Gurdaspur Bus Break: ਪੰਜਾਬ 'ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਦੀ ਮੌਤ, 15 ਤੋਂ ਵੱਧ ਜ਼ਖਮੀ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ
Advertisement
Article Detail0/zeephh/zeephh2453975

Gurdaspur Bus Break: ਪੰਜਾਬ 'ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਦੀ ਮੌਤ, 15 ਤੋਂ ਵੱਧ ਜ਼ਖਮੀ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

Gurdaspur Bus Break Fail: ਹਾਦਸਾ ਇੰਨਾ ਭਿਆਨਕ ਸੀ ਕਿ ਇਮਾਰਤ ਦਾ ਲੈਂਟਰ ਹੀ ਬੱਸ ਵਿਚ ਜਾ ਵੜਿਆ, ਜਿਸ ਕਾਰਨ ਬੱਸ ਵਿਚ ਬੈਠੇ ਕੁਝ ਲੋਕਾਂ ਦੀ ਮੌਤ ਹੋਈ ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ। 

 

Gurdaspur Bus Break: ਪੰਜਾਬ 'ਚ ਚੱਲਦੀ ਬੱਸ ਦੇ ਬ੍ਰੇਕ ਫੇਲ, 4 ਦੀ ਮੌਤ, 15 ਤੋਂ ਵੱਧ ਜ਼ਖਮੀ, ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

Gurdaspur Bus Accident: ਪੰਜਾਬ ਦੇ ਗੁਰਦਾਸਪੁਰ 'ਚ ਸੋਮਵਾਰ ਨੂੰ ਚੱਲ ਰਹੀ ਇੱਕ ਨਿੱਜੀ ਬੱਸ ਬ੍ਰੇਕ ਫੇਲ ਹੋਣ ਕਾਰਨ ਸਟਾਪੇਜ ਨਾਲ ਟਕਰਾ ਗਈ। ਇਸ ਕਾਰਨ ਬੱਸ 'ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਬੱਸ ਦਾ ਸਟਾਪੇਜ ਤੋੜਨ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਪਿੰਡ ਸ਼ਾਹਬਾਦ ਨੇੜੇ ਵਾਪਰੇ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਲੋਕ ਨੇੜਲੇ ਪਿੰਡਾਂ ਦੇ ਵਸਨੀਕ ਦੱਸੇ ਜਾਂਦੇ ਹਨ।

ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਇਹ ਬੱਸ ਰਾਜਧਾਨੀ ਕੰਪਨੀ ਦੀ ਸੀ। ਇਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰਦਾਸਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Batala News: ਬਟਾਲਾ ਵਿਚ ਵੱਡਾ ਬੱਸ ਹਾਦਸਾ ਵਾਪਰਿਆ, ਤਿੰਨਾਂ ਲੋਕਾਂ ਦੀ ਮੌਤ ਦੀ ਖ਼ਬਰ
 

ਜਾਣਕਾਰੀ ਅਨੁਸਾਰ ਨਿੱਜੀ ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ। ਇਸੇ ਦੌਰਾਨ ਪਿੰਡ ਸ਼ਾਹਬਾਦ ਦੇ ਬੱਸ ਅੱਡੇ ਨੇੜੇ ਬੱਸ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਇਸ ਕਾਰਨ ਬੱਸ ਸਟਾਪੇਜ ਤੋੜ ਕੇ ਅੱਗੇ ਚਲੀ ਗਈ। ਸਟਾਪੇਜ ਦਾ ਲੈਂਟਰ ਟੁੱਟ ਕੇ ਬੱਸ ਅੰਦਰ ਵੜ ਗਿਆ।

ਬੱਸ ਦੇ ਹੇਠਾਂ ਬਾਈਕ ਅਤੇ ਸਕੂਟਰ ਵੀ ਫਸ ਗਏ। ਘਟਨਾ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ।

ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਟਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮਰਨ ਵਾਲਿਆਂ ਵਿੱਚ ਬੱਸ ਡਰਾਈਵਰ ਵੀ ਸ਼ਾਮਲ ਹੈ।

ਸੀਐਮ ਨੇ ਕਿਹਾ- ਪ੍ਰਸ਼ਾਸਨ ਨਾਲ ਗੱਲ ਕੀਤੀ ਹੈ, ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ
ਸੀਐਮ ਭਗਵੰਤ ਮਾਨ ਨੇ ਇਸ ਹਾਦਸੇ ਬਾਰੇ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤਾ। ਉਨ੍ਹਾਂ ਲਿਖਿਆ- ਬਟਾਲਾ-ਕਾਦੀਆਂ ਰੋਡ 'ਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿਸ ਵਿੱਚ ਕੁਝ ਲੋਕਾਂ ਦੀ ਮੌਤ ਦੀ ਦੁਖਦਾਈ ਖਬਰ ਹੈ। ਕੁਝ ਯਾਤਰੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮੈਂ ਪ੍ਰਸ਼ਾਸਨ ਨਾਲ ਗੱਲ ਕੀਤੀ ਹੈ ਅਤੇ ਅਧਿਕਾਰੀ ਮੌਕੇ 'ਤੇ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਹੈ।

ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਹਾਦਸੇ ਸਬੰਧੀ ਸੋਸ਼ਲ ਮੀਡੀਆ (ਐਕਸ) 'ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ- ਬਟਾਲਾ-ਕਾਦੀਆਂ ਰੋਡ 'ਤੇ ਇਕ ਨਿੱਜੀ ਬੱਸ ਦੇ ਦਰਦਨਾਕ ਹਾਦਸੇ 'ਚ 4 ਸਵਾਰੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।

Trending news