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਜਦ ਉਸਨੇ ਸਕੂਟਰੀ ਨਹੀਂ ਦਿੱਤੀ ਤਾਂ ਉਹਨਾਂ ਨੇ ਉਸਦੇ ਪੇਟ ਵਿੱਚ ਛੁਰੇ ਮਾਰ ਕੇ ਫਰਾਰ ਹੋ ਗਏ। ਪਰਿਵਾਰ ਨੇ ਦੱਸਿਆ ਕਿ ਜਦੋਂ ਅਸੀਂ ਉਹਨਾਂ ਨੂੰ ਹਸਪਤਾਲ ਲਿਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਿਸ ਜਗ੍ਹਾ ਤੇ ਇਹ ਘਟਨਾ ਵਾਪਰੀ ਹੈ ਉਸ ਜਗ੍ਹਾ ਤੋਂ ਮ੍ਰਿਤਕ ਦੀ ਇੱਕ ਲੋਈ ਬਰਾਮਦ ਹੋਈ ਹੈ ਅਤੇ ਹਮਲਾਵਰਾਂ ਨੂੰ ਫੜਨ ਦੇ ਲਈ ਆਸ ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੋਵੇਗੀ ਬਾਰਿਸ਼, ਸੂਬੇ 'ਚ ਬਦਲੇਗਾ ਮੌਸਮ, ਵਧੇਗੀ ਠੰਡ
 

(ਰਿਪੋਰਟਰ -ਭੋਪਾਲ਼ ਸਿੰਘ ਬਟਾਲਾ)

Trending news