Gurdaspur Firing Update: ਦੋਵਾਂ ਗੁੱਟਾਂ ਦੇ 2 ਲੋਕਾਂ ਦੀ ਮੌਤ ਹੋ ਗਈ। ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ ਹੋ ਗਈ ਹੈ
Trending Photos
Gurdaspur Firing Update: ਪੰਜਾਬ ਵਿੱਚ ਫਾਇਰਿੰਗ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਦਰਅਸਲ ਦੇਰ ਸ਼ਾਮ ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਫਾਇਰਿੰਗ ਹੋ ਗਈ ਹੈ ਜਿਸ 'ਚ ਦੋਵਾਂ ਗੁੱਟਾਂ ਦੇ 4 ਲੋਕਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਇਹ ਮਾਮਲਾ ਗੁਰਦਾਸਪੁਰ ਦੇ ਸ਼੍ਰੀ ਹਰਗੋਵਿੰਦ ਪੁਰ ਦੇ ਲਾਇਟਾ ਵਾਲਾ ਚੌਕ 'ਚ ਪਿੰਡ ਵਿਧਵਾ ਦਾ ਹੈ ਜਿੱਥੇ ਪਾਣੀ ਦੇ ਮੁੱਦੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ, ਜਿਸ 'ਚ ਦੋਵਾਂ ਗੁੱਟਾਂ ਦੇ 2 ਲੋਕਾਂ ਦੀ ਮੌਤ ਹੋ ਗਈ। ਪੰਜਾਬ ਦੇ ਸ੍ਰੀਹਰਗੋਬਿੰਦਪੁਰ ਦੇ ਹਲਕਾ ਚੌਂਕ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਐਤਵਾਰ ਸ਼ਾਮ ਨੂੰ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ 'ਤੇ ਕਰੀਬ 60 ਰਾਉਂਡ ਫਾਇਰ ਕੀਤੇ। ਗੋਲੀਬਾਰੀ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਜਦਕਿ ਇਕ ਧੜੇ ਦੇ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਦੂਜੇ ਧੜੇ ਦੇ ਨਿਰਮਲ ਸਿੰਘ ਅਤੇ ਬਲਰਾਜ ਸਿੰਘ ਦੀ ਮੌਤ ਹੋ ਗਈ ਹੈ। ਇਸ ਗੋਲੀਬਾਰੀ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Ferozepur Robbery Case: ਫਿਰੋਜ਼ਪੁਰ 'ਚ ਚੋਰਾਂ ਨੇ ਹੁਣ ਨਿੱਜੀ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 3 ਲੱਖ ਤੋਂ ਵੱਧ ਦੀ ਨਕਦੀ ਚੋਰੀ
ਇਸ ਤੋਂ ਬਾਅਦ ਕਈ ਸੀਨੀਅਰ ਪੁਲਿਸ ਅਧਿਕਾਰੀ ਅਤੇ ਥਾਣਾ ਇੰਚਾਰਜ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਵਿਠਵਾਂ ਦੇ ਦੋ ਧੜਿਆਂ ਵਿੱਚ ਰੰਜਿਸ਼ ਚੱਲ ਰਹੀ ਸੀ। ਸਿਵਲ ਹਸਪਤਾਲ ਦੇ ਡਾਕਟਰ ਏਕਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਅੰਗਰੇਜ਼ ਸਿੰਘ ਅਤੇ ਸੁਰਿੰਦਰ ਸਿੰਘ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਕੋਲ ਆਏ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।