Gurdaspur news, Punjab Police official slaps woman: ਅਕਸਰ ਸੁਰਖੀਆਂ 'ਚ ਬਣੀ ਰਹਿੰਦੀ ਪੰਜਾਬ ਪੁਲਿਸ ਦੀ ਇੱਕ ਹੋਰ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਕਾਂਸਟੇਬਲ ਇੱਕ ਮਹਿਲਾ ਨੂੰ ਥੱਪੜ ਮਾਰਦੇ ਹੋਏ ਦੇਖਿਆ ਜਾ ਸਕਦਾ ਹੈ।  ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ ਜਿੱਥੇ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕ੍ਰਿਆਵਾਂ ਦਿੱਤੀਆਂ ਜਾ ਰਹੀਆਂ ਹਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਵੀਡੀਓ ਦਾ ਨੋਟਿਸ ਲੈਂਦਿਆਂ ਉੱਚ ਅਧਿਕਾਰੀਆਂ ਵੱਲੋਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।


ਇੱਥੇ ਹੋਇਆ ਕੀ? 


ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਭਾਮੜੀ ਦੀ ਦੱਸੀ ਜਾ ਰਹੀ ਹੈ ਜਿੱਥੇ ਪੁਲਿਸ ਦੀ ਟੀਮ ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕੁਆਇਰ ਕਰਨ ਆਈ ਸੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਪੁਲਿਸ ਦੇ ਨਾਲ ਉੱਥੇ ਮੌਜੂਦ ਸੀ।


ਦੱਸ ਦਈਏ ਕਿ ਜ਼ਮੀਨ ਐਕੁਆਇਰ ਦੌਰਾਨ ਪ੍ਰਸ਼ਾਸਨ ਦੀਆਂ ਟੀਮਾਂ ਤੇ ਕਿਸਾਨਾਂ ਵਿਚਕਾਰ ਤਕਰਾਰ ਹੋ ਗਈ ਜਿਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੀ ਕਿਸਾਨ ਔਰਤ ਨੂੰ ਪੁਲਿਸ ਮੁਲਾਜ਼ਮਾਂ ਵੱਲੋਂ ਥੱਪੜ ਮਾਰ ਦਿੱਤਾ ਗਿਆ। ਇਹ ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਤੇ ਇਸਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ।  


ਲੋਕਾਂ ਨੇ ਦਿੱਤੀ ਚੇਤਾਵਨੀ! 


ਪੁਲਿਸ ਮੁਲਾਜ਼ਮਾਂ ’ਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈ ਝੜਪ ਦੌਰਾਨ ਉਨ੍ਹਾਂ ਦੀਆਂ ਪੱਗਾਂ ਲਾਹੁਣ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਹੈ ਤੇ ਲੋਕਾਂ ਵੱਲੋਂ ਧਰਨਾ ਦੇਣ ਦੀ ਚੇਤਾਵਨੀ ਦਿੱਤੀ ਗਈ ਹੈ।


ਇਨ੍ਹਾਂ ਨਹੀਂ ਨਹੀਂ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵੀ ਇਹ ਵਾਇਰਲ ਵੀਡੀਓ ਮਿਲੀ ਹੈ ਜਿਸ ਦਾ ਨੋਟਿਸ ਲੈ ਲਿਆ ਗਿਆ ਹੈ ਤੇ ਦੋਸ਼ੀ ਦੇ ਉਸ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 


Gurdaspur news: Punjab Police official slaps woman, to watch video click here