ਨੌਜਵਾਨਾਂ ਨੇ ਚਿੱਠੀ ਲਿਖ ਕੇ ਸੰਨੀ ਦਿਓਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ
Sunny deol News: ਸਾਂਸਦ ਸੰਨੀ ਦਿਓਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਅਤੇ ਉਨ੍ਹਾਂ ਕੋਲੋਂ ਸਰਕਾਰੀ ਨਿਵਾਸ ਤੇ ਸਹੂਲਤਾਂ ਖੋਹਣ ਦੀ ਮੰਗ ਕਰਦੀਆਂ ਗੁਰਦਾਸਪੁਰ ਦੇ ਨੌਜਵਾਨ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ।
Sunny deol News: ਹਿੰਦੀ ਫਿਲਮਾਂ ਦੇ ਮਸ਼ਹੂਰ ਹੀਰੋ ਸੰਨੀ ਦਿਓਲ ਜਦੋਂ ਆਪਣਾ ਰਾਜਨੀਤਕ ਕੈਰੀਅਰ ਸ਼ੁਰੂ ਕਰਦਿਆਂ 2019 ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਉੱਤਰੇ ਸਨ ਤਾਂ ਲੋਕਾਂ ਨੇ ਉਨ੍ਹਾਂ ਵਿੱਚ ਅਸਲੀ ਹੀਰੋ ਦੇਖਿਆ ਸੀ। ਲੋਕਾਂ ਨੇ ਉਮੀਦ ਜਤਾਈ ਸੀ ਕਿ ਵਿਨੋਦ ਖੰਨਾ ਦੀ ਤਰ੍ਹਾਂ ਉਹ ਵੀ ਹਲਕੇ ਦੇ ਵਿਕਾਸ ਲਈ ਕੁਝ ਵੱਖਰਾ ਕਰ ਕੇ ਦਿਖਾਉਣਗੇ।
ਸੰਨੀ ਦਿਓਲ ਨੇ ਵੀ ਚੋਣ ਪ੍ਰਚਾਰ ਦੌਰਾਨ ਲੋਕ ਸਭਾ ਹਲਕੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਇਸੇ ਕਾਰਨ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵੋਟਰਾਂ ਨੇ ਉਨ੍ਹਾਂ ਨੂੰ ਸਾਢੇ 84 ਹਜ਼ਾਰ ਦੀ ਭਾਰੀ ਲੀਡ (Sunny deol) ਨਾਲ ਜਿਤਾਇਆ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨਾ ਤਾਂ ਦੂਰ ਸੰਨੀ ਦਿਓਲ ਨੇ ਹਲਕੇ ਦੇ ਲੋਕਾਂ ਨੂੰ ਆਪਣੀ ਸ਼ਕਲ ਤੱਕ ਦਿਖਾਉਣਾ ਜ਼ਰੂਰੀ ਨਹੀਂ ਸਮਝਿਆ।
ਲਗਭਗ 4 ਸਾਲਾਂ ਤੋਂ ਹਲਕੇ ਵਿੱਚ ਆਏ ਤੱਕ ਨਹੀਂ ਅਤੇ ਲੋਕ ਸਭਾ ਦੇ ਸੈਸ਼ਨ ਦੌਰਾਨ ਵੀ ਗੈਰ (Sunny deol) ਹਾਜ਼ਰ ਰਹੇ ਜਦ ਕਿ ਲੋਕਾਂ ਨੂੰ ਉਮੀਦ ਸੀ ਕਿ ਉਹ ਹਲਕੇ ਦੀਆਂ ਸਮੱਸਿਆਵਾਂ ਸੈਸ਼ਨ ਵਿੱਚ ਚੁੱਕਣਗੇ। ਸੰਨੀ ਦਿਓਲ ਦੇ ਅਜਿਹੇ ਰਵਈਏ ਕਾਰਨ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਵਿਚ ਉਨ੍ਹਾਂ ਪ੍ਰਤੀ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਇੰਟਕ ਦੇ ਕੌਮੀ ਮੀਡੀਆ ਇੰਚਾਰਜ ਅਤੇ ਗੁਰਦਾਸਪੁਰ ਦੇ ਨੌਜਵਾਨ ਜੋ ਕਾਫੀ ਸਮੇਂ ਪਹਿਲਾਂ ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੱਗਾਉਣ ਕਾਰਨ ਚਰਚਾ ਵਿੱਚ ਰਹੇ ਸਨ। ਇਕ ਵਾਰ ਫਿਰ ਸਾੰਸਦ ਸੰਨੀ ਦਿਓਲ (Sunny deol) ਕੋਲੋਂ ਉਨ੍ਹਾਂ ਦੇ ਸਰਕਾਰੀ ਨਿਵਾਸ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਵਾਪਸ ਲੈਣ ਦੇ ਨਾਲ-ਨਾਲ ਉਨ੍ਹਾਂ ਨੂੰ ਮਿਲਦੀ ਤਨਖਾਹ ਅਤੇ ਸਰਕਾਰੀ ਭੱਤੇ ਬੰਦ ਕਰਨ ਦੀ ਮੰਗ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖੀ ਹੈ।
ਇਹ ਵੀ ਪੜ੍ਹੋ: ਭੂਚਾਲ ਪੀੜਤਾਂ ਦੀ ਹਾਲਤ ਦੇਖ ਕੇ ਪ੍ਰਿਅੰਕਾ ਚੋਪੜਾ ਹੋਈ ਦੁਖੀ; ਤਸਵੀਰਾਂ ਸ਼ੇਅਰ ਕਰਕੇ ਮਦਦ ਦੀ ਲਗਾਈ ਗੁਹਾਰ
ਆਪਣੇ ਪੱਤਰ ਵਿਚ ਗੁਰਦਾਸਪੁਰ ਦੇ ਮੁਹੱਲਾ ਸੰਤ ਨਗਰ ਨਿਵਾਸੀ ਅਮਰਜੋਤ ਸਿੰਘ ਨੇ ਲਿਖਿਆ ਹੈ ਕਿ ਸੰਨੀ ਦਿਓਲ ਕਰੀਬ ਚਾਰ ਸਾਲ ਤੋਂ ਆਪਣੇ ਲੋਕ ਸਭਾ ਹਲਕੇ ਤੋਂ ਗੈਰ ਹਾਜਰ ਰਹੇ ਹਨ ਜਦ ਕਿ ਗੁਰਦਾਸਪੁਰ ਦੇ ਲੋਕਾਂ ਨੇ ਉਨ੍ਹਾਂ ਨੂੰ ਬੜੀਆਂ ਉਮੀਦਾਂ ਨਾਲ ਚੁਣਿਆ ਸੀ। ਉਹ ਗੁਰਦਾਸਪੁਰ ਦੇ ਲੋਕਾਂਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਨਾਕਾਮਯਾਬ ਰਹੇ ਹਨ।
ਇਸ ਲਈ ਐਸੇ ਗੈਰ ਜ਼ਿੰਮੇਦਾਰਾਨਾ ਲੋਕ ਸਭਾ ਮੈਂਬਰ ਨੂੰ ਨਾ ਹੀ ਅਹੁਦੇ ਉੱਤੇ ਬਣੇ ਰਹਿਣ ਦਾ ਹੱਕ ਹੈ ਅਤੇ ਨਾ ਹੀ ਸਰਕਾਰੀ ਤਨਖਾਹ ਅਤੇ ਹੋਰ ਭੱਤੇ ਅਤੇ ਨਾਲ ਹੀ ਸਰਕਾਰੀ ਸਹੂਲਤਾ ਲੈਣ ਦਾ ਕੋਈ ਹੱਕ ਹੈ। ਇਸ ਲਈ (Sunny deol) ਉਹਨਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਦੇ ਹੋਏ ਉਹਨਾਂ ਦੀ ਤਨਖਾਹ ਤੇ ਭੱਤੇ ਬੰਦ ਕੀਤੇ ਜਾਣ ਅਤੇ ਉਹਨਾਂ ਤੋਂ ਸਰਕਾਰੀ ਸਹੂਲਤਾਂ ਵਾਪਸ ਲਈਆਂ ਜਾਣ। ਡਰਦਾ ਹੈ ਕਿ ਇਸ ਤੋਂ ਪਹਿਲਾਂ ਵੀ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਇਸ ਨੌਜਵਾਨ ਨੇ ਸੰਨੀ ਦਿਓਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵੀ ਕੀਤੀ ਸੀ।
(ਗੁਰਦਾਸਪੁਰ ਤੋਂ ਭੋਪਾਲ ਸਿੰਘ ਦੀ ਰਿਪੋਰਟ)