School Bus Accident: 5 ਸਾਲਾਂ ਬੱਚੇ ਦੇ ਇਨਸਾਫ਼ ਲਈ ਮੈਨੇਜਮੈਂਟ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਨੇ ਸਕੂਲ ਨੂੰ ਪਾਇਆ ਘੇਰਾ
Gurdaspur School Bus Accident News: ਮ੍ਰਿਤਕ ਗੁਰਕੀਰਤ ਸਿੰਘ ਦੇ ਪਰਿਵਾਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
Gurdaspur School Bus Accident News: ਗੁਰਦਾਸਪੁਰ 'ਚ ਬੀਤੇ ਦਿਨੀ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਨਾਲ 5 ਸਾਲਾ ਬੱਚੇ ਦੀ ਮੌਤ ਹੋ ਗਈ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚੇ ਨੂੰ ਘਰ ਛੱਡਣ ਲਈ ਸਕੂਲ ਤੋਂ ਬਾਅਦ ਪਿੰਡ ਚੀਮਾ ਖੁੱਡੀ ਪਹੁੰਚੀ। ਜਦੋਂ ਬੱਚਾ ਬੱਸ ਤੋਂ ਉਤਰਿਆ ਤਾਂ ਡਰਾਈਵਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਬੱਚਿਆਂ ਦੇ ਉੱਪਰ ਬੱਸ ਭਜਾ ਦਿੱਤੀ। ਜਿਸ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ
ਇਸ ਵਿਚਾਲੇ ਅੱਜ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਮੈਨੇਜਮੈਂਟ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੇਖਦਿਆਂ ਮ੍ਰਿਤਕ ਗੁਰਕੀਰਤ ਸਿੰਘ ਦੇ ਪਰਿਵਾਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: Mohali News: ਵਿਦੇਸ਼ ਭੇਜਣ ਦੇ ਨਾਮ 'ਤੇ ਕਰੋੜਾਂ ਦੀ ਠੱਗੀ- ਇਮੀਗ੍ਰੇਸ਼ਨ ਕੰਪਨੀ 'ਤੇ 7 ਪਰਚੇ ਦਰਜ, ਮੁੱਖ ਆਰੋਪੀ ਕਾਬੂ
ਇਸ ਦੌਰਾਨ ਮੰਗ ਕੀਤੀ ਗਈ ਕਿ ਸਕੂਲ ਦੇ ਮਾਲਕ ਪ੍ਰਿੰਸੀਪਲ ਅਤੇ ਹੋਰ ਜਿਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਨੂੰ ਤਰੁੰਤ ਗ੍ਰਿਫਤਾਰ ਕੀਤਾ ਜਾਵੇ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਕੂਲ ਦੀ ਜਿਸ ਬੱਸ ਹੇਠ ਗੁਰਕੀਰਤ ਸਿੰਘ ਦੀ ਮੌਤ ਹੋਈ ਹੈ ਉਸ ਨੂੰ ਬਦਲ ਕੇ ਦੂਸਰੀ ਬੱਸ ਫੜੀ ਗਈ ਹੈ ਇਸ ਮੌਕੇ ਜਥੇਬੰਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਦਰਅਸਲ ਪਰਿਵਾਰਕ ਮੈਂਬਰ ਨਰਿੰਦਰ ਸਿੰਘ ਨੇ ਦੱਸਿਆ ਕਿ ਹਰਕੀਰਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਦਾ ਰਹਿਣ ਵਾਲਾ ਸੀ। ਉਸਨੇ ਸੈਂਟਰਲ ਪਬਲਿਕ ਸਕੂਲ ਘੁਮਾਣ ਵਿੱਚ ਨਰਸਰੀ ਜਮਾਤ ਵਿੱਚ ਪੜ੍ਹਾਈ ਕਰਦਾ ਸੀ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਐਸਪੀ ਰਾਜੇਸ਼ ਕੱਕੜ ਪਿੰਡ ਚੀਮਾ ਖੁੱਡੀ ਵਿੱਚ ਪਹੁੰਚੇ ਅਤੇ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਐਸਐਚਓ ਬਲਜੀਤ ਕੌਰ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਬੱਸ ਨੂੰ ਵੀ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab News: ਕੈਪਟਨ ਅਮਰਿੰਦਰ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
(ਬਟਾਲਾ ਤੋਂ ਭੋਪਾਲ਼ ਸਿੰਘ ਦੀ ਰਿਪੋਰਟ)