Gursaspur News: ਡਿਪਟੀ ਕਮਿਸ਼ਨਰਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ (10 ਅਗਸਤ) ਤੇ ਐਤਵਾਰ (11 ਅਗਸਤ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ, ਚੰਡੀਗੜ੍ਹ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਦੀ ਤਿਆਰੀ ਦੇ ਮੱਦੇਨਜ਼ਰ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਮਿਤੀ 16 ਸਤੰਬਰ 2024 ਤੱਕ ਦਾ ਵਾਧਾ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਗੁਰਦੁਆਰਾ ਚੋਣ ਹਲਕਿਆਂ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਸਬੰਧੀ ਪ੍ਰੋਗਰਾਮ ਜਾਰੀ ਹੈ ਅਤੇ ਇਸ ਲਈ 16 ਸਤੰਬਰ 2024 ਤੱਕ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਘਰ ਘਰ ਜਾ ਕੇ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।


ਇਹ ਵੀ ਪੜ੍ਹੋ: CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ


ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਿਆਂ ਸਬੰਧੀ ਲਾਏ ਰਿਵਾਈਜਿੰਗ ਅਥਾਰਿਟੀ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਉਹ ਸ਼ਨੀਵਾਰ (10 ਅਗਸਤ) ਤੇ ਐਤਵਾਰ (11 ਅਗਸਤ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਤਾਂ ਜੋ ਇਨ੍ਹਾਂ ਕੈਂਪਾਂ ਵਿੱਚ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।


ਇਹ ਵੀ ਪੜ੍ਹੋ: Shooting Range in punjab: ਅਨੰਦਪੁਰ ਸਾਹਿਬ ਵਿੱਚ ਬਣੇਗੀ ਪੰਜਾਬ ਦੀ ਪਹਿਲੀ ਇੰਨਡੋਰ ਸ਼ੂਟਿੰਗ ਰੇਂਜ