Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ
Advertisement
Article Detail0/zeephh/zeephh2336406

Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ

Drug Overdose: ਚਿੱਟੇ' ਨੇ ਨਿਗਲੀ ਇੱਕ ਹੋਰ ਜ਼ਿੰਦਗੀ ਅਤੇ ਇਸ ਦੌਰਾਨ ਪੰਜਾਬ ਦੇ ਇੱਕ ਪਿੰਡ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ।

 

Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ

Drug Overdose/ਅਵਤਾਰ ਸਿੰਘ: ਘੁਮਾਣ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਪ੍ਰਭਜੀਤ ਸਿੰਘ (35) ਵਾਸੀ ਪਿੰਡ ਲੱਧਾ ਮੁੰਡਾ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪ੍ਰਭਜੀਤ ਸਿੰਘ ਪਿਛਲੇ 6 ਮਹੀਨਿਆਂ ਤੋਂ ਨਸ਼ਾ ਕਰਦਾ ਸੀ। ਦੁਪਹਿਰ ਕਰੀਬ ਡੇਢ ਵਜੇ ਭਰਾ ਘਰੋਂ ਨਿਕਲਿਆ ਸੀ। ਇਸ ਦੌਰਾਨ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਦਾ ਭਰਾ ਪ੍ਰਭਜੀਤ ਸਿੰਘ ਘਰ ਦੇ ਕੋਲ ਬੇਹੋਸ਼ ਪਿਆ ਹੈ। ਜਦੋਂ ਉਹ ਪਰਿਵਾਰ ਸਮੇਤ ਮੌਕੇ 'ਤੇ ਪਹੁੰਚਿਆ ਤਾਂ ਭਰਾ ਜ਼ਮੀਨ 'ਤੇ ਪਿਆ ਸੀ ਅਤੇ ਨੇੜੇ ਹੀ ਇਕ ਸਰਿੰਜ ਪਈ ਸੀ। 

ਬੇਹੋਸ਼ ਹੋਏ ਭਰਾ ਨੂੰ ਡਾਕਟਰ ਕੋਲ ਲਿਜਾਇਆ ਗਿਆ ਪਰ ਡਾਕਟਰ ਨੇ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ। ਨਸ਼ੇ ਦੀ ਓਵਰਡੋਜ਼ ਕਾਰਨ ਭਰਾ ਦੀ ਮੌਤ ਹੋ ਗਈ। ਥਾਣਾ ਘੁਮਾਣ ਦੇ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਹੈ। ਪਰ ਹੁਣ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ; Drug Overdose: 'ਚਿੱਟੇ' ਨੇ ਨਿਗਲੀ ਇੱਕ ਹੋਰ ਜ਼ਿੰਦਗੀ, ਪਿੰਡ ਭਾਗੀਵਾਂਦਰ ਦੇ ਨੌਜਵਾਨ ਦੀ ਮੌਤ

 ਪੰਜਾਬ ਵਿੱਚ ਨਸ਼ਾ ਬਹੁਤ ਵੱਧ ਰਿਹਾ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਗੁਗਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਘੁਮਾਣ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਗੌਰਤਲਹ ਹੈ ਕਿ ਇਸ ਤੋਂ ਪਹਿਲਾਂ ਤਲਵੰਡੀ ਸਾਬੋ ਦੇ ਨੇੜਲੇ ਪਿੰਡ ਭਾਗੀਵਾਂਦਰ ਦੇ ਇੱਕ 30 ਸਾਲਾ ਨੌਜਵਾਨ ਦੀ ਜ਼ਿੰਦਗੀ ਨੂੰ ਲੀਲਾ ਖ਼ਤਮ ਕਰ ਦਿੱਤੀ ਹੈ। ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਨੇੜਲੇ ਖੇਤਰ ਵਿੱਚ ‘ਚਿੱਟੇ’ ਦਾ ਪ੍ਰਕੋਪ ਰੁਕਣ ਦਾ ਨਾਮ ਨਹੀ ਲੈ ਰਿਹਾ। 

ਗੌਰਤਲਬ ਹੈ ਕਿ ਪੰਜਾਬ ਪੁਲਿਸ ਮੁਤਾਬਿਕ ਸੂਬੇ ਵਿਚ ਸਾਲ 2022 ਵਿਚ 168 ਡਰੱਗ ਓਵਰਡੋਜ਼ ਨਾਲ ਮੌਤਾਂ ਹੋਈਆਂ ਤੇ 2023 ਵਿਚ ਕੁੱਲ 66 ਮੌਤਾਂ ਹੋਈਆਂ ਹਨ। ਪੰਜਾਬ ਸਰਕਾਰ ਵੱਲੋਂ ਲਗਾਤਾਰ ਦਾਅਵੇ ਕੀਤੇ ਜਾ ਰਹੇ ਹਨ ਕਿ ਪੰਜਾਬ ਵਿੱਚ ਨਸ਼ਾ ਖ਼ਤਮ ਹੋ ਗਿਆ ਹੈ। ਪਰ ਉੱਥੇ ਹੀ ਪੰਜਾਬ ਵਿੱਚ ਨਸ਼ੇ ਦੇ ਨਾਲ ਆਏ ਦਿਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਬੀਤੇ ਦਿਨੀ ਅੰਮ੍ਰਿਤਸਰ ਕੈਂਟ ਤੋਂ ਜਿੱਥੇ 24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਨਾਲ ਮੌਤ ਹੋ ਗਈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ।

Trending news