Gurdaspur News: ਕਨੇਡਾ `ਚ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਕੋਮਲ ਦੀ ਮੌਤ
Gurdaspur News: ਛੁੱਟੀਆਂ ਹੋਣ ਕਾਰਨ ਉਹ ਆਪਣੇ ਚਾਰ ਹੋਰ ਦੋਸਤਾਂ ਨਾਲ ਕਾਰ ਉਤੇ ਕਿਸੇ ਕੰਮ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਅਚਾਨਕ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ 8 ਫੁੱਟ ਡੂੰਘੇ ਟੋਏ ਵਿਚ ਜਾ ਡਿੱਗੇ।
Gurdaspur News(Avtar Singh): ਕੈਨੇਡਾ ਦੇ ਸ਼ਹਿਰ ਬਰੈਂਪਟਨ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜਾਈ ਕਰਨ ਗਈ ਸੀ।
ਉਨਾਂ ਨੇ ਦੱਸਿਆ ਕਿ ਛੁਟੀਆਂ ਖਤਮ ਹੋਣ ਤੋਂ ਬਾਅਦ ਆਪਣੀਆਂ 5 ਹੋਰਨਾਂ ਸਮੇਤ ਕੰਮ ਤੇ ਜਾ ਰਹੀ ਸੀ ਕਿ ,ਜਿਸ ਗੱਡੀ ਤੇ ਸਵਾਰ ਸਨ ਉਹ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਟਕਰਾ ਗਈ। ਜਿਸ ਕਾਰਨ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਲੜਕੀਆਂ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਇੱਕ ਹੋਰ ਲੜਕੇ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਮੰਦਭਾਗੀ ਘਟਨਾ ਦਾ ਜਦ ਹੀ ਪਤਾ ਲੱਗ ਤਾਂ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ ।
ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਨੇ ਦੱਸਿਆ ਕਿ ਇਹ ਇਕ ਮਿਹਨਤੀ ਪਰਿਵਾਰ ਹੈ ।ਮ੍ਰਿਤਕ ਲੜਕੀ ਦਾ ਪਿਤਾ ਕਰੇਨ ਡਰਾਈਵਰ ਹੈ ਅਤੇ ਉਹ ਮਥੁਰਾ ਵਿਖੇ ਇਕ ਕੰਪਨੀ ਚ ਨੌਕਰੀ ਕਰਦਾ ਹੈ ਅਤੇ ਉਸ ਨੇ ਬਹੁਤ ਹੀ ਮਿਹਨਤ ਕਰਕੇ ਅਤੇ ਕੁਝ ਕਰਜ਼ਾ ਚੁੱਕ ਆਪਣੀ ਧੀ ਦਾ ਭਵਿੱਖ ਸਵਾਰਨ ਲਈ ਉਸ ਨੂੰ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਲਈ ਭੇਜਿਆ ਸੀ। ਅਜ਼ੇ ਸਿਰਫ ਦੋ ਹੀ ਸਮੇਸਟਰ ਕਲੀਅਰ ਹੋਏ ਸਨ ਕਿ ਇਹ ਭਾਣਾ ਵਰਤ ਗਿਆ।
ਇਹ ਵੀ ਪੜ੍ਹੋ: Anandpur Sahib News: ਨੌਸਰਬਾਜ਼ ਸ਼ਹਿਰ ਦੇ ਕਈ ਨਾਮੀ ਵਾਪਰੀਆਂ ਅਤੇ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰ ਕੇ ਫਰਾਰ