Gurdaspur Jail: ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜਦੋਂ ਕੈਦੀਆਂ ਨੂੰ ਸ਼ਾਂਤ ਕਰਨ ਲਈ ਵਾਧੂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ ’ਤੇ ਹਮਲਾ ਕਰ ਦਿੱਤਾ। ਇਸ ਮੌਕੇ ਯੋਧਾ ਸਿੰਘ ਅਤੇ ਥਾਣਾ ਧਾਰੀਵਾਲ ਦੇ ਐਸ.ਐਚ.ਓ ਮਨਦੀਪ ਸਿੰਘ, ਏ.ਐਸ.ਆਈ.ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


COMMERCIAL BREAK
SCROLL TO CONTINUE READING

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ 'ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਸਥਿਤੀ 'ਤੇ ਕਾਬੂ ਪਾਉਣ ਲਈ ਬਾਹਰੋਂ ਪੁਲਿਸ ਬਲ ਮੰਗਵਾਇਆ ਜਾ ਰਹੇ ਹਨ। ਜਾਣਕਾਰੀ ਇਹ ਵੀ ਸਹਾਮਣੇ ਆਈ ਹੈ ਕਿ ਕੈਦੀਆਂ ਨੂੰ ਰੋਕਣ ਲਈ ਪੁਲਿਸ ਫੋਰਸ ਵਲੋਂ ਹਵਾਈ ਫਾਇਰਿੰਗ ਵੀ ਕੀਤੀ ਜਾ ਰਹੀ ਹੈ। ਕੈਦੀਆਂ ਨੂੰ ਰੋਕਣ ਲਈ ਪਠਾਨਕੋਟ, ਬਟਾਲਾ, ਅੰਮ੍ਰਿਤਸਰ ਤੋਂ ਪੁਲਿਸ ਫੋਰਸ ਪਹੁੰਚ ਗਈ ਹੈ। ਇਸ ਦੌਰਾਨ ਡੀਸੀ ਅਤੇ ਐਸਐਸਪੀ ਗੁਰਦਾਸਪੁਰ ਵੀ ਜੇਲ੍ਹ ਪਹੁੰਚ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।



ਪੁਲਿਸ ਨੇ ਹਵਾਈ ਫਾਈਰਿੰਗ ਕੀਤੀ


ਜੇਲ੍ਹ ਵਿੱਚੋਂ ਲਗਾਤਾਰ ਗੋਲੀਬਾਰੀ ਦੀਆਂ ਆਵਾਜ਼ਾਂ ਆ ਰਹੀਆਂ ਹਨ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਸਥਿਤੀ ਅਜੇ ਵੀ ਤਣਾਅਪੂਰਨ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਵੀਰਵਾਰ ਸਵੇਰੇ ਕੈਦੀਆਂ ਦੇ ਦੋ ਗਰੁੱਪ ਆਪਸ ਵਿਚ ਭਿੜ ਗਏ। ਜਦੋਂ ਜੇਲ੍ਹ ਕਰਮਚਾਰੀਆਂ ਨੇ ਉਨ੍ਹਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਥਿਤੀ ਵਿਗੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਗੁਰਦਾਸਪੁਰ ਦਿਆਮਾ ਹਰੀਸ਼ ਕੁਮਾਰ ਅਤੇ ਡੀਸੀ ਡਾਕਟਰ ਹਿਮਾਂਸ਼ੂ ਅਗਰਵਾਲ ਮੌਕੇ ’ਤੇ ਪੁੱਜੇ।


ਜੇਲ੍ਹ ਦੀ ਛੱਤ 'ਤੇ ਚੜ੍ਹੇ ਕੈਦੀ 


ਹਾਲਾਤ ਵਿਗੜਦੇ ਦੇਖ ਕੇ ਜੇਲ੍ਹ ਦੇ ਆਲੇ-ਦੁਆਲੇ ਨੀਮ ਫੌਜੀ ਬਲ ਵੀ ਤਾਇਨਾਤ ਕਰ ਦਿੱਤੇ ਗਏ। ਕੁਝ ਸਮੇਂ ਬਾਅਦ ਕੈਦੀਆਂ ਦੀ ਭੀੜ ਜੇਲ੍ਹ ਦੇ ਪਿਛਲੇ ਪਾਸੇ ਛੱਤ 'ਤੇ ਚੜ੍ਹ ਗਈ ਅਤੇ ਉਥੋਂ ਪੁਲਿਸ 'ਤੇ ਪਥਰਾਅ ਸ਼ੁਰੂ ਕਰ ਦਿੱਤਾ। ਪੁਲਿਸ ਨੂੰ ਉਨ੍ਹਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡਣੇ ਪਏ। ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਵਲੋਂ ਜੇਲ 'ਚ ਕੱਪੜਿਆਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ ਹੈ। ਆਈ.ਜੀ ਬਾਰਡਰ ਰੇਂਜ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੈਦੀ ਦੋਵਾਂ ਵਿਚਾਲੇ ਝੜਪ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।