Gurdaspur Firing News: ਪੰਜਾਬ ਵਿੱਚ ਕਤਲ ਗੋਲੀਆਂ ਅਪਰਾਧ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸ ਵਿਚਾਲੇ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਗੁਰਦਾਸਪੁਰ ਦੇ ਪਿੰਡ ਧਰਮਕੋਟ ਵਿੱਚ ਕੁੱਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚਲਦਿਆਂ ਦੁਕਾਨ 'ਤੇ ਟ੍ਰੈਕਟਰ ਠੀਕ ਕਰਵਾਉਣ ਆਏ ਇੱਕ ਨੌਜਵਾਨ ਦੇ ਗੋਲੀ ਮਾਰ ਦਿੱਤੀ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਦਿੱਤਾ।


COMMERCIAL BREAK
SCROLL TO CONTINUE READING

ਮੁਲਜ਼ਮਾਂ ਨੇ ਉਕਤ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ 'ਚ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਦਾ ਇਲਾਜ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਪੁਰਾਣੀ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।


ਇਹ ਵੀ ਪੜ੍ਹੋ:  Amritsar News: ਅੰਮ੍ਰਿਤਸਰ 'ਚ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਸਹੁਰਿਆਂ ਨਾਲ ਚੱਲ ਰਿਹਾ ਸੀ ਵਿਵਾਦ 

ਇਸ ਦੌਰਾਨ ਜ਼ਖਮੀ ਨੌਜਵਾਨ ਹਰਮਨ ਜੋਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਮੇਘਾ ਦਾ ਵਸਨੀਕ ਹੈ ਅਤੇ ਬੀਤੀ ਸ਼ਾਮ ਉਹ ਆਪਣਾ ਟਰੈਕਟਰ ਠੀਕ ਕਰਵਾਉਣ ਲਈ ਪਿੰਡ ਧਰਮਕੋਟ ਆਇਆ ਸੀ। ਜਦੋਂ ਉਹ ਦੁਕਾਨ 'ਤੇ ਬੈਠਾ ਆਪਣਾ ਟਰੈਕਟਰ ਠੀਕ ਕਰਵਾ ਰਿਹਾ ਸੀ ਤਾਂ ਇਸ ਦੌਰਾਨ ਕੁਝ ਨੌਜਵਾਨ ਮੋਟਰਸਾਈਕਲ 'ਤੇ ਆਏ। ਨੌਜਵਾਨ ਨੇ ਦੱਸਿਆ ਕਿ ਉਹਨਾਂ ਮੁਲਜ਼ਮਾਂ ਕੋਲ ਰਿਵਾਇਤੀ ਹਥਿਆਰ ਵੀ ਸਨ। ਇਸ ਦੌਰਾਨ ਉਨ੍ਹਾਂ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ।


ਇਸ ਤੋਂ ਬਾਅਦ ਜਦੋਂ ਨੌਜਵਾਨ ਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਵਿੱਚੋਂ ਇੱਕ ਨੇ ਉਸ ’ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਬਾਂਹ ’ਤੇ ਸੱਟ ਲੱਗ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਜਦੋਂ ਉਥੇ ਲੋਕ ਇਕੱਠੇ ਹੋ ਗਏ ਤਾਂ ਸਾਰੇ ਹਮਲਾਵਰ ਭੱਜ ਗਏ। ਇਸ ਤੋਂ ਬਾਅਦ ਉਸ ਨੇ ਆਪਣੇ ਘਰ ਫੋਨ ਕਰਕੇ ਰਿਸ਼ਤੇਦਾਰਾਂ ਨੂੰ ਬੁਲਾ ਲਿਆ ਜਿਸ ਨੇ ਉਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਅਤੇ ਉੱਥੇ ਉਸਦਾ ਇਲਾਜ ਚੱਲ ਰਿਹਾ ਹੈ।


ਉਸਦੇ ਭਰਾ ਨੇ ਦੱਸਿਆ ਕਿ ਉਹ ਹਮਲਾਵਰਾਂ ਨੂੰ ਜਾਣਦੇ ਹਨ ਪਰ ਉਨ੍ਹਾਂ ਨਾਲ ਉਨ੍ਹਾਂ ਦੀ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ ਅਤੇ ਕਦੀ ਕੋਈ ਗੱਲ ਵੀ ਨਹੀਂ ਹੋਈ, ਬਿਨਾਂ ਗੱਲੋਂ ਹਮਲਾ ਕੀਤਾ ਗਿਆ ਹੈ। ਉੱਥੇ ਹੀ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰਨ ਆਏ ਪੁਲਿਸ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਸ਼ੱਕ ਜਾਹਿਰ ਕੀਤਾ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਲੱਗਦਾ ਹੈ। ਉਨ੍ਹਾਂ ਦੱਸਿਆ ਹਮਲਾਵਰਾਂ ਵਿੱਚ ਕੁਝ ਉਹਨਾਂ ਦੇ ਪਿੰਡ ਦੇ ਵੀ ਹਨ ਪਰ ਉਨ੍ਹਾਂ ਨਾਲ ਉਨ੍ਹਾਂ ਦੀ ਕੋਈ ਪੁਰਾਣੀ ਦੁਸ਼ਮਣੀ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਬਿਨਾਂ ਵਜ੍ਹਾ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।


ਉੱਥੇ ਹੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਡੇਰਾ ਬਾਬਾ ਨਾਨਕ ਹਸਪਤਾਲ ਤੋਂ ਹਰਮਨ ਜੋਤ ਨਾਮ ਦਾ ਇੱਕ ਨੌਜਵਾਨ ਰੈਫਰ ਕੀਤਾ ਗਿਆ ਹੈ ਜਿਸ ਦੇ ਜ਼ਖ਼ਮਾਂ ਤੇ ਪੱਟੀਆਂ ਆਦਿ ਕਰ ਦਿੱਤੀਆਂ ਗਈਆਂ ਹਨ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਜ਼ਖਮਾਂ ਦੇ ਅਧਾਰ ਤੇ ਐਮ ਐਲ ਆਰ ਬਣਾ ਦਿੱਤੀ ਗਈ ਹੈ ਫਿਲਹਾਲ ਜਖ਼ਮੀ ਨੌਜਵਾਨ ਦੀ ‌ਹਾਲਤ ਬਿਲਕੁਲ ਠੀਕ-ਠਾਕ ਹੈ।


 


(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)