Gurdaspur News: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣਾ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ (Gurdaspur) ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਤਾਜਾ ਮਾਮਲਾ ਗੁਰਦਾਸਪੁਰ (Gurdaspur) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤਾਂ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਦੇ ਰਹਿਣ ਵਾਲੇ ਨੌਜਵਾਨ ਰਮਨਦੀਪ ਸਿੰਘ ਦੀ ਨਿਊਜ਼ੀਲੈਂਡ ਵਿੱਚ ਮੌਤ ਹੋਈ ਹੈ। 


ਇਹ ਵੀ ਪੜ੍ਹੋ: Punjab News: ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਸਖ਼ਤ ਹੋਈ ਪੁਲਿਸ, ਸ੍ਰੀ ਮੁਕਤਸਰ ਸਾਹਿਬ 'ਚ ਕੀਤੀ ਗਈ ਚੈਕਿੰਗ


ਦੱਸ ਦਈਏ ਕਿ ਇਹ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਅਤੇ ਹੁਣ ਉਥੇ ਇਕ ਕੰਪਨੀ ਵਿਚ ਸਕਿਓਰਿਟੀ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਹੀ ਉਸ ਦੇ ਇੱਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਰਮਨਦੀਪ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋਈ ਹੈ ਅਤੇ ਪਤਾ ਲੱਗਾ ਹੈ ਕਿ ਕਿਸੇ ਨੇ ਉਸ ਦਾ ਕਤਲ ਕੀਤਾ ਹੈ। ਉਕਤ ਨੌਜਵਾਨ ਦੀ ਉਮਰ ਮਹਿਜ 25 ਸਾਲ ਦੱਸੀ ਜਾ ਰਹੀ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤ ਸੀ।  ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।


ਇਹ ਵੀ ਪੜ੍ਹੋ: Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ


ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੈਕਸੀਕੋ ਵਿਚ ਹਾਈਵੇ ਕੋਲ ਬੱਸ ਡੂੰਘੀ ਖੱਡ ਵਿਚ ਜਾਣ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਹਿਚਾਣ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇਕ ਮਹੀਨਾ ਪਹਿਲਾਂ ਹੀ ਇਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਗਿਆ ਸੀ।