Gurdaspur News/ਅਵਤਾਰ ਸਿੰਘ: ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਸੈਕਟਰ ਗੁਰਦਾਸਪੁਰ ਅਧੀਨ ਬੀ.ਐੱਸ.ਐੱਫ.-113 ਬਟਾਲੀਅਨ ਦੇ ਜਵਾਨ ਨੇ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੀਮਾ ਸੁਰੱਖਿਆ ਬਲ ਦੀ 113 ਬਟਾਲੀਅਨ ਦੇ ਬੀਓਪੀ ਆਬਾਦ ਵਿਖੇ ਡਿਊਟੀ 'ਤੇ ਤਾਇਨਾਤ ਜਵਾਨ ਰਾਜਬੀਰ ਸਿੰਘ ਵਾਸੀ ਸਾਂਖਾ, ਕਠੂਆ, ਜ਼ਿਲ੍ਹਾ ਜੰਮੂ ਸਵੇਰੇ ਆਪਣੇ ਸਾਥੀ ਸਮੇਤ ਇਲਾਕੇ 'ਚ ਗਸ਼ਤ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੇ ਆਪ ਨੂੰ ਦੋ ਗੋਲੀਆਂ ਮਾਰ ਕੇ ਖੁਦਕੁਸ਼ੀ ਕਰ ਲਈ।


COMMERCIAL BREAK
SCROLL TO CONTINUE READING

ਉਕਤ ਸਿਪਾਹੀ ਅਪ੍ਰੈਲ ਦੇ ਪਹਿਲੇ ਹਫ਼ਤੇ ਇੱਕ ਮਹੀਨੇ ਦੀ ਛੁੱਟੀ ਲੈ ਕੇ ਡਿਊਟੀ 'ਤੇ ਪਰਤਿਆ ਸੀ। ਉਹ ਸਾਲ 2014 ਵਿੱਚ ਬੀਐਸਐਫ ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ। ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਅਤੇ ਅਧਿਕਾਰੀਆਂ ਵਿੱਚ ਸੋਗ ਦੀ ਲਹਿਰ ਹੈ।


ਇਹ ਵੀ ਪੜ੍ਹੋ: Amritsar News: ਸਟੇਜ 'ਤੇ ਇੱਕ ਬੱਚੇ ਨੇ ਗਾਇਕ ਮਾਸਟਰ ਸਲਿਮ ਦੇ ਸਾਹਮਣੇ ਵਜਾਈ ਬੰਸਰੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ


ਘਟਨਾ ਦੀ ਸੂਚਨਾ ਮਿਲਦਿਆਂ ਹੀ ਬੀ.ਐਸ.ਐਫ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਘੜਮਕੋਟ ਚੌਕੀ ਦੇ ਇੰਚਾਰਜ ਅੰਗਰੇਜ਼ ਸਿੰਘ ਮੌਕੇ 'ਤੇ ਪਹੁੰਚ ਗਏ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।